ਚੰਡੀਗੜ੍ਹ: ਬੀਤੇ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਕਿਸਾਨਾਂ ਤੇ ਸਰਕਾਰ ‘ਚ ਖੇਤੀ ਕਾਨੂੰਨਾਂ ਨੂੰ ਲੈ ਕੇ ਤਨਾਤਨੀ ਨੂੰ ਖ਼ਤਮ ਕਰਨ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ। ਇਸ ਵਿੱਚੋਂ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਮਾਨ ਨੇ ਦੋ ਕੁ ਦਿਨ ਬਾਅਦ ਹੀ ਆਪਣਾ ਨਾਂ ਕਮੇਟੀ ਵਿੱਚੋਂ ਇਹ ਕਹਿ ਕੇ ਵਾਪਸ ਲੈ ਲਿਆ ਕਿ ਉਹ ਕਿਸਾਨਾਂ ਦੇ ਨਾਲ ਹਨ।


ਹੁਣ ਖ਼ਬਰ ਹੈ ਕਿ ਸੁਪਰੀਮ ਕੋਰਟ ਦੀ ਬਣਾਈ ਕਮੇਟੀ ਵਿੱਚੋਂ ਹਟੇ ਤੇ ਚਰਚਾ ਵਿੱਚ ਆਏ ਕਿਸਾਨ ਆਗੂ ਭੁਪਿੰਦਰ ਸਿੰਘ ਮਾਨ ਦੀ ਜਥੇਬੰਦੀ ਦੇ ਵਰਕਰ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ ਹੋਏ ਹਨ। ਇਸ ਮੌਕੇ ਬਲਵੀਰ ਸਿੰਘ ਰਾਜੇਵਾਲ ਸਮੇਤ ਕਈ ਹੋਰ ਕਿਸਾਨ ਆਗੂਆਂ ਨੇ ਪੰਜਾਬ ਪ੍ਰਧਾਨ ਬਲਦੇਵ ਸਿੰਘ ਸਮੇਤ ਹੋਰ ਆਗੂਆਂ ਨੂੰ ਸਿਰੋਪਾਓ ਪਾ ਕੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕੀਤਾ।

ਇਹ ਵੀ ਪੜ੍ਹੋSupreme Court on Tractor March: ਟ੍ਰੈਕਟਰ ਮਾਰਚ ਬਾਰੇ ਸੁਪਰੀਮ ਕੋਰਟ ਦਾ ਝਟਕਾ, ਕੀ ਸਰਕਾਰ ਨੂੰ ਅਸੀਂ ਦੱਸੀਏ ਕਿ ਪੁਲਿਸ ਕੋਲ ਕਿਹੜੀਆਂ ਸ਼ਕਤੀਆਂ ਹਨ?

ਸੋਮਵਾਰ ਨੂੰ ਬੀਕੇਯੂ ਮਾਨ ਨੂੰ ਛੱਡ ਕੇ ਬਲਦੇਵ ਸਿੰਘ ਮੀਆਂਪੁਰ, ਤੇ ਗੁਰਬਚਨ ਸਿੰਘ ਬਾਜਵਾ ਆਪਣੇ ਸਾਥੀਆਂ ਸਮੇਤ ਬੀਕੇਯੂ ਰਾਜੇਵਾਲ ਵਿੱਚ ਸ਼ਾਮਲ ਹੋਏ। ਇਸ ਮੌਕੇ ਬਲਦੇਵ ਸਿੰਘ ਮੀਆਂਪੁਰ ਨੇ ਕਿਹਾ ਕਿ ਭੁਪਿੰਦਰ ਸਿੰਘ ਮਾਨ ਸੁਪਰੀਮ ਕੋਰਟ ਦੀ ਕਮੇਟੀ ਵਿੱਚ ਸ਼ਾਮਲ ਹੋਏ ਤੇ ਜਦੋਂ ਅਸੀਂ ਉਨ੍ਹਾਂ ਨੂੰ ਪੁੱਛਿਆ ਕਿ ਉਹ ਕਿਉਂ ਸ਼ਾਮਲ ਹੋਏ ਤਾਂ ਮਾਨ ਨੇ ਕਿਹਾ ਕਿ ਮੈਨੂੰ ਸੁਪਰੀਮ ਕੋਰਟ ਨੇ ਸ਼ਾਮਲ ਕੀਤਾ।

ਇਸ ਮਗਰੋਂ ਉਨ੍ਹਾਂ ਨੇ ਭੁਪਿੰਦਰ ਸਿੰਘ ਮਾਨ ਨਾਲ ਆਪਣਾ ਰਿਸ਼ਤਾ ਤੋੜ ਲਿਆ। ਇਸ ਲਈ ਉਨ੍ਹਾਂ ਨੇ ਫੈਸਲਾ ਉਹ ਬੀਕੇਯੂ ਮਾਨ ਛੱਡ ਕੇ ਬੀਕੇਯੂ ਰਾਜੇਵਾਲ ਵਿਚ ਸ਼ਾਮਲ ਹੋਣ। ਦੱਸ ਦਈਏ ਕਿ ਬਲਦੇਵ ਸਿੰਘ ਮੀਆਂਪੁਰ 2007 ਵਿੱਚ ਰਾਜੇਵਾਲ ਤੋਂ ਵੱਖ ਹੋ ਗਏ ਸੀ।

ਇਹ ਵੀ ਪੜ੍ਹੋਸੋਨਾ ਅੱਜ ਫਿਰ ਹੋਇਆ ਸਸਤਾ, ਜਾਣੋ ਅੱਜ ਦਾ ਰੇਟ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904