ਪੜਚੋਲ ਕਰੋ

ਆਖਰ ਭਗਵੰਤ ਮਾਨ ਨੇ ਸੰਭਾਲਿਆ ਸ਼ਾਹਕੋਟ ਦਾ ਮੈਦਾਨ

ਜਲੰਧਰ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਆਖਰ ਸ਼ਾਹਕੋਟ ਦੇ ਮੈਦਾਨ ਵਿੱਚ ਆ ਡਟੇ ਹਨ। ਚੋਣਾਂ ਸਮੇਂ ਵਿਦੇਸ਼ ਚਲੇ ਜਾਣ ਤੇ ਪਾਰਟੀ ਨੂੰ ਅਧਵਾਟੇ ਛੱਡ ਜਾਣ ਦੀਆਂ ਅਫਵਾਹਾਂ ਦਾ ਖੰਡਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਦੱਸ ਕੇ ਹੀ ਵਿਦੇਸ਼ ਗਏ ਸਨ। ਸ਼ਾਹਕੋਟ ਪਹੁੰਚੇ ਮਾਨ ਨੇ ਜਿੱਥੇ ਕਾਂਗਰਸ ਸਰਕਾਰ ਦਾ ਵਿਰੋਧ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ, ਉੱਥੇ ਹੀ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਬਚਾਅ ਵੀ ਕਰ ਗਏ। ਸੰਗਰੂਰ ਤੋਂ ਸੰਸਦ ਮੈਂਬਰ ਨੇ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਵਾਸਤੇ ਵੋਟਾਂ ਮੰਗੀਆਂ।   'ਆਪ' ਆਗੂ ਨੇ ਨਵਜੋਤ ਸਿੰਘ ਸਿੱਧੂ ਦੇ ਪੁੱਤਰ ਦੀ ਸਰਕਾਰੀ ਵਕੀਲਾਂ ਦੇ ਪੈਨਲ ਵਿੱਚ ਚੋਣ ਹੋਣ ਬਾਰੇ ਕਿਹਾ ਕਿ ਜੇ ਸਿੱਧੂ ਦਾ ਪੁੱਤ ਕਾਬਲ ਹੈ ਤਾਂ ਲੱਗਣਾ ਚਾਹੀਦਾ ਹੈ। ਉਨ੍ਹਾਂ ਉਦਾਹਰਣ ਦਿੰਦਿਆਂ ਕਿਹਾ ਕਿ ਧਰਮਿੰਦਰ ਦਾ ਮੁੰਡਾ ਫ਼ਿਲਮਾ ਵਿੱਚ ਆ ਜਾਂਦਾ ਹੈ ਤਾਂ ਲੋਕ ਗੱਲਾਂ ਕਰਦੇ ਹਨ। ਲੋਕ ਜੱਜ ਕਰਦੇ ਹਨ ਕਿ ਉਸ ਵਿੱਚ ਕਾਬਲੀਅਤ ਹੈ ਜਾਂ ਨਹੀਂ। ਸ਼ਾਹਕੋਟ ਚੋਣ ਵਿੱਚ ਕਾਂਗਰਸੀ ਉਮੀਦਵਾਰ ਉੱਪਰ ਕੇਸ ਦਰਜ ਹੋਣ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਅਜਿਹਾ ਹੋਇਆ ਕਿ ਜਿਸ 'ਤੇ ਕੇਸ ਦਰਜ ਹੋਇਆ, ਉਹ ਬਾਹਰ ਹੈ ਤੇ ਜਿਸ ਨੇ ਕੇਸ ਦਰਜ ਕੀਤਾ, ਉਹ ਅੰਦਰ ਹੈ। ਭਗਵੰਤ ਮਾਨ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਉਹ ਦਿੱਲੀ ਤੋਂ ਸਿੱਧਾ ਇੱਥੇ ਚੋਣ ਪ੍ਰਚਾਰ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਗ਼ੈਰਹਾਜ਼ਰੀ ਵਿੱਚ ਵੀ ਸਾਡੇ ਵਰਕਰਾਂ, ਵਿਧਾਇਕਾਂ ਤੇ ਹੋਰ ਲੀਡਰਾਂ ਨੇ ਚੰਗਾ ਕੰਮ ਕੀਤਾ ਹੈ। ਪਾਰਟੀ ਦੇ ਭਵਿੱਖ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਨਵੀਂ ਪਾਰਟੀ ਹੈ, ਹੌਲੀ-ਹੌਲੀ ਬਣੇਗੀ। 'ਆਪ' ਆਪਣੀਆਂ ਨੀਤੀਆਂ 'ਤੇ ਖੜ੍ਹੀ ਹੈ ਤੇ ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਲੋਕ ਸਾਨੂੰ ਵੋਟ ਦੇਣਗੇ। ਮੁੱਖ ਮੰਤਰੀ ਦੇ ਪਹਾੜਾਂ ਦੀ ਸੈਰ ਬਾਰੇ ਆਪਣੇ ਲਹਿਜ਼ੇ ਵਿੱਚ ਮਾਨ ਨੇ ਕਿਹਾ ਕਿ ਪੰਜਾਬ ਸਾਰਾ ਗਰਮੀ ਨਾਲ ਮਰ ਰਿਹਾ ਹੈ ਤੇ ਕੈਪਟਨ ਸਾਹਿਬ ਨੂੰ ਪਤਾ ਲੱਗਿਆ ਠੰਢ ਲੱਗ ਗਈ। ਉਨ੍ਹਾਂ ਤਨਜ਼ ਕੱਸਿਆ ਕਿ ਰਾਜਾ ਕਿਸੇ ਹੋਰ ਦੁੱਖ ਵਿੱਚ ਹੈ, ਲੋਕ ਕਿਸੇ ਹੋਰ ਦੁੱਖ ਵਿੱਚ ਹਨ। ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਵਾਲੀ ਗੱਲ ਮੁੜ ਦੁਹਰਾਉਂਦਿਆਂ ਕਿਹਾ ਕਿ ਅਕਾਲੀ ਤੇ ਕਾਂਗਰਸ ਆਪਸ ਵਿੱਚ ਰਲ਼ੇ ਹੋਏ ਹਨ, ਇਹ ਦੋਵਾਂ ਦੇ ਗਠਜੋੜ ਦੀ ਸਰਕਾਰ ਹੈ। ਆਪਣੇ ਪਾਰਟੀ ਛੱਡਣ ਬਾਰੇ ਉਨ੍ਹਾਂ ਕਿਹਾ ਕਿ ਉਹ ਕਿਤੇ ਨਹੀਂ ਜਾ ਰਹੇ। ਜੇ ਕਾਂਗਰਸ ਵਿੱਚ ਜਾਣਾ ਹੁੰਦਾ ਤਾਂ ਪਹਿਲਾਂ ਹੀ ਚਲੇ ਜਾਂਦੇ। ਆਮ ਆਦਮੀ ਪਾਰਟੀ ਦੇ ਰੋਡ ਸ਼ੋਅ ਵਿੱਚ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਆਉਣਾ ਸੀ ਪਰ ਕਿਸੇ ਕਾਰਨ ਉਹ ਨਹੀਂ ਆ ਸਕੇ। ਉਨਾਂ ਦੀ ਥਾਂ ਭਗਵੰਤ ਮਾਨ ਨੇ ਮੋਰਚਾ ਸਾਂਭਿਆ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget