ਜਲਾਲਾਬਾਦ: ਭਗਵੰਤ ਮਾਨ ਦੇ ਨਾਂ ਦਾ ਐਲਾਨ ਹੁੰਦੇ ਹੀ ਅੱਜ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਜਲਾਲਾਬਾਦ ਪਹੁੰਚ ਗਏ। ਉਨ੍ਹਾਂ ਪਿੰਡਾਂ ਵਿੱਚ ਸੰਗਤ ਦਰਸ਼ਨ ਕਰਦਿਆਂ ਗ੍ਰਾਂਟਾਂ ਦਾ ਮੀਂਹ ਵਰ੍ਹਾ ਦਿੱਤਾ। ਉਨ੍ਹਾਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ। ਮੰਨਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਨੂੰ ਟੱਕਰਣ ਲਈ ਸੁਖਬੀਰ ਬਾਦਲ ਨੇ ਮੋਰਚਾਬੰਦੀ ਹੁਣ ਤੋਂ ਸ਼ੁਰੂ ਕਰ ਦਿੱਤੀ ਹੈ।
ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਚੋਣ ਲੜਾਉਣ ਦਾ ਐਲਾਨ ਕੀਤਾ ਹੈ। ਇਸ ਲਈ ਸਭ ਦੀਆਂ ਨਜ਼ਰਾਂ ਜਲਾਲਾਬਾਦ 'ਤੇ ਹਨ। ਬੇਸ਼ੱਕ ਸੁਖਬੀਰ ਬਾਦਲ ਨੇ ਅੱਜ ਦਾਅਵਾ ਕੀਤਾ ਹੈ ਕਿ ਭਗਵੰਤ ਮਾਨ ਦੀ ਜ਼ਮਾਨਤ ਜ਼ਬਤ ਹੋ ਜਾਏਗੀ ਪਰ ਉਨ੍ਹਾਂ ਦੀ ਫਿਕਰਮੰਦੀ ਵਧ ਗਈ ਹੈ।
ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਬਹੁਤ ਵਿਕਾਸ ਕੀਤੀ ਹੈ। ਹੁਣ ਤੀਜੀ ਵਾਰ ਜਿਤਾ ਦਿਓ ਤੇ ਅਗਲੇ ਪੰਜ ਸਾਲਾਂ ਵਿੱਚ ਲੋਕਾਂ ਲਈ ਮਕਾਨ ਤਾਂ ਕੀ ਕੋਠੀਆਂ ਪਾ ਦਿੱਤੀਆਂ ਜਾਣਗੀਆਂ।