ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ ਵੱਡਾ ਫ਼ੈਸਲਾ, ਨਾ ਚੋਣ ਲੜਾਂਗੇ ਤੇ ਨਾ ਹੀ ਕਿਸੇ ਪਾਰਟੀ ਦੀ ਹਮਾਇਤ ਕਰਾਂਗੇ
ਲੁਧਿਆਣਾ : ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਦੇ ਐਲਾਨ ਮਗਰੋਂ ਸਿਆਸਤ ਗਰਮਾਈ ਹੋਈ ਹੈ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਵੱਡਾ ਫ਼ੈਸਲਾ ਕੀਤਾ ਹੈ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਨਾ ਚੋਣ ਲੜਾਂਗੇ ਤੇ ਨਾ ਹੀ ਕਿਸੇ ਪਾਰਟੀ ਦੀ ਹਮਾਇਤ ਕਰਾਂਗੇ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਦੇ ਲੀਡਰ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਣਗੇ ਤੇ ਨਾ ਹੀ ਕਿਸੇ ਰਾਜਨੀਤਕ ਪਾਰਟੀ ਦਾ ਸਮਰਥਨ ਕਰਨਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਰਾਜਨੀਤਕ ਪਾਰਟੀ ਬਣਾ ਲਈ ਗਈ ਹੈ ਪਰ ਉਹ ਰਾਜਨੀਤਕ ਪਾਰਟੀ ਦਾ ਸਮਰਥਨ ਨਹੀਂ ਕਰਦੇ ਤੇ ਨਾ ਹੀ ਚੋਣਾਂ ਲੜਨਗੇ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਮੋਰਚਾ ਅਜੇ ਅਧੂਰਾ ਹੈ। ਅਜੇ ਬਹੁਤ ਮਸਲੇ ਹੱਲ ਨਹੀਂ ਹੋਏ। ਕਿਸਾਨਾਂ ਦਾ ਕਰਜ਼ਾ ਮਾਫੀ ਜਾਂ ਸ਼ਹੀਦ ਕਿਸਾਨਾਂ ਦੇ ਸਮਾਰਕ ਲਈ ਜਗ੍ਹਾ ਆਦਿ ਮੁੱਦੇ ਅਧੂਰੇ ਹਨ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਕਿਸਾਨ ਲੀਡਰ ਰਕੇਸ਼ ਟਕੈਤ ਪੰਜਾਬ ਆਉਣਗੇ ਤੇ ਕਈ ਮੁੱਦਿਆਂ ਉਪਰ ਗੱਲਬਾਤ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਮਸਲੇ ਚੱਕਣਗੇ ਤੇ ਸੰਯੁਕਤ ਕਿਸਾਨ ਮੋਰਚੇ ਅਨੁਸਾਰ ਚੋਣਾਂ ਤੋਂ ਦੂਰ ਰਹਿਣਗੇ।
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਉਨ੍ਹਾਂ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ। ਪੰਜਾਬ ਦੀਆਂ 22 ਜਥੇਬੰਦੀਆਂ ਨੇ ਸਾਂਝਾ ਸਮਾਜ ਮੋਰਚਾ ਬਣਾ ਕੇ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਕੁਝ ਕਿਸਾਨ ਜਥੇਬੰਦੀਆਂ ਇਸ ਫੈਸਲੇ ਦੇ ਖਿਲਾਫ ਹਨ। ਵੀਰਵਾਰ ਨੂੰ ਕਿਰਤੀ ਕਿਸਾਨ ਯੂਨੀਅਨ ਨੇ ਵੀ ਚੋਣਾਂ ਤੋਂ ਦੂਰ ਰਹਿਣ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ :ਚੀਨ ਨਹੀਂ ਆ ਰਿਹਾ ਬਾਜ, ਮੁੜ ਵਿਖਾਈਆਂ ਭਾਰਤ ਨੂੰ ਅੱਖਾਂ, ਅਰੁਣਾਚਲ ਪ੍ਰਦੇਸ਼ ਬਾਰੇ ਵੱਡਾ ਦਾਅਵਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490