ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਲਈ ਭੁੱਲਰਾਂ ਨੇ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਸਮੂਹ ਭੁੱਲਰ ਭਾਈਚਾਰੇ ਨੇ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਹੈ। ਭਾਈਚਾਰੇ ਦੇ ਲੀਡਰ ਬਲਦੇਵ ਸਿੰਘ ਨੇ ਕੁਝ ਦਿਨ ਪਹਿਲਾਂ ਬਠਿੰਡਾ ਦੇ ਰੋਜ਼ ਗਾਰਡਨ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਬੇਅਦਬੀ ਮਾਮਲੇ ’ਚ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ ਸੀ, ਜੋ ਬਿਨਾਂ ਜਵਾਬ ਦਿੱਤੇ ਚਲੇ ਗਏ ਸਨ। ਬਲਦੇਵ ਸਿੰਘ ਨੇ ਮੌਕੇ ’ਤੇ ਹੀ ਭੁੱਲਰ ਭਾਈਚਾਰੇ ਵੱਲੋਂ ਪੰਜਾਬ ਭਰ ਵਿੱਚ ਬਾਈਕਾਟ ਦਾ ਐਲਾਨ ਕਰ ਦਿੱਤਾ ਸੀ।
ਭਾਈਚਾਰੇ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਢਪਾਲੀ ਤੇ ਜਥੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਭਾਈਚਾਰੇ ਦੇ ਲੱਖਾਂ ਲੋਕਾਂ ਦੀ ਪਹਿਲਾਂ ਸਹਿਮਤੀ ਲਈ ਗਈ ਹੈ ਤੇ ਉਸ ਮਗਰੋਂ ਮੀਟਿੰਗ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਬਾਈਕਾਟ ਦਾ ਫ਼ੈਸਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੰਮੇ ਸਮੇਂ ਤੋਂ ਭੁੱਲਰ ਭਾਈਚਾਰੇ ਦੇ ਮਾੜੀ ਭੁੱਲਰਾਂ ਵਾਲੇ ਮਸਲੇ ਨੂੰ ਲਟਕਾ ਹੀ ਨਹੀਂ ਰੱਖਿਆ ਗਿਆ ਬਲਕਿ ਇਸ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਹਮਾਇਤ ਕੀਤੀ। ਭਾਈਚਾਰੇ ਦੇ ਆਗੂਆਂ ’ਤੇ ਪੁਲੀਸ ਕੇਸ ਵੀ ਦਰਜ ਕੀਤੇ ਗਏ। ਉਨ੍ਹਾਂ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਅਕਾਲੀ ਦਲ ਬਾਦਲ ਦਾ ਵਿਰੋਧ ਕਰਨ ਲਈ ਪਿੰਡਾਂ ਵਿੱਚ ਕਾਫਲੇ ਕੱਢੇ ਜਾਣਗੇ।
ਅਕਾਲੀ ਦਲ ਲਈ ਭੁੱਲਰਾਂ ਨੇ ਖੜ੍ਹੀ ਕੀਤੀ ਮੁਸੀਬਤ
ਏਬੀਪੀ ਸਾਂਝਾ
Updated at:
10 May 2019 02:17 PM (IST)
ਸ਼੍ਰੋਮਣੀ ਅਕਾਲੀ ਦਲ ਲਈ ਭੁੱਲਰਾਂ ਨੇ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਸਮੂਹ ਭੁੱਲਰ ਭਾਈਚਾਰੇ ਨੇ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਹੈ। ਭਾਈਚਾਰੇ ਦੇ ਲੀਡਰ ਬਲਦੇਵ ਸਿੰਘ ਨੇ ਕੁਝ ਦਿਨ ਪਹਿਲਾਂ ਬਠਿੰਡਾ ਦੇ ਰੋਜ਼ ਗਾਰਡਨ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਬੇਅਦਬੀ ਮਾਮਲੇ ’ਚ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ ਸੀ, ਜੋ ਬਿਨਾਂ ਜਵਾਬ ਦਿੱਤੇ ਚਲੇ ਗਏ ਸਨ। ਬਲਦੇਵ ਸਿੰਘ ਨੇ ਮੌਕੇ ’ਤੇ ਹੀ ਭੁੱਲਰ ਭਾਈਚਾਰੇ ਵੱਲੋਂ ਪੰਜਾਬ ਭਰ ਵਿੱਚ ਬਾਈਕਾਟ ਦਾ ਐਲਾਨ ਕਰ ਦਿੱਤਾ ਸੀ।
- - - - - - - - - Advertisement - - - - - - - - -