Punjab News : ਇੱਕ ਨੌਜਵਾਨ ਦੀਆਂ ਉਂਗਲਾਂ ਵੱਢਣ ਦੇ ਮਾਮਲੇ 'ਚ ਮੋਹਾਲੀ ਦੇ ਸੀ.ਆਈ.ਏ ਸਟਾਫ਼ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਮੋਹਾਲੀ ਪੁਲਿਸ ਨੇ ਸ਼ੰਭੂ ਬਾਰਡਰ 'ਤੇ ਹੋਏ ਐਨਕਾਊਂਟਰ ਦੌਰਾਨ ਭੂਪੀ ਰਾਣਾ ਗੈਂਗ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀਆਂ ਦੇ ਨਾਮ ਗੌਰਵ ਉਰਫ ਗੋਰੀ ਅਤੇ ਦੂਜੇ ਦਾ ਨਾਮ ਤਰੁਣ ਦੱਸਿਆ ਜਾ ਰਿਹਾ ਹੈ। ਮੁਕਾਬਲੇ ਦੌਰਾਨ ਗੌਰਵ ਉਰਫ ਗੋਰੀ ਨਾਮ ਦੇ ਦੋਸ਼ੀ ਦੀ ਲੱਤ 'ਚ ਗੋਲੀ ਲੱਗੀ ਹੈ।

 

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਇਨ੍ਹਾਂ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ। ਜਦੋਂ ਪੁਲਿਸ ਇਨ੍ਹਾਂ ਬਦਮਾਸ਼ਾਂ ਦਾ ਪਿੱਛਾ ਕਰਦੀ ਹੋਈ ਪਟਿਆਲਾ ਸ਼ੰਭੂ ਬਾਰਡਰ 'ਤੇ ਪਹੁੰਚੀ ਤਾਂ ਬਦਮਾਸ਼ਾਂ ਨੇ ਗੱਡੀ ਰੋਕ ਲਈ। ਇਸ ਦੌਰਾਨ ਬਦਮਾਸ਼ਾਂ ਅਤੇ ਪੁਲਸ ਵਿਚਾਲੇ ਮੁੱਠਭੇੜ ਹੋ ਗਈ, ਜਿਸ 'ਚ ਬਦਮਾਸ਼ਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। 

 

ਇਸ ਦੌਰਾਨ  ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ,ਜਿਸ ਵਿੱਚ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਹੈ। ਇਹ ਦੋਵੇਂ ਬਦਮਾਸ਼ ਭੁੱਪੀ ਗੈਂਗ ਦੇ ਦੱਸੇ ਜਾ ਰਹੇ ਹਨ। DSP (D) ਮੋਹਾਲੀ ਗੁਰਸ਼ੇਰ ਸੰਧੂ ਦੀ ਅਗਵਾਈ 'ਚ ਮੋਹਾਲੀ ਦੇ ਸੀ.ਆਈ.ਏ ਸਟਾਫ਼ ਦੀ ਟੀਮ ਨੇ ਇਹ ਕਾਰਵਾਈ ਕੀਤੀ ਹੈ। ਜਿਸ ਗੱਡੀ ਵਿਚ ਗੈਂਗਸਟਰ ਸਵਾਰ ਸਨ ,ਉਸ ਗੱਡੀ ਦਾ ਨੰਬਰ PB 10CC 0241 ਹੈ। ਹਰਿਆਣਾ ਪੁਲਿਸ ਦੇ ਅਧਿਕਾਰੀ ਗੱਡੀ ਦੀ ਜਾਂਚ ਕਰ ਰਹੇ ਹਨ। 

 



ਦੱਸ ਦੇਈਏ ਕਿ ਮੋਹਾਲੀ 'ਚ ਪਿਛਲੇ ਦਿਨੀਂ ਉਕਤ ਮੁਲਜ਼ਮ ਗੌਰੀ ਅਤੇ ਉਸਦੇ ਸਾਥੀਆਂ ਨੇ ਬੇਰਹਿਮੀ ਨਾਲ ਨੌਜਵਾਨ ਹਰਦੀਪ ਦੀਆਂ ਉਂਗਲਾਂ ਵੱਢ ਦਿੱਤੀਆਂ ਸਨ ਅਤੇ ਫ਼ਰਾਰ ਹੋ ਗਏ। ਉਂਗਲਾਂ ਕੱਟਣ ਦੀ ਵੀਡੀਓ ਕਾਫੀ ਵਾਇਰਲ ਹੋਈ ਸੀ। ਹੁਣ ਉਂਗਲਾਂ ਕੱਟਣ ਦੇ ਮਾਮਲੇ 'ਚ ਮੁੱਖ ਦੋਸ਼ੀ ਗੌਰਵ ਉਰਫ ਗੋਰੀ ਅਤੇ ਉਸ ਦੇ ਸਾਥੀ ਤਰੁਣ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਕਾਬਲੇ ਦੀ ਸਾਰੀ ਘਟਨਾ ਟੋਲ ਪਲਾਜ਼ਾ ਦੇ ਸੀ.ਸੀ.ਟੀ.ਵੀ ਵਿੱਚ ਕੈਦ ਹੋ ਗਈ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।