ਪੜਚੋਲ ਕਰੋ
Advertisement
550ਵੇਂ ਪ੍ਰਕਾਸ਼ ਪੁਰਬ ਸਬੰਧੀ ਕੇਂਦਰੀ ਕਮੇਟੀ ਕੋਲ ਭਾਈ ਲੌਂਗੋਵਾਲ ਦੇ ਅਹਿਮ ਸੁਝਾਅ
ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਲੰਘੇ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਵੱਲੋਂ ਬਣਾਈ ਕਮੇਟੀ ਦੀ ਦਿੱਲੀ ਵਿੱਚ ਮੀਟਿੰਗ ਹੋਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੁਝ ਸੁਝਾਅ ਪੇਸ਼ ਕੀਤੇ ਤੇ ਗ੍ਰਹਿ ਮੰਤਰੀ ਨੇ ਉਨ੍ਹਾਂ ਦੇ ਸੁਝਾਵਾਂ ਨੂੰ ਗੰਭੀਰਤਾ ਨਾਲ ਲਿਆ ਹੈ।
ਕਰਤਾਰਪੁਰ ਲਾਂਘਾ ਖੋਲ੍ਹਣ ਲਈ ਫਰਾਖਦਿਲੀ
ਇਸ ਬਾਰੇ ਭਾਈ ਲੌਂਗੋਵਾਲ ਨੇ ਕੇਂਦਰ ਸਰਕਾਰ ਵੱਲੋਂ ਗਠਿਤ ਕਮੇਟੀ ਦੀ ਮੀਟਿੰਗ ਵਿੱਚ ਇਤਿਹਾਸਿਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਫਿਰਾਖਦਿਲੀ ਨਾਲ ਕੰਮ ਕੀਤੇ ਜਾਣ ਦੀ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੰਗਤਾਂ ਦੀ ਚਿਰੋਕਣੀ ਮੰਗ ਹੈ ਅਤੇ ਇਹ ਲਾਂਘਾ ਖੁੱਲ੍ਹਣ ਨਾਲ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਪਾਵਨ ਅਸਥਾਨ ਦੇ ਦਰਸ਼ਨ ਕਰ ਸਕਣਗੀਆਂ।
ਵਧੇਰੇ ਪਹੁੰਚ ਵਾਲੇ ਕੈਮਰੇ, ਦੂਰਬੀਨਾਂ ਤੇ ਵੱਡੀ ਸਕਰੀਨ
ਇਸ ਦੇ ਨਾਲ ਹੀ ਉਨ੍ਹਾਂ ਕਰਤਾਰਪੁਰ ਸਾਹਿਬ ਦੇ ਦੂਰਬੀਨ ਰਾਹੀਂ ਦਰਸ਼ਨ ਕਰਨ ਲਈ ਡੇਰਾ ਬਾਬਾ ਨਾਨਕ ਸਰਹੱਦ ’ਤੇ ਵਧੇਰੇ ਪਹੁੰਚ ਵਾਲੇ ਕੈਮਰੇ ਤੇ ਦੂਰਬੀਨਾਂ ਲਗਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਆਗਿਆ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਥਾਂ ’ਤੇ ਇੱਕ ਟਾਵਰ ਲਾਉਣਾ ਚਾਹੁੰਦੀ ਤਾਂ ਜੋ ਉਸ ’ਤੇ ਵੱਡੀ ਸਕਰੀਨ ਲਾ ਕੇ ਸੰਗਤਾਂ ਨੂੰ ਕਰਤਾਰਪੁਰ ਸਾਹਿਬ ਦੇ ਸਿੱਧੇ ਦਰਸ਼ਨ ਕਰਵਾਏ ਜਾ ਸਕਣ।
ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਦਾ ਰੁਤਬਾ
ਭਾਈ ਲੌਂਗੋਵਾਲ ਨੇ ਕਮੇਟੀ ਨੂੰ ਗੁਰੂ ਸਾਹਿਬ ਨਾਲ ਸਬੰਧਤ ਨਗਰੀ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਐਲਾਨਣ ਤੇ ਇਸ ਦੇ ਵਿਕਾਸ ਲਈ ਵਿਸ਼ੇਸ਼ ਰਾਸ਼ੀ ਜਾਰੀ ਕਰਨ ਨੂੰ ਤਰਜੀਹੀ ਤੌਰ ’ਤੇ ਲੈਣ ਨੂੰ ਕਿਹਾ ਹੈ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਸਾਰੇ ਸਮਾਗਮ ਕੀਤੇ ਜਾਣੇ ਹਨ, ਇਸ ਲਈ ਇੱਥੇ ਕੇਂਦਰ ਸਰਕਾਰ ਵੱਲੋਂ ਸਿੱਖ ਵਿਰਾਸਤ ਨੂੰ ਰੂਪਮਾਨ ਕਰਦਾ ਅਜਾਇਬਘਰ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਸਮੁੱਚੇ ਸ਼ਹਿਰ ਨੂੰ ਚਿੱਟੇ ਰੰਗ ਨਾਲ ਇਕਸਾਰ ਸਜਉਣ ਦਾ ਵੀ ਸੁਝਾਅ ਪੇਸ਼ ਕੀਤਾ।
ਨਨਕਾਣਾ ਸਾਹਿਬ ਵਿਖੇ ਗੁਰਮਤਿ ਸਮਾਗਮ ਤੇ ਨਗਰ ਕੀਰਤਨ ਲਈ ਵਿਸ਼ੇਸ਼ ਕਮੇਟੀ
ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਸ਼ਹਿਰ ਵਿਚ ਗੁਰੂ ਸਾਹਿਬ ਦੀ ਯਾਦ ਨੂੰ ਦਰਸਾਉਂਦੀ ਵੇਈਂ ਨਦੀ ਦੀ ਸਾਂਭ ਸੰਭਾਲ ਵੱਲ ਉਚੇਚਾ ਧਿਆਨ ਦਿੱਤੇ ਜਾਣ ਦੀ ਵੀ ਗੱਲ ਕਹੀ। ਉਨ੍ਹਾਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਗੁਰਮਤਿ ਸਮਾਗਮ ਕਰਵਾਉਣ ਤੇ ਨਗਰ ਕੀਰਤਨ ਸਜਾਉਣ ਲਈ ਕੇਂਦਰ ਸਰਕਾਰ ਵੱਲੋਂ ਇੱਕ ਕਮੇਟੀ ਬਣਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਵਿਚਲੇ ਗੁਰਧਾਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਂਦੇ ਸ਼ਰਧਾਲੂਆਂ ਦੇ ਜਥਿਆਂ ਦੇ ਮੈਂਬਰਾਂ ਵਿੱਚ ਵੀ ਵਾਧਾ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਸੰਗਤ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰ ਸਕੇ।
ਭਾਈ ਲੌਂਗੋਵਾਲ ਨੇ ਇਕੱਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਕੁਝ ਵਿਸ਼ੇਸ਼ ਸਿੱਖਿਆਵਾਂ ਯੂਨੈਸਕੋ ਨੂੰ ਭੇਜਣ ਦਾ ਇੱਕ ਅਹਿਮ ਸੁਝਾਅ ਵੀ ਦਿੱਤਾ। ਉਨ੍ਹਾਂ ਕਿਹਾ ਕਿ ਯੂਨੈਸਕੋ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਵੱਖ-ਵੱਖ ਭਾਸ਼ਾਵਾਂ ਵਿੱਚ ਅਨੁਵਾਦ ਕਰ ਕੇ ਦੁਨੀਆਂ ਸਾਹਮਣੇ ਰੱਖਣ ਲਈ ਕਿਹਾ ਜਾਵੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪਟਿਆਲਾ
ਲਾਈਫਸਟਾਈਲ
ਵਿਸ਼ਵ
Advertisement