Farmers Protest: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਡੀਸੀ ਦਫ਼ਤਰ ਮੁਕਤਸਰ ਮੂਹਰੇ ਧਰਨਾ ਦਿੱਤਾ ਗਿਆ। ਇਸ ਮੌਕੇ ਰੰਗਮੰਚ ਅਮਨ ਪਰਵਾਜ ਰਸੂਲਪੁਰ ਮੋਗਾ ਦੀ ਟੀਮ ਵੱਲੋਂ ਸੋਲੋ ਨਾਟਕ 'ਸੁਲਗਦੀ ਧਰਤੀ' ਪੇਸ਼ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਔਰਤਾਂ ਸਮੇਤ ਕਿਸਾਨ ਮਜ਼ਦੂਰ ਭਰਾਤਰੀ ਜਥੇਬੰਦੀਆਂ ਹਾਜ਼ਰ ਸਨ। ਇਸ ਦੌਰਾਨ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਨਾਂ ਡੀਸੀ ਮੁਕਤਸਰ ਨੂੰ ਮੰਗ ਪੱਤਰ ਵੀ ਦਿੱਤਾ।



ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸਹਾਇਕ ਸਕੱਤਰ ਗੁਰਮੀਤ ਸਿੰਘ ਬਿੱਟੂ ਮੱਲਣ, ਵਿੱਤ ਸਕੱਤਰ ਮਾਸਟਰ ਗੁਰਾਂਦਿੱਤਾ ਸਿੰਘ ਭਾਗਸਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਅਸਲ ਜੜ੍ਹ ਨਸ਼ਿਆਂ ਦੇ ਵੱਡੇ ਸੌਦਾਗਰਾਂ ਦੇ ਘਰ ਤੋਂ ਚੱਲ ਰਹੀ ਹੈ। ਇਸ ਲਈ ਆਓ ਪੰਜਾਬ ਦੇ ਨੌਜਵਾਨਾਂ ਨੂੰ ਪ੍ਰੇਰ ਕੇ ਨਸ਼ਿਆਂ ਦੇ ਅਸਲੀ ਸੌਦਾਗਰਾਂ ਨੂੰ ਨੰਗੇ ਕਰਕੇ ਸਖ਼ਤ ਸਜ਼ਾਵਾਂ ਦਵਾਈਏ।



ਉਨ੍ਹਾਂ ਕਿਹਾ ਕਿ ਨਸ਼ਾ ਸਰਕਾਰਾਂ ਦੀ ਸ਼ਹਿ ਤੋਂ ਬਿਨਾਂ ਨਹੀਂ ਵਿਕਦਾ। ਅੱਜ ਤੱਕ ਪਹਿਲੀਆਂ ਜਿੰਨੀਆਂ ਸਰਕਾਰਾਂ ਕੇਂਦਰ ਤੇ ਪੰਜਾਬ ਵਿੱਚ ਆਈਆਂ ਹਨ, ਸਾਰੀਆਂ ਸਰਕਾਰਾਂ ਦੇ ਲੀਡਰਾਂ ਦੇ ਨਾਂ ਨਸ਼ਾ ਤਸਕਰਾਂ ਵਿੱਚ ਆਉਂਦੇ ਹਨ ਪਰ ਸਰਕਾਰ ਦੀ ਸ਼ਹਿ ਤੇ ਇਹ ਲੀਡਰ ਬਚ ਜਾਂਦੇ ਹਨ। ਇਸ ਲਈ ਆਓ ਪੰਜਾਬ ਦੇ ਲੋਕੋ ਨੌਜਵਾਨੋਂ ਨਸ਼ਿਆਂ ਦੇ ਅਸਲੀ ਸੌਦਾਗਰਾਂ ਤੇ ਕਾਰਪੋਰੇਟ ਘਰਾਣਿਆਂ ਨੂੰ ਸਖ਼ਤ ਸਜ਼ਾਵਾਂ ਦਵਾਈਏ ਤੇ ਨਸ਼ਾ ਮੁਕਤ ਰੰਗਲਾ ਪੰਜਾਬ ਬਣਾਉਣ ਵਿੱਚ ਸਹਾਈ ਹੋਈਏ। 


ਉਨ੍ਹਾਂ ਐਲਾਨ ਕੀਤਾ ਕਿ ਜਥੇਬੰਦੀ ਵੱਲੋਂ ਅਗਲੇ ਪੜਾਅ ਵਿੱਚ 6 ਸਤੰਬਰ ਤੋਂ 7 ਅਕਤੂਬਰ ਤੱਕ ਪਿੰਡਾਂ ਨੂੰ ਜਗਾਓ ਤੇ ਪਿੰਡਾਂ ਨੂੰ ਹਿਲਾਓ ਮੁਹਿੰਮਾਂ ਤਹਿਤ ਪਿੰਡ-ਪਿੰਡ ਮੀਟਿੰਗਾਂ, ਰੋਸ ਮੁਜ਼ਾਹਰੇ, ਰੈਲੀਆਂ, ਜਾਗੋ ਮਾਰਚ, ਮਿਸਾਲ ਮਾਰਚ, ਨਸ਼ਿਆਂ ਖ਼ਿਲਾਫ਼ ਨਾਟਕਾਂ ਰਾਹੀਂ ਵੱਡੀਆਂ ਲਾਮਬੰਦੀਆਂ ਕਰਨ ਤੋਂ ਇਲਾਵਾ ਇਲਾਜ ਲਈ ਨਸ਼ਾ ਪੀੜਤਾਂ ਦੀਆਂ ਲਿਸਟਾਂ, ਸਖ਼ਤ ਸਜ਼ਾਵਾਂ ਦਿਵਾਉਣ ਲਈ ਵੱਡੇ ਨਸ਼ਾ ਸੌਦਾਗਰਾਂ, ਸਮਗਲਰਾਂ, ਸਿਆਸਤਦਾਨਾਂ ਦੀਆਂ ਲਿਸਟਾਂ ਬਣਾਉਣ ਦਾ ਸੱਦਾ ਵੀ ਦਿੱਤਾ। ਵੱਡੀ ਗਿਣਤੀ ਔਰਤਾਂ ਸਮੇਤ ਕਿਸਾਨ ਮਜ਼ਦੂਰ ਭਰਾਤਰੀ ਜਥੇਬੰਦੀਆਂ ਸ਼ਾਮਲ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ