ਪੜਚੋਲ ਕਰੋ

Punjab Congress Meeting : ਮੀਟਿੰਗ ਮਗਰੋਂ ਭੁਪੇਸ਼ ਬਘੇਲ ਦਾ ਵੱਡਾ ਬਿਆਨ ,ਫਿਲਹਾਲ ਪੰਜਾਬ ਕਾਂਗਰਸ ’ਚ ਕੋਈ ਬਦਲਾਅ ਨਹੀਂ

Punjab Congress Meeting : ਪੰਜਾਬ ਕਾਂਗਰਸ ਦੀ ਪ੍ਰਧਾਨਗੀ ’ਚ ਫੇਰਬਦਲ ਦੀਆਂ ਖ਼ਬਰਾਂ 'ਤੇ ਵਿਰਾਮ ਲੱਗ ਗਿਆ ਹੈ। ਕਾਂਗਰਸ ਹਾਈ ਕਮਾਨ ਨੇ ਸਾਫ਼ ਕੀਤਾ ਹੈ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ’ਚ ਕੋਈ ਬਦਲਾਅ ਨਹੀਂ ਹੋਵੇਗਾ।

Punjab Congress Meeting : ਪੰਜਾਬ ਕਾਂਗਰਸ ਦੀ ਪ੍ਰਧਾਨਗੀ ’ਚ ਫੇਰਬਦਲ ਦੀਆਂ ਖ਼ਬਰਾਂ 'ਤੇ ਵਿਰਾਮ ਲੱਗ ਗਿਆ ਹੈ। ਕਾਂਗਰਸ ਹਾਈ ਕਮਾਨ ਨੇ ਸਾਫ਼ ਕੀਤਾ ਹੈ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ’ਚ ਕੋਈ ਬਦਲਾਅ ਨਹੀਂ ਹੋਵੇਗਾ। ਪੰਜਾਬ ਕਾਂਗਰਸ ਦੀ ਲੀਡਰਸ਼ਿਪ ਅਤੇ 2027 ਦੀਆਂ ਚੋਣਾਂ ਨੂੰ ਲੈ ਕੇ ਅੱਜ ਹਾਈ ਕਮਾਨ ਨੇ ਦੂਸਰੇ ਗੇੜ ਦੀ ਮੀਟਿੰਗ ਕੀਤੀ। ਦਿੱਲੀ ਵਿਖੇ ਹੋਈ ਮੀਟਿੰਗ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ  ,ਰਾਹੁਲ ਗਾਂਧੀ, ਜਨਰਲ ਸਕੱਤਰ ਏ ਕੇ ਵੇੇਣੂਗੋਪਾਲ,ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਵੀ ਹਾਜ਼ਰ ਸਨ।

ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਮੀਟਿੰਗ ਮਗਰੋਂ ਕਿਹਾ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ’ਚ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਇਸ ਬਾਰੇ ਪਹਿਲਾਂ ਪਾਰਟੀ ਜਨਰਲ ਸਕੱਤਰ ਵੇਣੂਗੋਪਾਲ ਵੀ ਸਪੱਸ਼ਟ ਕਰ ਚੁੱਕੇ ਹਨ। ਉਹ ਖ਼ੁਦ ਵੀ ਦੋ ਦਿਨ ਪਹਿਲਾਂ ਕੋਈ ਬਦਲਾਅ ਨਾ ਕੀਤੇ ਜਾਣ ਬਾਰੇ ਕਹਿ ਚੁੱਕੇ ਹਨ। ਬਘੇਲ ਨੇ ਕਿਹਾ ਕਿ ਲੀਡਰਸ਼ਿਪ ’ਚ ਫੇਰਬਦਲ ਅਫ਼ਵਾਹਾਂ ਤੋਂ ਵੱਧ ਕੁੱਝ ਨਹੀਂ ਅਤੇ ਅੱਜ ਦੀ ਮੀਟਿੰਗ ’ਚ ਲੀਡਰਸ਼ਿਪ ’ਚ ਬਦਲਾਅ ਨੂੰ ਲੈ ਕੇ ਕੋਈ ਚਰਚਾ ਨਹੀਂ ਹੋਈ ਹੈ।

ਬਘੇਲ ਨੇ ਕਿਹਾ ਕਿ ਪੰਜਾਬ ਚੋਣਾਂ ਨਜ਼ਦੀਕ ਹਨ ਅਤੇ ਇਨ੍ਹਾਂ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਹਾਈਕਮਾਨ ਨੇ ਚੋਣ ਤਿਆਰੀ ਬਾਰੇ ਗੰਭੀਰ ਮੰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਇਸ ਵੇਲੇ ਭ੍ਰਿਸ਼ਟਾਚਾਰ ਪ੍ਰਮੁੱਖ ਮੁੱਦਾ ਹੈ ਅਤੇ ਸਰਕਾਰ ਇਸ ’ਚ ਪੂਰੀ ਤਰ੍ਹਾਂ ਡੁੱਬੀ ਹੋਈ ਹੈ। ਬਘੇਲ ਨੇ ਇਹ ਵੀ ਕਿਹਾ ਕਿ ਪੰਜਾਬ ਚੋਣਾਂ ਖੜਗੇ ਅਤੇ ਰਾਹੁਲ ਗਾਂਧੀ ਦੀ ਅਗਵਾਈ ’ਚ ਲੜੀਆਂ ਜਾਣਗੀਆਂ।  

ਦੱਸ ਦੇਈਏ ਕਿ ਕਾਂਗਰਸ ਹਾਈ ਕਮਾਨ ਇਸ ਤੋਂ ਪਹਿਲਾਂ 29 ਮਈ ਨੂੰ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨਾਲ ਵੀ ਵਿਚਾਰ ਵਟਾਂਦਰਾ ਕਰ ਚੁੱਕੀ ਹੈ। ਇਨ੍ਹਾਂ ਮੀਟਿੰਗਾਂ ਦਰਮਿਆਨ ਹੀ ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਾਂਗਰਸ ਹਾਈ ਕਮਾਨ ਦੀ ਪ੍ਰਸੰਸਾ ਕੀਤੀ ਹੈ। ਅਮਰਿੰਦਰ ਸਿੰਘ ਦੀਆਂ ਟਿੱਪਣੀਆਂ ਵੀ ਇਸ ਮੌਕੇ ’ਤੇ ਸਿਆਸੀ ਤੌਰ ’ਤੇ ਪ੍ਰਸੰਗਕ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget