![ABP Premium](https://cdn.abplive.com/imagebank/Premium-ad-Icon.png)
Punjab Congress: ਸਿੱਧੂ ਨੂੰ ਲੈ ਕੇ ਪੰਜਾਬ ਕਾਂਗਰਸ 'ਚ ਮੁੜ ਵਿਵਾਦ, ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਨੇ ਦਿੱਤੀ ਅਸਤੀਫੇ ਦੀ ਧਮਕੀ
Punjab Election: ਪੰਜਾਬ ਕਾਂਗਰਸ ‘ਚ ਕਲੇਸ਼ ਰੁਕਣ ਦੀ ਥਾਂ ਹੋਰ ਵਧਦਾ ਨਜ਼ਰ ਆ ਰਿਹਾ ਹੈ। ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਤੰਗ ਆ ਕੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਧਮਕੀ ਦਿੱਤੀ ਹੈ।
![Punjab Congress: ਸਿੱਧੂ ਨੂੰ ਲੈ ਕੇ ਪੰਜਾਬ ਕਾਂਗਰਸ 'ਚ ਮੁੜ ਵਿਵਾਦ, ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਨੇ ਦਿੱਤੀ ਅਸਤੀਫੇ ਦੀ ਧਮਕੀ Bharat Bhushan Ashu, Sukhjinder Randhawa turn on Navjot Singh Sidhu, Randhawa to leave Home Ministry; Ashu asks to learn “Cong culture” Punjab Congress: ਸਿੱਧੂ ਨੂੰ ਲੈ ਕੇ ਪੰਜਾਬ ਕਾਂਗਰਸ 'ਚ ਮੁੜ ਵਿਵਾਦ, ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਨੇ ਦਿੱਤੀ ਅਸਤੀਫੇ ਦੀ ਧਮਕੀ](https://feeds.abplive.com/onecms/images/uploaded-images/2021/12/22/91b6510b32825a6d61327b84179d3f9d_original.jpeg?impolicy=abp_cdn&imwidth=1200&height=675)
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਦੋ ਹੋਰ ਮੰਤਰੀਆਂ ਨੇ ਸਿੱਧੂ ਦੇ ਵਤੀਰੇ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਸੂਬੇ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਇੰਨੇ ਨਾਰਾਜ਼ ਹੋ ਗਏ ਹਨ ਕਿ ਉਨ੍ਹਾਂ ਨੇ ਗ੍ਰਹਿ ਮੰਤਰਾਲਾ ਛੱਡਣ ਦੀ ਪੇਸ਼ਕਸ਼ ਕਰ ਦਿੱਤੀ ਹੈ। ਇਸ ਦੇ ਨਾਲ ਹੀ ਰੰਧਾਵਾ ਨੇ ਹਮਲਾ ਬੋਲਦੇ ਹੋਏ ਸਿੱਧੂ ਨੂੰ ਬੇਹੱਦ ਉਤਸ਼ਾਹੀ ਦੱਸਿਆ ਹੈ।
ਦਰਅਸਲ, ਨਵਜੋਤ ਸਿੰਘ ਸਿੱਧੂ ਨਸ਼ਿਆਂ ਨੂੰ ਲੈ ਕੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਨੂੰ ਲੈ ਕੇ ਆਪਣੀ ਹੀ ਸਰਕਾਰ 'ਤੇ ਲਗਾਤਾਰ ਹਮਲੇ ਕਰ ਰਹੇ ਹਨ। ਸਿੱਧੂ ਦੇ ਲਗਾਤਾਰ ਹਮਲੇ ਤੋਂ ਤੰਗ ਆ ਕੇ ਰੰਧਾਵਾ ਨੇ ਅਸਤੀਫੇ ਦੀ ਪੇਸ਼ਕਸ਼ ਕੀਤੀ। ਰੰਧਾਵਾ ਨੇ ਕਿਹਾ, “ਜਦੋਂ ਤੋਂ ਉਨ੍ਹਾਂ ਨੂੰ ਸੂਬੇ ਦਾ ਗ੍ਰਹਿ ਮੰਤਰੀ ਬਣਾਇਆ ਗਿਆ ਹੈ, ਉਦੋਂ ਤੋਂ ਨਵਜੋਤ ਸਿੰਘ ਨਾਰਾਜ਼ ਹਨ। ਇਸ ਲਈ ਮੈਂ ਇਹ ਅਹੁਦਾ ਛੱਡਣ ਲਈ ਤਿਆਰ ਹਾਂ।"
ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਡਰੱਗ ਕੇਸ ਦੀ ਕਾਰਵਾਈ ਕਾਨੂੰਨ ਮੁਤਾਬਕ ਹੋਈ ਹੈ। ਉਨ੍ਹਾਂ ਕਿਹਾ- ਸਿੱਧੂ ਇਸ ਬਾਰੇ ਜੋ ਬਿਆਨ ਦੇ ਰਹੇ ਹਨ ਕਿ ਮੈਂ ਇਹ ਕਰਵਾ ਦਿੱਤਾ, ਉਸ ਨਾਲ ਬਦਲੇ ਦਾ ਸੁਨੇਹਾ ਜਾ ਰਿਹਾ ਹੈ। ਮੈਂ ਸਿੱਧੂ ਨੂੰ ਬੇਨਤੀ ਕਰਦਾ ਹਾਂ ਕਿ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਮਿਲਣ ਦਿਓ। ਮਜੀਠੀਆ ਨੂੰ ਗ੍ਰਿਫਤਾਰ ਨਾ ਕਰਨ 'ਤੇ ਸਿੱਧੂ ਦੇ ਸਰਕਾਰ 'ਤੇ ਹਮਲੇ 'ਤੇ ਰੰਧਾਵਾ ਨੇ ਕਿਹਾ ਕਿ ਕਾਨੂੰਨ ਜੋ ਕਹੇਗਾ ਉਹੀ ਕਰਾਂਗੇ।
ਕਾਂਗਰਸ ਦੇ ਸੀਐਮ ਫੇਸ 'ਤੇ ਰੰਧਾਵਾ ਨੇ ਸਿੱਧੂ ਨੂੰ ਜਵਾਬ ਦਿੰਦਿਆਂ ਕਿਹਾ ਕਿ ਮੌਜੂਦਾ ਸਮੇਂ 'ਚ ਸਾਡਾ ਮੁੱਖ ਮੰਤਰੀ ਚਰਨਜੀਤ ਚੰਨੀ ਹੀ 'ਲਾੜਾ' ਹੈ। ਅਗਲੀ ਵਾਰ ਕੌਣ ਹੋਵੇਗਾ? ਇਸ ਬਾਰੇ ਫੈਸਲਾ ਵਿਧਾਇਕ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਵਿੱਚ ਇਸ ਤਰ੍ਹਾਂ ਨਾਵਾਂ ਦਾ ਐਲਾਨ ਕਰਨ ਦੀ ਕੋਈ ਰਵਾਇਤ ਨਹੀਂ ਹੈ। ਰੰਧਾਵਾ ਨੇ ਸਿੱਧੂ ਨੂੰ ਸੰਗਠਨ ਦੀ ਤਾਕਤ ਦੱਸਿਆ ਪਰ ਨਾਲ ਹੀ ਕਿਹਾ ਕਿ ਪਾਰਟੀ ਵੱਡੀ ਹੁੰਦੀ ਹੈ। ਕਾਂਗਰਸ ਪਾਰਟੀ ਵਿੱਚ ਪ੍ਰਧਾਨ ਦਾ ਰੁਤਬਾ ਮੁੱਖ ਮੰਤਰੀ ਨਾਲੋਂ ਉੱਚਾ ਹੈ।
ਸਿੱਧੂ ਖਿਲਾਫ ਤਿੰਨ ਮੰਤਰੀਆਂ ਨੇ ਖੋਲ੍ਹਿਆ ਮੋਰਚਾ
ਰੰਧਾਵਾ ਦੇ ਨਾਲ-ਨਾਲ ਸਰਕਾਰ ਦੇ ਤਿੰਨ ਹੋਰ ਮੰਤਰੀਆਂ ਨੇ ਸਿੱਧੂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਜਿਸ ਵਿੱਚ ਭਾਰਤ ਭੂਸ਼ਣ ਆਸ਼ੂ ਅਤੇ ਰਾਣਾ ਗੁਰਜੀਤ ਸ਼ਾਮਲ ਹਨ। ਆਸ਼ੂ ਨੇ ਸਿੱਧੂ ਨੂੰ ਨਸੀਹਤ ਦਿੰਦੇ ਹੋਏ ਇੱਥੋਂ ਤੱਕ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਕਲਚਰ ਸਿੱਖਣ ਦੀ ਲੋੜ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਪੰਜਾਬ ਮਾਡਲ ਚੱਲੇਗਾ, ਸਿੱਧੂ ਮਾਡਲ ਨਹੀਂ।
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਸ਼ੂ ਨੇ ਸਿੱਧੂ 'ਤੇ ਚੁਟਕੀ ਲੈਂਦਿਆਂ ਕਿਹਾ, 'ਮੁੱਖ ਮੰਤਰੀ ਤੇ ਮੰਤਰੀ 18-18 ਘੰਟੇ ਕੰਮ ਕਰ ਰਹੇ ਹਨ। 3 ਮਹੀਨਿਆਂ 'ਚ ਇੰਨਾ ਕੰਮ ਹੋਇਆ, ਜੋ ਪਿਛਲੇ ਸਾਢੇ 4 ਸਾਲਾਂ 'ਚ ਨਹੀਂ ਹੋ ਸਕਿਆ। ਇਸ ਦੇ ਬਾਵਜੂਦ ਸਿੱਧੂ ਉਨ੍ਹਾਂ 'ਤੇ ਉਲਟਾ ਬਿਆਨ ਦੇ ਰਹੇ ਹਨ। ਜਿਸ ਕਾਰਨ ਸਰਕਾਰ ਦੀਆਂ ਸਾਰੀਆਂ ਕੋਸ਼ਿਸ਼ਾਂ ਵਿਅਰਥ ਜਾ ਰਹੀਆਂ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)