Farmers Protest Live Updates: ਅਮਿਤ ਸ਼ਾਹ ਨਾਲ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਕਿਸਾਨਾਂ ਦਾ ਸੰਘਰਸ਼ ਹੋਏਗਾ ਹੋਰ ਤੇਜ਼

ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੇਸ਼ਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਕਿਸਾਨ ਲੀਡਰਾਂ ਨੇ ਕਿਹਾ ਕਿ ਕਿਸੇ ਨੂੰ ਵੀ ਬੰਦ 'ਚ ਸ਼ਾਮਲ ਹੋਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ।

ਏਬੀਪੀ ਸਾਂਝਾ Last Updated: 09 Dec 2020 09:54 AM
ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ 13 ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਤੇਜ਼ ਕਰਨ ਲਈ ਮੰਗਲਵਾਰ ਦੇਸ਼ਵਿਆਪੀ ਬੰਦ ਵੀ ਕੀਤਾ। ਇਸ ਦਰਮਿਆਨ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਛੇਵੇਂ ਦੌਰ ਦੀ ਮੀਟਿੰਗ ਤੋਂ ਪਹਿਲਾਂ ਮੰਗਲਵਾਰ ਰਾਤ ਕਰੀਬ ਢਾਈ ਘੰਟੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ। ਹਾਲਾਂਕਿ ਇਹ ਬੈਠਕ ਵਲੀ ਬੇਨਤੀਜਾ ਰਹੀ। ਇਕ ਪਾਸੇ ਜਿੱਥੇ ਕਿਸਾਨ ਆਪਣੀਆਂ ਮੰਗਾਂ 'ਤੇ ਅੜੇ ਰਹੇ, ਉੱਥੇ ਹੀ ਗ੍ਰਹਿ ਮੰਤਰੀ ਨੇ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ।

ਕਿਸਾਨ ਸੰਗਠਨਾਂ ਦੀ ਅੱਜ 12 ਵਜੇ ਦਿੱਲੀ ਦੀ ਸਿੰਘੂ ਸਰਹੱਦ 'ਤੇ ਮੀਟਿੰਗ ਹੋਏਗੀ। ਮੀਟਿੰਗ ਦੌਰਾਨ ਅਗਲੀ ਰਣਨੀਤੀ ਵਿਚਾਰੀ ਜਾਏਗੀ। ਕਿਸਾਨ ਆਗੂ ਹਨਨ ਮੁੱਲਾ ਨੇ ਕਿਹਾ ਹੈ ਕਿ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨਾ ਪਏਗਾ ਤੇ ਵਿੱਚ-ਵਿਚਾਲੇ ਦੀ ਕੋਈ ਰਸਤਾ ਨਹੀਂ ਹੈ।
ਨਵੇਂ ਖੇਤੀਬਾੜੀ ਕਾਨੂੰਨ ਨੂੰ ਲੈ ਕੇ ਕਿਸਾਨਾਂ ਦੇ ਅੰਦੋਲਨ ਉੱਪਰ ਰਾਜਨੀਤੀ ਵੀ ਤਿੱਖੀ ਹੋ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਸਿੰਘੂ ਸਰਹੱਦ ਦਾ ਦੌਰਾ ਕੀਤਾ ਤੇ ਅੰਦੋਲਨਕਾਰੀ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਸੀਐਮ ਕੇਜਰੀਵਾਲ ਨੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਦਿੱਲੀ ਪੁਲਿਸ ‘ਤੇ ਸੀਐਮ ਕੇਜਰੀਵਾਲ ਨੂੰ ਹਾਊਸ ਅਰੈਸਟ ਕਰਨ ਦਾ ਦੋਸ਼ ਲਾਇਆ।
'ਭਾਰਤ ਬੰਦ' ਨੂੰ ਮਿਲੇ ਹੁੰਗਾਰੇ ਮਗਰੋਂ ਭਾਰਤ ਸਰਕਾਰ ਖੇਤੀ ਕਾਨੂੰਨਾਂ ਦਾ ਮਸਲਾ ਜਲਦ ਤੋਂ ਜਲਦ ਨਜਿੱਠਣਾ ਚਾਹੁੰਦੀ ਹੈ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੁਦ ਕਮਾਨ ਸੰਭਾਲੀ ਹੈ। ਅਮਿਤ ਸ਼ਾਹ ਨੇ ਅੱਜ ਕੁਝ ਕਿਸਾਨ ਲੀਡਰਾਂ ਨੂੰ ਸ਼ਾਮ ਸੱਤ ਵਜੇ ਮੀਟਿੰਗ ਲਈ ਬੁਲਾਇਆ ਹੈ।
ਦਿੱਲੀ ਤੋਂ ਵੱਡੀ ਖਬਰ ਆ ਰਹੀ ਹੈ। ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਉੱਪਰ ਅੜਿੱਕੇ ਦਾ ਹੱਲ ਕਰਨ ਦੀ ਸਾਰੀ ਰਣਨੀਤੀ ਬਣਾ ਲਈ ਹੈ। ਅਮਿਤ ਸ਼ਾਹ ਨੇ ਅੱਜ ਸ਼ਾਮ ਸੱਤ ਵਜੇ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਕਿਸਾਨਾਂ ਨੂੰ ਸਰਕਾਰ ਦੇ ਫੈਸਲੇ ਬਾਰੇ ਜਾਣੂ ਕਰਵਾਇਆ ਜਾਏਗਾ। ਸੂਤਰਾਂ ਮੁਤਾਬਕ ਸਰਕਾਰ ਇੱਕ ਕਾਨੂੰਨ ਵਾਪਸ ਲੈਣ ਲਈ ਤਿਆਰ ਹੈ। ਦੂਜੇ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹੈ।
ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਵਿਚਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 15-16 ਕਿਸਾਨ ਲੀਡਰਾਂ ਦੀ ਬੈਠਕ ਅੱਜ ਸ਼ਾਮ 7 ਵਜੇ ਬੁਲਾਈ ਹੈ। ਇਹ ਬੈਠਕ ਕੱਲ੍ਹ ਹੋਣ ਵਾਲੀ 6ਵੇਂ ਗੇੜ੍ਹ ਦੀ ਮੀਟਿੰਗ ਤੋਂ ਪਹਿਲਾਂ ਬੁਲਾਈ ਗਈ ਹੈ। ਹੁਣ ਵੇਖਣਾ ਇਹ ਹੋਏਗਾ ਕਿ ਇਸ ਮੀਟਿੰਗ ਵਿੱਚ ਕੌਣ-ਕੌਣ ਸ਼ਾਮਲ ਹੁੰਦਾ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਮੀਟਿੰਗ ਲਈ ਬੁਲਾ ਲਿਆ ਹੈ। ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨਾਲ ਸ਼ਾਮ ਸੱਤ ਵਜੇ ਮੀਟਿੰਗ ਰੱਖੀ ਹੈ।
ਰਾਜਧਾਨੀ ਦਿੱਲੀ, ਹਰਿਆਣਾ ਤੇ ਪੰਜਾਬ ਸਣੇ ਕਈ ਰਾਜਾਂ ਵਿੱਚ ਕਿਸਾਨ ਜਥੇਬੰਦੀਆਂ ਤੇ ਵਿਰੋਧੀ ਪਾਰਟੀਆਂ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਅਖਿਲ ਭਾਰਤੀ ਕਿਸਾਨ ਸਭਾ (ਏ.ਆਈ.ਕੇ.ਐਸ.) ਨੇ ਕਿਹਾ ਹੈ ਕਿ ‘ਭਾਰਤ ਬੰਦ’ ਕਿਸਾਨਾਂ ਦੀ ਤਾਕਤ ਦਰਸਾਉਣ ਦਾ ਇੱਕ ਤਰੀਕਾ ਹੈ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਦੇਸ਼ ਭਰ ਦੇ ਲੋਕਾਂ ਦਾ ਸਮਰਥਨ ਮਿਲਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਆਪਣੀ ਮੰਗ 'ਤੇ ਅੜੇ ਹਾਂ ਤੇ ਕਿਸੇ ਵੀ ਸੋਧ ਲਈ ਸਹਿਮਤ ਨਹੀਂ ਹਾਂ। ਇਹ ਅਜਿਹੇ ਕਾਨੂੰਨ ਹਨ, ਜਿਸ ਵਿੱਚ ਸੋਧ ਨਾਲ ਕੋਈ ਫ਼ਰਕ ਨਹੀਂ ਪੈਂਦਾ।

ਦਿੱਲੀ ਤੋਂ ਵੱਡੀ ਖਬਰ ਆ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਖੇਤੀ ਕਾਨੂੰਨਾਂ ਬਾਰੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੀਟਿੰਗ ਕਰ ਰਹੇ ਹਨ। ਇਹ ਮੀਟਿੰਗ ਤੋਮਰ ਦੀ ਰਿਹਾਇਸ਼ 'ਤੇ ਹੋ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਕੱਲ੍ਹ ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸੇ ਨਤੀਜੇ ਉੱਪਰ ਪਹੁੰਚਣਾ ਚਾਹੁੰਦੀ ਹੈ।


ਕਿਸਾਨਾਂ ਦੇ ਹੱਕ ਵਿੱਚ ਅੱਜ ਹਲਕਾ ਪਾਇਲ ਦੇ ਐਮਐਲਏ ਲਖਵੀਰ ਸਿੰਘ ਲੱਖਾ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਤੇ ਮਜ਼ਦੂਰਾਂ ਨਾਲ ਰਲ ਕੇ ਪਾਇਲ ਚੌਕ ਵਿੱਚ ਭਾਰਤ ਬੰਦ ਦੇ ਸੱਦੇ 'ਤੇ ਧਰਨਾ ਲਾਇਆ। ਇਸ ਦੌਰਾਨ ਮੋਦੀ ਸਰਕਾਰ ਖਿਲਾਫ ਭੜਾਸ ਕੱਢਦਿਆਂ 3 ਐਲਾਨ ਕੀਤੇ। ਉਨ੍ਹਾਂ ਕਿਸਾਨ ਅੰਦੋਲਨ ਲਈ ਆਪਣੀ 3 ਮਹੀਨੇ ਦੀ ਤਨਖਾਹ ਦੇਣ, ਪਾਇਲ ਹਲਕਾ ਦੇ ਪਿੰਡ ਝੱਮਟ ਦੇ ਕਿਸਾਨ ਜਿਸ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ, ਦੇ ਪਰਿਵਾਰ ਨੂੰ 1 ਲੱਖ ਰੁਪਏ ਦੇਣ ਤੇ ਉਸ ਦੇ ਬੱਚੇ ਦੀ 12ਵੀਂ ਕਲਾਸ ਤੱਕ ਮੁਫ਼ਤ ਪੜ੍ਹਾਈ ਕਰਵਾਉਣ ਦਾ ਐਲਾਨ ਕੀਤਾ। ਉਨ੍ਹਾਂ ਆਪਣੇ ਹਲਕੇ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕ ਵਿੱਚ ਆਪਣੇ ਐਮਐਲਏ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ।
ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਇਲਜ਼ਾਮ ਰੱਦ ਕਰਦਿਆਂ ਕਿਹਾ ਕਿ ਕੇਜਰੀਵਾਲ ਨੂੰ ਨਜ਼ਰਬੰਦ ਨਹੀਂ ਕੀਤਾ ਗਿਆ।


ਕਿਸਾਨ ਯੂਨੀਅਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਨੂੰ ਪੰਜਾਬ ਅੰਦਰ ਵੱਡਾ ਹੁੰਗਾਰਾ ਮਿਲਿਆ ਹੈ। ਸਾਰੇ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਬਾਜ਼ਾਰ ਬੰਦ ਹਨ ਤੇ ਸੜਕਾਂ ਉੱਪਰ ਆਵਾਜਾਈ ਠੱਪ ਹੈ। ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ, ਜੈਤੋ, ਸਾਦਿਕ ਤੇ ਸਮੂਹ ਪਿੰਡਾਂ ਵਿੱਚ ਵਪਾਰਕ ਤੇ ਸਿੱਖਿਆ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ, ਰੇਲਵੇ ਸਟੇਸ਼ਨ ਤੇ ਬੱਸ ਅੱਡੇ ਸੁੰਨਸਾਨ ਨਜ਼ਰ ਆਏ। ਭਾਰਤ ਬੰਦ ਦੇ ਸੱਦੇ ਨੂੰ ਖੰਨਾ ਵਿੱਚ ਜ਼ਬਰਦਸਤ ਹੁੰਗਾਰਾ ਮਿਲਿਆ ਹੈ। ਖੰਨਾ ਦੇ ਲਗਪਗ ਸਾਰੇ ਬਾਜ਼ਾਰ ਬੰਦ ਹਨ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵੀ ਬੰਦ ਹੈ। ਨੈਸ਼ਨਲ ਹਾਈਵੇਅ ਜੀਟੀ ਰੋਡ ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੈ।


ਅੱਜ ਕਿਸਾਨਾਂ ਦੇ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਉੱਤੇ ਸ਼੍ਰੀ ਮੁਕਤਸਰ ਸਾਹਿਬ ਦੇ ਪੂਰੇ ਬਾਜ਼ਾਰ ਬੰਦ ਹਨ ਤੇ ਸੰਨਾਟਾ ਛਾਇਆ ਹੋਇਆ ਹੈ। ਸ਼ਹਿਰ ਵਿੱਚ ਇੱਕਾ-ਦੁਕਾ ਲੋਕ ਆਪਣੇ ਜ਼ਰੂਰੀ ਕੰਮ ਲਈ ਘਰੋਂ ਬਾਹਰ ਨਿਕਲ ਰਹੇ ਹਨ। ਕਿਸਾਨਾਂ ਵੱਲੋਂ ਮੈਡੀਕਲ ਸਟੋਰਾਂ ਨੂੰ ਛੂਟ ਦਿੱਤੀ ਗਈ ਸੀ। ਸ਼੍ਰੀ ਮੁਕਤਸਰ ਸਾਹਿਬ ਦੇ ਬੱਸ ਅੱਡਿਆ ਉੱਤੇ ਵੀ ਬਿਲਕੁੱਲ ਸੰਨਾਟਾ ਛਾਇਆ ਹੋਇਆ ਹੈ।
ਆਮ ਆਦਮੀ ਪਾਰਟੀ ਨੇ ਦਿੱਲੀ ਪੁਲਿਸ 'ਤੇ ਵੱਡਾ ਇਲਜ਼ਾਮ ਲਾਇਆ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘਰ ਵਿੱਚ ਨਜ਼ਰਬੰਦ ਰੱਖਿਆ ਗਿਆ ਹੈ। ‘ਆਪ’ ਦਾ ਇਲਜ਼ਾਮ ਹੈ ਕਿ ਇਹ ਸਭ ਗ੍ਰਹਿ ਮੰਤਰਾਲੇ ਦੇ ਇਸ਼ਾਰੇ ’ਤੇ ਕੀਤਾ ਗਿਆ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ 'ਭਾਰਤ ਬੰਦ' ਦਾ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਦੇ ਇਸ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਚੌਕਸ ਹੋ ਗਈ ਹੈ। ਦਿੱਲੀ ਪੁਲਿਸ ਨੇ ਮੰਗਲਵਾਰ ਨੂੰ ਲਾਅ ਐਂਡ ਆਰਡਰ ਬਣਾਏ ਰੱਖਣ ਲਈ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰ ਲਏ ਹਨ। ਦਿੱਲੀ ਪੁਲਿਸ ਨੇ ਦਿੱਲੀ ਦੀਆਂ ਸਰਹੱਦਾਂ ਤੇ ਬਾਜ਼ਾਰਾਂ ਵਿੱਚ ਭਾਰੀ ਪੁਲਿਸ ਬਲ ਦੀ ਤਾਇਨਾਤੀ ਕਰ ਦਿੱਤੀ ਹੈ।
ਪੱਛਮੀ ਬੰਗਾਲ ਤੇ ਆਂਧਰਾ ਪ੍ਰਦੇਸ਼ 'ਚ ਰੇਲਾਂ ਰੋਕੀਆਂ ਗਈਆਂ ਹਨ ਕਈ ਰਾਜਾਂ 'ਚ ਆਵਾਜਾਈ ਠੱਪ ਹੋ ਗਈ। ਸਿਆਸੀ ਪਾਰਟੀਆਂ ਦੀ ਹਮਾਇਤ ਕਰਕੇ ਦੇਸ਼ ਦੇ ਕਈ ਸੂਬਿਆਂ ਵਿੱਚ ਪੂਰਨ ਬੰਦ ਵਰਗੇ ਹਾਲਾਤ ਹਨ।
AAP ਦਾ ਦਿੱਲੀ ਪੁਲਿਸ ਤੇ ਆਰੋਪ, ਪੁਲਿਸ ਨੇ BJP ਦੀ ਮਦਦ ਨਾਲ ਕਿਸਾਨ ਅੰਦੋਲਨ ਕਾਰਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਨਜ਼ਰਬੰਦ
ਟਰੱਕ ਸੰਗਠਨਾਂ ਦੀ ਸਭ ਤੋਂ ਵੱਡੀ ਜਥੇਬੰਦੀ ਆਲ ਇੰਡੀਆ ਮੋਟਰ ਟ੍ਰਾਂਸਪੋਰਟ ਕਾਂਗਰਸ ਨੇ ਬੰਦ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਲਈ ਅੱਜ ਆਪਣਾ ਕੰਮਕਾਜ ਮੁਲਤਵੀ ਕਰ ਦਿੱਤਾ ਹੈ। ਮਹਾਰਾਸ਼ਟਰ ਸਟੇਟ ਟਰੱਕ ਟੈਂਪੋ ਟੈਂਕਰਜ਼ ਯੂਨੀਅਨ ਦੇ ਸੈਕਟਰੀ ਦਯਾ ਨਾਟਕੜ ਨੇ ਕਿਹਾ ਕਿ ਦੁੱਧ, ਸਬਜ਼ੀਆਂ ਤੇ ਫਲਾਂ ਵਰਗੀਆਂ ਜ਼ਰੂਰੀ ਵਸਤਾਂ ਦੀ ਢੋਆ-ਢੁਆਈ ਨੂੰ ਇਸ ਬੰਦ ਤੋਂ ਬਾਹਰ ਰੱਖਿਆ ਗਿਆ ਹੈ।

ਕਿਸਾਨਾਂ ਦੇ ਭਾਰਤ ਬੰਦ ਨੇ ਕੇਂਦਰ ਸਰਕਾਰ ਦੇ ਸਾਰੇ ਭਰਮ-ਭੁਲੇਖੇ ਦੂਰ ਕਰ ਦਿੱਤੇ ਹਨ। ਕਿਸਾਨਾਂ ਨੇ ਚਾਹੇ 11 ਵਜੇ ਤੋਂ ਤਿੰਨ ਵਜੇ ਤੱਕ ਬੰਦ ਦਾ ਸੱਦਾ ਦਿੱਤਾ ਸੀ ਪਰ ਕਈ ਸੂਬਿਆਂ ਅੰਦਰ ਸਵੇਰੇ ਤੋਂ ਹੀ ਸੜਕਾਂ ਜਾਮ ਕਰ ਦਿੱਤੀਆਂ ਗਈਆਂ। ਕਈ ਸੂਬਿਆਂ ਵਿੱਚ ਰੇਲਾਂ ਵੀ ਰੋਕੀਆਂ ਗਈਆਂ। ਬਿਹਾਰ, ਯੂਪੀ, ਮੱਧ ਪ੍ਰਦੇਸ਼, ਤੇਲੰਗਾਨਾ, ਪੱਛਮੀ ਬੰਗਾਲ ਤੇ ਮਹਾਰਾਸ਼ਟਰ ਤੋਂ ਬੰਦ ਨੂੰ ਹਮਾਇਤ ਮਿਲਣ ਦੀਆਂ ਖਬਰਾਂ ਆ ਰਹੀਆਂ ਹਨ।
ਤੇਲੰਗਾਨਾ ਵਿੱਚ ਸੜਕ ਆਵਾਜਾਈ ਨਿਗਮ ਦੇ ਕਰਮਚਾਰੀ ਭਾਰਤ ਬੰਦ ਨੂੰ ਆਪਣਾ ਸਮਰਥਨ ਦੇ ਰਹੇ ਹਨ। ਬੱਸ ਚਾਲਕਾਂ ਦਾ ਕਹਿਣਾ ਹੈ, "ਅਸੀਂ ਆਰਟੀਸੀ ਦੇ ਕਰਮਚਾਰੀ ਇੱਥੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਾਂ। ਕਿਸਾਨਾਂ ਨਾਲ ਕੋਈ ਬੇਇਨਸਾਫੀ ਨਹੀਂ ਹੋਣੀ ਚਾਹੀਦੀ।"
ਬਿਹਾਰ ਦੇ ਹਾਜੀਪੁਰ, ਜਹਾਨਾਬਾਦ, ਖਗੜੀਆ, ਦਰਭੰਗਾ ਤੇ ਹੋਰ ਜ਼ਿਲ੍ਹਿਆਂ ਵਿੱਚ ਕਿਸਾਨ ਤੇ ਮਹਾਗਠਬੰਧਨ ਕਾਰਕੁਨ ਸਵੇਰ ਤੋਂ ਹੀ ਸੜਕਾਂ ‘ਤੇ ਉੱਤਰ ਆਏ ਹਨ ਤਾਂ ਜੋ ਕਿਸਾਨਾਂ ਦੀ ਆਵਾਜ਼ ਬੁਲੰਦ ਕੀਤੀ ਜਾ ਸਕੇ ਤੇ ਬੰਦ ਨੂੰ ਸਫਲ ਬਣਾਇਆ ਜਾ ਸਕੇ।
ਮੋਗਾ ਦੇ ਪਿੰਡ ਖੋਟਿਆਂ ਤੋਂ ਦਿੱਲੀ ਧਰਨਾ ਦੇਣ ਗਏ ਕਿਸਾਨ ਮੇਵਾ ਸਿੰਘ 45 ਸਾਲਾ ਦੀ ਦਿਲ ਦਾ ਦੌਰਾ ਪੈਣ ਕ‍ਰਨ ਮੌਤ ਹੋ ਗਈ। ਕਿਸਾਨ ਮੇਵਾ ਸਿੰਘ ਦੀ ਮੌਤ ਦੀ ਖ਼ਬਰ ਪਿੰਡ ਪੁੱਜੀ ਤਾਂ ਪਿੰਡ ਵਿੱਚ ਸੋਗ ਦੀ ਲਹਿਰ ਦੋੜ ਗਈ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਮੇਵਾ ਸਿੰਘ ਸੱਤ ਦਿਨਾਂ ਤੋਂ ਲਗਾਤਾਰ ਦਿੱਲੀ ਧਰਨੇ 'ਤੇ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਹੇ ਸਨ।
ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ 'ਭਾਰਤ ਬੰਦ' ਦਾ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਦੇ ਇਸ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਚੌਕਸ ਹੋ ਗਈ ਹੈ। ਦਿੱਲੀ ਪੁਲਿਸ ਨੇ ਮੰਗਲਵਾਰ ਨੂੰ ਲਾਅ ਐਂਡ ਆਰਡਰ ਬਣਾਏ ਰੱਖਣ ਲਈ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰ ਲਏ ਹਨ। ਦਿੱਲੀ ਪੁਲਿਸ ਨੇ ਦਿੱਲੀ ਦੀਆਂ ਸਰਹੱਦਾਂ ਤੇ ਬਾਜ਼ਾਰਾਂ ਵਿੱਚ ਭਾਰੀ ਪੁਲਿਸ ਬਲ ਦੀ ਤਾਇਨਾਤੀ ਕਰ ਦਿੱਤੀ ਹੈ।


ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਸਿੰਘੂ ਹੱਦ ‘ਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਿਸਾਨ ਯੂਨੀਅਨਾਂ ਨੇ ਅੱਜ ਖੇਤੀਬਾੜੀ ਕਾਨੂੰਨਾਂ ਵਿਰੁੱਧ ਭਾਰਤ ਬੰਦ ਦਾ ਸੱਦਾ ਦਿੱਤਾ ਹੈ।
ਭਾਰਤ ਬੰਦ ਦੇ ਸਮਰਥਨ ਵਿੱਚ ਪੰਜਾਬ ਵਿੱਚ ਦੁਕਾਨਾਂ ਬੰਦ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਹੈ ਕਿ "ਦੁਕਾਨਾਂ ਲਗਪਗ ਬੰਦ ਹਨ, ਐਮਰਜੈਂਸੀ ਸੇਵਾ ਬਹਾਲ ਹੈ। ਲੋਕ ਆਪਣੇ ਆਪ ਸ਼ਟਰ ਬੰਦ ਕਰ ਰਹੇ ਹਨ।" ਦੂਜੇ ਪਾਸੇ, ਕਿਸਾਨ ਪ੍ਰਦਰਸ਼ਨਕਾਰੀ ਸਿੰਘੂ ਸਰਹੱਦ 'ਤੇ ਡਟੇ ਹੋਏ ਹਨ। ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ, ਸਿੰਘੂ ਹੱਦ 'ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਚੁੱਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਫਰਾਖ਼ਦਿਲੀ ਵਿਖਾਉਣ ਅਤੇ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਲੈਣ। ਤਾਂ ਜੋ ਦੇਸ਼ ਨੂੰ ਦਰਪੇਸ਼ ਗੰਭੀਰ ਸੰਕਟ ਦੇ ਹੱਲ ਵੱਲ ਪਹਿਲਾ ਕਦਮ ਚੁੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮਿਲੇ ਜ਼ਖ਼ਮਾਂ ਦੇ ਦਾਗ ਠੀਕ ਹੋਣ ਵਿਚ ਲੰਬਾ ਸਮਾਂ ਲੱਗੇਗਾ।
ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੇਸ਼ਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਕਿਸਾਨ ਲੀਡਰਾਂ ਨੇ ਕਿਹਾ ਕਿ ਕਿਸੇ ਨੂੰ ਵੀ ਬੰਦ 'ਚ ਸ਼ਾਮਲ ਹੋਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਲਗਪਗ ਸਾਰੇ ਵਿਰੋਧੀ ਦਲਾਂ ਵੱਲੋਂ ਭਾਰਤ ਬੰਦ ਨੂੰ ਸਮਰਥਨ ਦੇਣ ਅਤੇ ਕਈ ਜਥੇਬੰਦੀਆਂ ਦੇ ਕਿਸਾਨਾਂ ਦੇ ਸਮਰਥਨ 'ਚ ਸਮਾਨਾਂਤਰ ਪ੍ਰਦਰਸ਼ਨ ਕਰਨ ਦੇ ਐਲਾਨ ਤੋਂ ਬਾਅਦ ਕੇਂਦਰ ਨੇ ਐਡਵਾਇਜ਼ਰੀ ਜਾਰੀ ਕਰਦਿਆਂ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸੁਰੱਖਿਆ ਵਧਾਉਣ ਤੇ ਸ਼ਾਂਤੀ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪਿਛੋਕੜ

ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੇਸ਼ਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਕਿਸਾਨ ਲੀਡਰਾਂ ਨੇ ਕਿਹਾ ਕਿ ਕਿਸੇ ਨੂੰ ਵੀ ਬੰਦ 'ਚ ਸ਼ਾਮਲ ਹੋਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ।

ਲਗਪਗ ਸਾਰੇ ਵਿਰੋਧੀ ਦਲਾਂ ਵੱਲੋਂ ਭਾਰਤ ਬੰਦ ਨੂੰ ਸਮਰਥਨ ਦੇਣ ਅਤੇ ਕਈ ਜਥੇਬੰਦੀਆਂ ਦੇ ਕਿਸਾਨਾਂ ਦੇ ਸਮਰਥਨ 'ਚ ਸਮਾਨਾਂਤਰ ਪ੍ਰਦਰਸ਼ਨ ਕਰਨ ਦੇ ਐਲਾਨ ਤੋਂ ਬਾਅਦ ਕੇਂਦਰ ਨੇ ਐਡਵਾਇਜ਼ਰੀ ਜਾਰੀ ਕਰਦਿਆਂ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸੁਰੱਖਿਆ ਵਧਾਉਣ ਤੇ ਸ਼ਾਂਤੀ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ।

ਜਾਣੋ ਕਿਸਾਨਾਂ ਦੇ ਬੰਦ ਨਾਲ ਜੁੜੀਆਂ ਵੱਢੀਆਂ ਗੱਲਾਂ

ਸਾਰਿਆਂ ਨੂੰ ਸੰਕੇਤਕ ਬੰਦ 'ਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਹੋਇਆਂ ਕਿਸਾਨ ਲੀਡਰਾਂ ਨੇ ਕਿਹਾ ਕਿ ਆਪਣੇ ਪ੍ਰਦਰਸ਼ਨ ਦੇ ਤਹਿਤ ਸਵੇਰ 11 ਵਜੇ ਤੋਂ ਦੁਪਹਿਰ ਤਿੰਨ ਵਜੇ ਤਕ ਉਹ ਚੱਕਾ ਜਾਮ ਕਰਨਗੇ। ਜਿਸ ਦੌਰਾਨ ਪ੍ਰਮੁੱਖ ਸੜਕਾਂ ਜਾਮ ਕੀਤੀਆਂ ਜਾਣਗੀਆਂ। ਪ੍ਰਦਰਸ਼ਨ ਦੇ ਤਹਿਤ ਉੱਤਰੀ ਸੂਬਿਆਂ ਖਾਸਕਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਦਿੱਲੀ ਦੇ ਕਿਸਾਨ ਸੜਕਾਂ 'ਤੇ ਉੱਤਰੇ ਹਨ।

ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ, 'ਸਾਡਾ ਬੰਦ ਸਿਆਸੀ ਦਲਾਂ ਦੇ ਬੰਦ ਤੋਂ ਵੱਖ ਹੈ। ਇਹ ਵਿਚਾਰਧਾਰਾ ਕਾਰਨ ਕੀਤਾ ਗਿਆ ਚਾਰ ਘੰਟੇ ਜਾ ਸੰਕੇਤਕ ਬੰਦ ਹੈ। ਅਸੀਂ ਚਾਹੁੰਦੇ ਹਾਂ ਕਿ ਆਮ ਆਦਮੀ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਅਸੀਂ ਲੋਕਾਂ ਨੂੰ ਇਸ ਸਮੇਂ ਇਸ ਦੌਰਾਨ ਯਾਾਤਰਾ ਨਾ ਕਰਨ ਦੀ ਅਪੀਲ ਕਰਦੇ ਹਾਂ।' ਉਨ੍ਹਾਂ ਅੱਗੇ ਕਿਹਾ, 'ਅਸੀਂ ਦੁਕਾਨਦਾਰਾਂ ਨੂੰ ਵੀ ਇਸ ਦੌਰਾਨ ਆਪਣੀ ਦੁਕਾਨਾਂ ਬੰਦ ਰੱਖਣ ਦੀ ਅਪੀਲ ਕਰਦੇ ਹਾਂ।'
ਭਾਰਤੀ ਕਿਸਾਨ ਏਕਤਾ ਸੰਗਠਨ ਦੇ ਮੁਖੀ ਜਗਜੀਤ ਸਿੰਘ ਦੱਲੇਵਾਲਾ ਨੇ ਕਿਸਾਨਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਤੇ ਬੰਦ ਲਾਗੂ ਕਰਨ ਲਈ ਕਿਸੇ ਨਾਲ ਝਗੜਾ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੋਟ ਰਹੇਗੀ।

ਕਈ ਲੀਡਰਾਂ ਨੇ ਦਾਅਵਾ ਕੀਤਾ ਕਿ ਬੰਦ ਪੂਰੇ ਦੇਸ਼ 'ਚ ਪ੍ਰਭਾਵੀ ਹੋਵੇਗਾ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ, 'ਮੋਦੀ ਸਰਕਾਰ ਨੂੰ ਸਾਡੀਆਂ ਮੰਗਾਂ ਨੂੰ ਸਵੀਕਾਰ ਕਰਨਾ ਹੋਵੇਗਾ। ਅਸੀਂ ਨਵੇਂ ਖੇਤੀ ਕਾਨੂੰਨਾਂ ਵਾਪਸ ਲੈਣ ਦੀ ਮੰਗ ਤੇ ਡਟੇ ਰਹਾਂਗੇ।

ਕੇਂਦਰ ਤੇ ਕਿਸਾਨ ਸੰਘ ਬੰਦ ਦੇ ਇਕ ਦਿਨ ਬਾਅਦ ਛੇਵੇਂ ਦੌਰ ਦੀ ਵਾਰਤਾ ਕਰਨਗੇ। ਕਿਉਂਕਿ ਪਹਿਲਾਂ ਹੋਈ ਗੱਲਬਾਤ 'ਚ ਖਿੱਚੋਤਾਣ ਬਰਕਰਾਰ ਰਹੀ ਸੀ। ਵਿਰੋਧੀ ਦਲਾਂ 'ਤੇ ਨਿਸ਼ਾਨਾ ਸਾਧਦਿਆਂ ਬੀਜੇਪੀ ਨੇ ਉਨ੍ਹਾਂ 'ਤੇ ਸ਼ਰਮਨਾਕ ਦੋਹਰੇ ਮਾਪਦੰਡ ਦਾ ਇਲਜ਼ਾਮ ਲਾਉਂਦਿਆਂ ਹੋਇਆ ਦਾਅਵਾ ਹੋਇਆ ਕਿ ਉਨ੍ਹਾਂ ਤੋਂ ਕਈਆਂ ਨੇ ਸੱਤਾ 'ਚ ਰਹਿਣ ਦੌਰਾਨ ਇਨ੍ਹਾਂ ਸੁਧਾਰਾਂ ਦਾ ਸਮਰਥਨ ਕੀਤਾ ਸੀ ਜਾਂ ਸੰਸਦ 'ਚ ਉਨ੍ਹਾਂ ਦਾ ਸਮਰਥਨ ਕੀਤਾ ਸੀ।

ਬੀਜੇਪੀ ਨੇ ਸੀਨੀਅਰ ਲੀਡਰ ਤੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਆਪਣੀ ਹੋਂਦ ਬਚਾਉਣ ਲਈ ਵਿਰੋਧੀ ਦਲ ਕਿਸਾਨਾਂ ਦੇ ਪ੍ਰਦਰਸ਼ਨ 'ਚ ਕੁੱਦ ਗਏ ਹਨ ਜਦਕਿ ਵੱਖ-ਵੱਖ ਚੋਣਾਂ 'ਚ ਦੇਸ਼ ਦੀ ਜਨਤਾ ਉਨ੍ਹਾਂ ਨੂੰ ਵਾਰ-ਵਾਰ ਖਾਰਜ ਕਰ ਚੁੱਕੀ ਹੈ। ਪ੍ਰਸਾਦ ਨੇ ਇਲਜ਼ਾਮ ਲਾਇਆ ਕਿ ਕਿਸਾਨਾਂ ਦਾ ਇਕ ਵਰਗ ਸਵਾਰਥੀ ਲੋਕਾਂ ਦੇ ਚੁੰਗਲ 'ਚ ਹੈ ਤੇ ਸਰਕਾਰ ਖੇਤੀ ਕਾਨੂੰਨਾਂ ਨੂੰ ਲੈਕੇ ਉਨ੍ਹਾਂ 'ਚ ਫੈਲਾਏ ਭਰਮ ਨੂੰ ਦੂਰ ਕਰਨ ਦਾ ਕੰਮ ਕਰ ਰਹੀ ਹੈ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.