ਪੜਚੋਲ ਕਰੋ

ਬੜਾ ਔਖਾ ਮਿਲਿਆ ਸਿੱਖ ਕਤਲੇਆਮ ਦਾ ਇਨਸਾਫ, ਪਤੀ, ਪੁੱਤਰ ਤੇ 3 ਭਰਾ ਗਵਾਉਣ ਵਾਲੀ ਬੀਬੀ ਵੱਲੋਂ 'ਏਬੀਪੀ ਸਾਂਝਾ' 'ਤੇ ਖੁਲਾਸਾ

  ਗਗਨਦੀਪ ਸ਼ਰਮਾ ਅੰਮ੍ਰਿਤਸਰ: ਦਿੱਲੀ ਸਿੱਖ ਕਤਲੇਆਮ ਵਿੱਚ ਆਪਣੇ ਪਤੀ ਕੇਹਰ ਸਿੰਘ, ਪੁੱਤਰ ਗੁਰਪ੍ਰੀਤ ਸਿੰਘ ਤੇ ਤਿੰਨ ਭਰਾਵਾਂ ਨਰਿੰਦਰ ਸਿੰਘ ਕੁਲਦੀਪ ਸਿੰਘ ਤੇ ਰਤਵੀਰ ਸਿੰਘ ਨੂੰ ਗਵਾਉਣ ਵਾਲੀ ਬੀਬੀ ਜਗਦੀਸ਼ ਕੌਰ ਨੇ 'ਏਬੀਪੀ ਸਾਂਝਾ' ਨਾਲ ਖਾਸ ਗੱਲਬਾਤ ਦੌਰਾਨ ਕਿਹਾ ਕਿ ਕਈ ਵਾਰ ਉਨ੍ਹਾਂ ਨੂੰ ਅਜਿਹਾ ਲੱਗਦਾ ਸੀ ਕਿ ਉਨ੍ਹਾਂ ਨੂੰ ਇਨਸਾਫ਼ ਹੀ ਨਹੀਂ ਮਿਲੇਗਾ। ਉਨ੍ਹਾਂ ਨੂੰ ਲੱਗਦਾ ਸੀ ਕਿ ਸੱਜਣ ਕੁਮਾਰ ਬਹੁਤ ਤਾਕਤਵਰ ਵਿਅਕਤੀ ਸੀ ਤੇ ਸੀਬੀਆਈ ਵਰਗੀਆਂ ਏਜੰਸੀਆਂ ਤੋਂ ਵੀ ਨਹੀਂ ਡਰਦਾ ਸੀ। ਜਗਦੀਸ਼ ਕੌਰ ਨੇ ਇੱਥੋਂ ਤੱਕ ਵੀ ਆਖਿਆ ਕਿ ਉਨ੍ਹਾਂ ਨੂੰ ਕਈ ਵਾਰ ਪੈਸਿਆਂ ਦਾ ਲਾਲਚ ਦਿੱਤਾ ਜਾਂਦਾ ਸੀ ਤੇ ਕਈ ਵਾਰ ਧਮਕੀਆਂ ਦਿੱਤੀਆਂ ਜਾਂਦੀਆਂ ਸੀ ਪਰ ਉਹ ਇਨਸਾਫ ਲਈ ਡਟੇ ਰਹੇ। ਜਗਦੀਸ਼ ਕੌਰ ਨੇ ਭਰੇ ਮਨ ਨਾਲ ਆਖਿਆ ਕਿ ਉਨ੍ਹਾਂ ਦਾ ਪਰਿਵਾਰ ਪਾਕਿਸਤਾਨ ਤੋਂ ਸਭ ਕੁਝ ਛੱਡ ਕੇ ਭਾਰਤ ਆਇਆ ਸੀ। ਉਨ੍ਹਾਂ ਕਿਹਾ ਕਿ ਉਹ ਬੇਗਾਨਿਆਂ ਵਿੱਚੋਂ ਸਭ ਕੁਝ ਛੱਡ ਕੇ ਆਪਣਿਆਂ ਵਿੱਚ ਆਏ ਸੀ ਪਰ ਆਪਣਿਆਂ ਨੇ ਜੋ ਜ਼ਖ਼ਮ ਦਿੱਤੇ, ਉਹ ਨਾਸੂਰ ਬਣ ਕੇ ਅੱਜ ਵੀ ਚੁੱਭਦੇ ਹਨ। ਸਾਰਾ ਪਰਿਵਾਰ ਗੁਆ ਕੇ ਜਦੋਂ ਕੇਸ ਦੀ ਪੈਰਵਾਈ ਕਰਨ ਜਾਂਦੇ ਹਨ ਤਾਂ ਕਈ ਵਾਰ ਉਨ੍ਹਾਂ ਨੂੰ ਡਰਾਇਆ-ਧਮਕਾਇਆ ਵੀ ਜਾਂਦਾ ਸੀ ਪਰ ਅੱਜ ਸੱਜਣ ਕੁਮਾਰ ਦੇ ਜੇਲ੍ਹ ਜਾਣ ਨਾਲ ਉਨ੍ਹਾਂ ਦਾ ਵਿਸ਼ਵਾਸ ਕੁਝ ਬਣਿਆ ਹੈ। ਜਗਦੀਸ਼ ਕੌਰ ਨੇ ਨਾਲ ਹੀ ਮੰਗ ਕੀਤੀ ਕਿ ਦੇਸ਼ ਵਿੱਚ ਦੰਗਿਆਂ ਸਬੰਧੀ ਅਜਿਹੀ ਵਿਵਸਥਾ ਹੋਣੀ ਚਾਹੀਦੀ ਹੈ ਕਿ ਕੇਸ ਦੀ ਰੋਜ਼ਾਨਾ ਸੁਣਵਾਈ ਹੋਵੇ ਤੇ ਛੇਤੀ ਤੋਂ ਛੇਤੀ ਇਨ੍ਹਾਂ ਦੇ ਫ਼ੈਸਲੇ ਆਉਣ ਤੇ ਦੋਸ਼ੀਆਂ ਨੂੰ ਬਣਦੀ ਸਜ਼ਾ ਮਿਲੇ। ਜਗਦੀਸ਼ ਕੌਰ ਨੇ ਸਰਕਾਰ ਤੋਂ ਵੀ ਮੰਗ ਕੀਤੀ ਕਿ ਦੰਗਿਆਂ ਸਬੰਧੀ ਕੇਸਾਂ ਦੇ ਛੇਤੀ ਨਿਬੇੜੇ ਦੀ ਛੇਤੀ ਵਿਵਸਥਾ ਹੋਵੇ। ਐਚਐਸ ਫੂਲਕਾ ਬਾਰੇ ਚੁਰਾਸੀ ਕਤਲੇਆਮ ਸਬੰਧੀ ਸਮੇਂ-ਸਮੇਂ 'ਤੇ ਉੱਡਦੀਆਂ ਗੱਲਾਂ ਬਾਰੇ ਜਗਦੀਸ਼ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਕੇਸ ਵਿੱਚ ਐਚਐਸ ਫੂਲਕਾ ਦੀ ਬਹੁਤ ਵੱਡੀ ਭੂਮਿਕਾ ਰਹੀ ਹੈ। ਭਾਵੇਂ ਨਾਨਾਵਤੀ ਕਮਿਸ਼ਨ ਹੋਵੇ ਜਾਂ ਰੰਗਾਨਾਥ ਕਮਿਸ਼ਨ ਹਰ ਜਗ੍ਹਾ 'ਤੇ ਐਚਐਸ ਫੂਲਕਾ ਨੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ ਤੇ ਉਨ੍ਹਾਂ ਨਾਲ ਡਟ ਕੇ ਖੜ੍ਹੇ ਰਹੇ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਜੋ ਅੱਜ ਜੇਲ੍ਹ ਦੀਆਂ ਸਲਾਖਾਂ ਵਿੱਚ ਜਾ ਰਿਹਾ ਹੈ, ਉਸ ਵਿੱਚ ਫੂਲਕਾ ਨੇ ਵੱਡਾ ਰੋਲ ਅਦਾ ਕੀਤਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget