Punjab Breaking News Live 8 August: ਭਾਰਤ ਭੂਸ਼ਣ ਆਸ਼ੂ ਮੁੜ 5 ਦਿਨ ED ਰਿਮਾਂਡ 'ਤੇ, ਅਕਾਲੀ ਦਲ ਦਾ ਬਾਗੀ ਲੀਡਰ ਚਰਨਜੀਤ ਸਿੰਘ ਬਰਾੜ 'ਤੇ ਵੱਡਾ ਐਕਸ਼ਨ, ਪੰਜਾਬ 'ਚ ਮਾਨਸੂਨ ਮੁੜ ਪਿਆ ਸੁਸਤ!
Punjab Breaking News Live 8 August: ਭਾਰਤ ਭੂਸ਼ਣ ਆਸ਼ੂ ਮੁੜ 5 ਦਿਨ ED ਰਿਮਾਂਡ 'ਤੇ, ਅਕਾਲੀ ਦਲ ਦਾ ਬਾਗੀ ਲੀਡਰ ਚਰਨਜੀਤ ਸਿੰਘ ਬਰਾੜ 'ਤੇ ਵੱਡਾ ਐਕਸ਼ਨ, ਪੰਜਾਬ 'ਚ ਮਾਨਸੂਨ ਮੁੜ ਪਿਆ ਸੁਸਤ!
Patiala News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ਵਿੱਚ ਅੱਜ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਦਾ ਮੁਖੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਣਾ ਦੇਣਾ ਚਾਹੀਦਾ ਹੈ, ਕਿਉਂਕਿ ਇਹ ਸਭ ਕੁਝ ਉਨ੍ਹਾਂ ਦੇ ਇਸ਼ਾਰੇ 'ਤੇ ਹੀ ਹੋ ਰਿਹਾ ਹੈ।
Punjab News: ਪੰਜਾਬ ਪੁਲਿਸ ਨੇ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 6.655 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦ ਹੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਸੀਆਈਏ ਸਟਾਫ਼ ਨੇ ਫੜ ਲਿਆ ਹੈ। ਜ਼ਬਤ ਕੀਤੀ ਗਈ ਹੈਰੋਇਨ ਅਤੇ ਨਕਦੀ ਪੈਕਟਾਂ ਵਿੱਚ ਲਪੇਟੀ ਹੋਈ ਸੀ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਹਥਿਆਰ ਅਤੇ ਹੈਰੋਇਨ ਫੜੀ ਜਾ ਰਹੀ ਹੈ।
Shiri Nankana Sahib Corridor: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਡਾ ਨੇ 1947 'ਚ ਵੱਖ ਹੋਏ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਨੂੰ ਲੈ ਕੇ ਬੁੱਧਵਾਰ ਨੂੰ ਰਾਜ ਸਭਾ 'ਚ ਆਵਾਜ਼ ਉਠਾਈ। ਉਨ੍ਹਾਂ ਕਿਹਾ ਕਿ ਅੱਜ ਕਰਤਾਰਪੁਰ ਸਾਹਿਬ, ਪੰਜਾ ਸਾਹਿਬ ਅਤੇ ਨਨਕਾਣਾ ਸਾਹਿਬ ਪਾਕਿਸਤਾਨ ਵਿੱਚ ਸਥਿਤ ਹਨ।
ਮਹਾਨ ਪਵਿੱਤਰ ਸਥਾਨਾਂ ਵਿੱਚੋਂ ਇੱਕ ਨਨਕਾਣਾ ਸਾਹਿਬ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸੀ, ਜੋ ਲਾਹੌਰ ਤੋਂ 90 ਕਿਲੋਮੀਟਰ ਦੂਰ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਨਕਾਣਾ ਸਾਹਿਬ ਲਾਂਘਾ ਵੀ ਕਰਤਾਰਪੁਰ ਸਾਹਿਬ ਦੀ ਤਰਜ਼ 'ਤੇ ਬਣਾਇਆ ਜਾਣਾ ਚਾਹੀਦਾ ਹੈ। ਇਸ ਲਈ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਨਨਕਾਣਾ ਸਾਹਿਬ ਲਈ ਕੋਈ ਵੀਜ਼ਾ ਅਤੇ ਫੀਸ ਨਹੀਂ ਲੈਣੀ ਚਾਹੀਦੀ। ਇਹ ਪ੍ਰਕਿਰਿਆ ਪੂਰੀ ਤਰ੍ਹਾਂ ਸਧਾਰਨ ਹੋਣੀ ਚਾਹੀਦੀ ਹੈ।
ਪਿਛੋਕੜ
Punjab Breaking News Live 8 August: ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬੀਤੇ ਦਿਨ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਲੰਬੇ ਸਮੇਂ ਤੱਕ ਚੱਲੀ ਬਹਿਸ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਦੀ ਤਰਫੋਂ ਕੇਸ ਲੜ ਰਹੇ ਸੀਨੀਅਰ ਵਕੀਲ ਮਨਦੀਪ ਸਚਦੇਵਾ ਨੇ ਕਿਹਾ ਕਿ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਜਿਸ ਤੋਂ ਬਾਅਦ ਹੁਣ ਈਡੀ ਨੇ ਮੁੜ ਅਦਾਲਤ ਤੋਂ ਭਾਰਤ ਭੂਸ਼ਣ ਆਸ਼ੂ ਦਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਸੀਨੀਅਰ ਵਕੀਲ ਮਨਦੀਪ ਸਚਦੇਵਾ ਨੇ ਦੱਸਿਆ ਕਿ ਈਡੀ ਦੀ ਟੀਮ ਨੇ ਭਾਰਤ ਭੂਸ਼ਣ ਆਸ਼ੂ ਦਾ 7 ਦਿਨ ਦਾ ਹੋਰ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਦੇ 5 ਦਿਨਾਂ ਦੇ ਰਿਮਾਂਡ ਦੇ ਹੁਕਮ ਜਾਰੀ ਕਰ ਦਿੱਤੇ ਹਨ।
Legal Notice: ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅੱਜ ਸਾਬਕਾ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਬਰਾੜ ਵੱਲੋਂ ਇਹ ਦਾਅਵਾ ਕਿ ਕਲੇਰ ਨੇ ਅਦਾਲਤ ਵਿਚ ਇਹ ਹਲਫੀਆ ਬਿਆਨ ਦਾਇਰ ਕੀਤਾ ਸੀ ਕਿ ਬੇਅਦਬੀ ਮਾਮਲੇ ਵਿਚ ਨਾਮਜ਼ਦ ਡੇਰਾ ਸਿਰਸਾ ਦੇ ਮੈਂਬਰ ਬੇਕਸੂਰ ਹਨ, ਕਰਨ ਲਈ ਜਾਰੀ ਕੀਤਾ ਗਿਆ ਹੈ।
Legal Notice: ਅਕਾਲੀ ਦਲ ਦਾ ਬਾਗੀ ਲੀਡਰ ਚਰਨਜੀਤ ਸਿੰਘ ਬਰਾੜ 'ਤੇ ਵੱਡਾ ਐਕਸ਼ਨ, ਅਰਸ਼ਦੀਪ ਕਲੇਰ ਨੇ ਭੇਜਿਆ ਲੀਗਲ ਨੋਟਿਸ
Punjab Weather News: ਪੰਜਾਬ ਵਿੱਚ ਅਗਸਤ ਮਹੀਨੇ ਵਿੱਚ ਮਾਨਸੂਨ ਦੇ ਐਕਟਿਵ ਹੋਣ ਦੀ ਉਮੀਦ ਸੀ। ਇਸ ਦੇ ਬਾਵਜੂਦ ਪੰਜਾਬ ਵਿੱਚ 29 ਫੀਸਦੀ ਘੱਟ ਬਾਰਿਸ਼ ਹੋਈ ਹੈ। ਪੰਜਾਬ ਦੇ 9 ਜ਼ਿਲ੍ਹੇ ਅਜਿਹੇ ਹਨ, ਜਿੱਥੇ ਇੱਕ ਵੀ ਬੂੰਦ ਮੀਂਹ ਨਹੀਂ ਪਿਆ। ਪਹਿਲੇ ਹਫ਼ਤੇ ਵਿੱਚ 3 ਦਿਨਾਂ ਤੱਕ ਭਾਰੀ ਅਲਰਟ ਦੇ ਬਾਵਜੂਦ, ਮੀਂਹ ਕੁਝ ਜ਼ਿਲ੍ਹਿਆਂ ਵਿੱਚ ਹੀ ਐਕਟਿਵ ਦੇਖਿਆ ਗਿਆ। ਪੰਜਾਬ ਵਿੱਚ ਇਨ੍ਹਾਂ ਦਿਨਾਂ ਵਿੱਚ ਔਸਤਨ 46.1 ਮਿਲੀਮੀਟਰ ਮੀਂਹ ਪੈਂਦਾ ਹੈ ਪਰ ਹੁਣ ਤੱਕ ਪਹਿਲੇ ਸੱਤ ਦਿਨਾਂ ਵਿੱਚ ਸਿਰਫ਼ 32.9 ਮਿਲੀਮੀਟਰ ਮੀਂਹ ਹੀ ਪਿਆ ਹੈ। ਤਰਨਤਾਰਨ, ਕਪੂਰਥਲਾ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਪੰਜਾਬ ਦੇ ਉਹ ਜ਼ਿਲ੍ਹੇ ਹਨ, ਜਿੱਥੇ 7 ਅਗਸਤ ਨੂੰ ਸਵੇਰੇ 8.30 ਵਜੇ ਤੱਕ ਮੀਂਹ ਦੀ ਇੱਕ ਬੂੰਦ ਵੀ ਨਹੀਂ ਪਈ, ਜਦੋਂ ਕਿ ਪਠਾਨਕੋਟ ਵਿੱਚ 99, ਫਿਰੋਜ਼ਪੁਰ ਵਿੱਚ 91, ਫਿਰੋਜ਼ਪੁਰ ਵਿੱਚ 93. ਮੋਗਾ, ਲੁਧਿਆਣਾ ਵਿੱਚ 93, ਰੂਪਨਗਰ ਵਿੱਚ 98 ਫੀਸਦੀ ਘੱਟ, ਪਟਿਆਲਾ ਵਿੱਚ 80 ਫੀਸਦੀ ਘੱਟ ਅਤੇ ਪਟਿਆਲਾ ਵਿੱਚ 75 ਫੀਸਦੀ ਘੱਟ ਮੀਂਹ ਪਿਆ ਹੈ।
- - - - - - - - - Advertisement - - - - - - - - -