ਪੜਚੋਲ ਕਰੋ
ਚਰਚਿਤ ਭੀਮ ਟਾਂਕ ਕਤਲ ਕੇਸ 'ਚ ਸ਼ਿਵ ਲਾਲ ਡੋਡਾ ਸਣੇ 24 ਲੋਕਾਂ ਨੂੰ ਉਮਰ ਕੈਦ
ਚਰਚਿਤ ਭੀਮ ਟਾਂਕ ਕਤਲ ਕੇਸ ਵਿੱਚ ਅਦਾਲਤ ਨੇ ਮੁੱਖ ਦੋਸ਼ੀ ਸ਼ਿਵ ਲਾਲ ਡੋਡਾ ਤੇ ਉਸ ਦੇ ਭਤੀਜੇ ਅਮਿਤ ਡੋਡਾ ਸਣੇ 24 ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਦੇ 26 ਦੋਸ਼ੀਆਂ ਵਿੱਚੋਂ ਇੱਕ ਵਿਵੇਕ ਕੁਮਾਰ ਨੂੰ ਚਾਰ ਸਾਲ ਦੀ ਕੈਦ ਹੋਈ ਹੈ। ਮੁਲਜ਼ਮ ਪ੍ਰਦੀਪ ਕੁਮਾਰ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ।

ਫਾਜ਼ਿਲਕਾ: ਚਰਚਿਤ ਭੀਮ ਟਾਂਕ ਕਤਲ ਕੇਸ ਵਿੱਚ ਅਦਾਲਤ ਨੇ ਮੁੱਖ ਦੋਸ਼ੀ ਸ਼ਿਵ ਲਾਲ ਡੋਡਾ ਤੇ ਉਸ ਦੇ ਭਤੀਜੇ ਅਮਿਤ ਡੋਡਾ ਸਣੇ 24 ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਦੇ 26 ਦੋਸ਼ੀਆਂ ਵਿੱਚੋਂ ਇੱਕ ਵਿਵੇਕ ਕੁਮਾਰ ਨੂੰ ਚਾਰ ਸਾਲ ਦੀ ਕੈਦ ਹੋਈ ਹੈ। ਮੁਲਜ਼ਮ ਪ੍ਰਦੀਪ ਕੁਮਾਰ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਯਾਦ ਰਹੇ ਅਬੋਹਰ ਵਿੱਚ 11 ਦਸੰਬਰ 2015 ਨੂੰ ਕਾਰੋਬਾਰੀ ਸ਼ਿਵ ਲਾਲ ਡੋਡਾ ਦੇ ਫਾਰਮ ਹਾਊਸ ‘ਤੇ ਦੋ ਨੌਜਵਾਨਾਂ ਭੀਮ ਤੇ ਜੰਟਾ ਦੇ ਹੱਥ ਪੈਰ ਕੱਟ ਦਿੱਤੇ ਗਏ ਸਨ। ਘਟਨਾ ਤੋਂ ਬਾਅਦ ਜਦੋਂ ਨੌਜਵਾਨਾਂ ਨੂੰ ਅੰਮ੍ਰਿਤਸਰ ਇਲਾਜ ਲਈ ਲਿਜਾਇਆ ਜਾ ਰਿਹਾ ਸੀ ਤਾਂ ਇੱਕ ਨੌਜਵਾਨ ਭੀਮ ਟਾਂਕ ਦੀ ਮੌਤ ਹੋ ਗਈ ਸੀ।

ਟ੍ਰੈਂਡਿੰਗ ਟੌਪਿਕ





















