ਬੀਬੀ ਜਗੀਰ ਕੌਰ ਨੇ 14 ਬੀਬੀਆਂ ਨੂੰ ਥਾਪਿਆ ਸੀਨੀਅਰ ਮੀਤ ਪ੍ਰਧਾਨ
ਏਬੀਪੀ ਸਾਂਝਾ | 11 Aug 2020 11:31 AM (IST)
ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਵਿੰਗ ਦੀਆਂ 14 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਵਿੰਗ ਦੀਆਂ 14 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਨ੍ਹਾਂ ਸੀਨੀਅਰ ਇਸਤਰੀ ਆਗੂਆਂ ਨੂੰ ਇਸਤਰੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਬੀਬੀ ਕੁਲਦੀਪ ਕੌਰ ਟੌਹੜਾ ਮੈਂਬਰ ਐਸਜੀਪੀਸੀ, ਬੀਬੀ ਸ਼ਿਵਦੇਵ ਕੌਰ ਨਾਭਾ, ਬੀਬੀ ਪੁਸ਼ਪਿੰਦਰ ਕੌਰ ਮਜਬੂਰ ਦੀਨਾ ਨਗਰ, ਬੀਬੀ ਹਰਪ੍ਰੀਤ ਕੌਰ ਬਰਨਾਲਾ, ਬੀਬੀ ਸੁਰਿੰਦਰ ਕੌਰ ਦਿਆਲ ਲੁਧਿਆਣਾ, ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਐਸਜੀਪੀਸੀ, ਬੀਬੀ ਮੰਜੂ ਕੁਰੈਸ਼ੀ ਪਟਿਆਲਾ, ਬੀਬੀ ਸਤਵੰਤ ਕੌਰ ਜੌਹਲ, ਬੀਬੀ ਮਨਦੀਪ ਕੌਰ ਸੰਧੁ ਲੁਧਿਆਣਾ, ਬੀਬੀ ਸੁਖਦੇਵ ਕੌਰ ਸੱਲਾਂ, ਬੀਬੀ ਸਤਿੰਦਰ ਕੌਰ ਬੀਸਲਾ, ਬੀਬੀ ਪਰਮਜੀਤ ਕੌਰ ਭਗੜਾਣਾ, ਬੀਬੀ ਰਾਜਵਿੰਦਰ ਕੌਰ ਰਾਜੂ ਨੰਗਲ ਸ਼ਾਮਾ ਤੇ ਬੀਬੀ ਬਲਜਿੰਦਰ ਕੌਰ ਸੈਦਪੁਰਾ ਮੁਹਾਲੀ ਦੇ ਨਾਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਬਾਕੀ ਜਥੇਬੰਦਕ ਢਾਂਚੇ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।