ਲੁਧਿਆਣਾ : ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਜੀਲੈਂਸ ਦਫ਼ਤਰ 'ਚ ਮੱਛਰਾਂ ਤੋਂ ਬੇਹੱਦ ਪ੍ਰੇਸ਼ਾਨ ਹਨ। ਦੱਸਿਆ ਜਾ ਰਿਹਾ ਹੈ ਕਿ ਚਾਰ ਦਿਨ ਤੋਂ ਮੰਤਰੀ ਕਾਫੀ ਪਰੇਸ਼ਾਨ ਸਨ ਅਤੇ ਉਨ੍ਹਾਂ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਅਧਿਕਾਰੀਆਂ ਦੇ ਕਹਿਣ 'ਤੇ ਦਫਤਰ ਦੇ ਅੰਦਰ ਅਤੇ ਆਲੇ-ਦੁਆਲੇ ਫਾਗਿੰਗ ਕਰਵਾਈ ਗਈ। ਦਫ਼ਤਰ ਦੇ ਆਲੇ-ਦੁਆਲੇ ਮੱਛਰ ਭਜਾਉਣ ਵਾਲੀ ਸਪਰੇਅ ਵੀ ਕੀਤੀ ਗਈ।
ਦੱਸ ਦੇਈਏ ਕਿ ਵਿਜੀਲੈਂਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 22 ਅਗਸਤ ਦੀ ਰਾਤ ਨੂੰ ਇੱਕ ਸੈਲੂਨ ਤੋਂ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਵਿਜੀਲੈਂਸ ਦੇ ਰਿਮਾਂਡ 'ਤੇ ਹੈ। ਚਾਰ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਇੱਕ ਵਾਰ ਫਿਰ ਦੋ ਦਿਨ ਦਾ ਪੁਲਿਸ ਰਿਮਾਂਡ ਵਧਾ ਦਿੱਤਾ ਗਿਆ ਹੈ। ਚਾਰ ਦਿਨਾਂ ਤੋਂ ਮੱਛਰਾਂ ਤੋਂ ਪ੍ਰੇਸ਼ਾਨ ਸਾਬਕਾ ਮੰਤਰੀ ਪਿਛਲੇ ਕਮਰੇ ਵਿੱਚ ਬੈਠੇ ਸੀ।
ਇਥੇ ਏਸੀ ਵੀ ਨਹੀਂ ਲਗਾਇਆ ਗਿਆ ਹੈ ਪਰ ਸੂਤਰ ਦੱਸਦੇ ਹਨ ਕਿ ਸਾਬਕਾ ਮੰਤਰੀ ਨੂੰ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਬਾਕੀ ਵਿਜੀਲੈਂਸ ਟੀਮ ਹਰ 12 ਘੰਟੇ ਬਾਅਦ ਸਾਬਕਾ ਮੰਤਰੀ ਦਾ ਮੈਡੀਕਲ ਕਰਵਾ ਰਹੀ ਹੈ। ਸ਼ਨੀਵਾਰ ਰਾਤ ਸਾਬਕਾ ਮੰਤਰੀ ਨੇ ਮੱਛਰਾਂ ਤੋਂ ਪਰੇਸ਼ਾਨ ਹੋਣ ਦੀ ਸ਼ਿਕਾਇਤ ਕੀਤੀ ਸੀ। ਉਹ ਠੀਕ ਤਰ੍ਹਾਂ ਸੌਂ ਨਹੀਂ ਪਾ ਰਹੇ ਸੀ। ਇਸ ਤੋਂ ਬਾਅਦ ਐਤਵਾਰ ਨੂੰ ਹੀ ਉੱਥੇ ਫੋਗਿੰਗ ਕਰਵਾਈ ਗਈ।
ਟੈਂਡਰ ਘੁਟਾਲੇ 'ਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਮੱਛਰਾਂ ਤੋਂ ਬੇਹੱਦ ਪ੍ਰੇਸ਼ਾਨ , ਅਧਿਕਾਰੀਆਂ ਨੇ ਕਰਵਾਈ ਫਾਗਿੰਗ
ਏਬੀਪੀ ਸਾਂਝਾ
Updated at:
29 Aug 2022 06:50 AM (IST)
Edited By: shankerd
ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਜੀਲੈਂਸ ਦਫ਼ਤਰ 'ਚ ਮੱਛਰਾਂ ਤੋਂ ਬੇਹੱਦ ਪ੍ਰੇਸ਼ਾਨ ਹਨ। ਦੱਸਿਆ ਜਾ ਰਿਹਾ ਹੈ ਕਿ ਚਾਰ ਦਿਨ ਤੋਂ ਮੰਤਰੀ ਕਾਫੀ ਪਰੇਸ਼ਾਨ ਸਨ ਅਤੇ ਉਨ੍ਹਾਂ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ।
Bharat Bhushan Ashu
NEXT
PREV
ਗੁਰਪ੍ਰੀਤ ਸਿੰਘ ਨੇ ਵਿਜੀਲੈਂਸ ਨੂੰ ਆਸ਼ੂ ਵਿਰੁੱਧ ਸ਼ਿਕਾਇਤ ਕੀਤੀ ਸੀ ਕਿ ਆਸ਼ੂ ਨੇ ਆਪਣੇ ਕੁਝ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਲਈ ਟੈਂਡਰ ਵੰਡਣ ਵਿੱਚ ਧਾਂਦਲੀ ਕੀਤੀ ਸੀ। ਵਿਜੀਲੈਂਸ ਨੇ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਆਸ਼ੂ ਵਿਰੁੱਧ ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7,8,12,13 ਤਹਿਤ ਐਫਆਈਆਰ ਦਰਜ ਕੀਤੀ ਹੈ।
ਇਸ ਮਾਮਲੇ ਵਿੱਚ ਠੇਕੇਦਾਰ ਤੇਲੂਰਾਮ ਪੁਲੀਸ ਹਿਰਾਸਤ ਵਿੱਚ ਹੈ, ਜਿਸ ਤੋਂ ਪੁੱਛਗਿੱਛ ਵਿੱਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਸਾਹਮਣੇ ਆਇਆ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਤੇਲੂ ਰਾਮ ਨੇ ਉਕਤ ਕੰਮ ਲਈ ਕਰੀਬ 25 ਕਰੋੜ ਰੁਪਏ ਦੀ ਰਕਮ ਲਈ ਸੀ। ਉਨ੍ਹਾਂ ਦੱਸਿਆ ਕਿ ਗੇਟ ਪਾਸਾਂ 'ਤੇ ਸਕੂਟਰਾਂ, ਕਾਰਾਂ ਆਦਿ ਦੇ ਨੰਬਰ ਵੀ ਲਿਖੇ ਹੋਏ ਸਨ ਪਰ ਉਕਤ ਅਧਿਕਾਰੀਆਂ ਨੇ ਇਨ੍ਹਾਂ ਗੇਟ ਪਾਸਾਂ 'ਚ ਦਰਜ ਮਟੀਰੀਅਲ ਦੀ ਅਦਾਇਗੀ ਠੇਕੇਦਾਰਾਂ ਨੂੰ ਕਰ ਦਿੱਤੀ, ਜਿਸ ਨਾਲ ਅਨਾਜ ਦੀ ਚੋਰੀ ਦਾ ਮਾਮਲਾ ਵੀ ਸਾਹਮਣੇ ਆਇਆ ਹੈ।
Published at:
29 Aug 2022 06:50 AM (IST)
- - - - - - - - - Advertisement - - - - - - - - -