ਬਰਨਾਲਾ: ਸ਼ਨੀਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਬਰਨਾਲਾ 'ਚ ਵਧੀਕ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕੀਤਾ।ਦਰਅਸਲ, ਖੇਤੀ ਕਾਨੂੰਨਾਂ ਖਿਲਾਫ ਵਿਰੋਧ ਕਰ ਰਹੇ ਕਿਸਾਨ ਸੁਖਦੇਵ ਸਿੰਘ ਦੀ 28 ਦਸੰਬਰ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਮੌਤ ਹੋ ਗਈ ਸੀ।ਅੱਜ ਮੌਤ ਨੂੰ 6 ਦਿਨ ਬੀਤ ਗਏ ਹਨ ਰਪ ਹਾਲੇ ਤੱਕ ਜੱਥੇਬੰਦੀ ਵਲੋਂ ਕੀਤੀਆਂ ਗਈਆਂ ਮੰਗਾਂ ਨੂੰ ਸਵੀਕਾਰ ਨਹੀਂ ਕੀਤਾ ਗਿਆ।ਜੱਥੇਬੰਦੀ ਨੇ ਅੱਜ ਚੇਤਾਵਨੀ ਵੀ ਦਿੱਤੀ ਹੈ ਕੇ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਰੋਹ ਹੋਰ ਤਿੱਖਾ ਕੀਤਾ ਜਾਏਗਾ।

ਕਿਸਾਨ ਜੱਥੇਬੰਦੀ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਸੀ ਕਿ ਉਹ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਮੁਆਵਜ਼ਾ, ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕਰਨ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ।