Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ
Punjab News : ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲ ਸਕਦਾ ਹੈ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋ
Punjab News : ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲ ਸਕਦਾ ਹੈ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਣ ਦੇ ਸੰਕੇਤ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਕਰਨ ਦੀ ਵੀ ਜ਼ੋਰਦਾਰ ਵਕਾਲਤ ਕੀਤੀ ਹੈ।
ਇੱਕ ਸੋਸ਼ਲ ਮੀਡੀਆ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੁਨਰ ਸੁਰਜੀਤ ਅਕਾਲੀ ਦਲ ਬਣਾਉਣ ਪਿੱਛੇ ਉਨ੍ਹਾਂ ਦਾ ਇੱਕ ਖ਼ਾਸ ਮਕਸਦ ਸੀ, ਪਰ ਉਹ ਇਸ ਮਿਸ਼ਨ ਨੂੰ ਪੂਰਾ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਅੱਜ ਹਰ ਕੋਈ ਮਹਿਸੂਸ ਕਰ ਰਿਹਾ ਹੈ ਕਿ 106 ਸਾਲ ਪੁਰਾਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੁਨਰ ਸੁਰਜੀਤ ਅਕਾਲੀ ਦਲ ਨੂੰ ਰਜਿਸਟਰਡ ਵੀ ਨਹੀਂ ਕਰਵਾਇਆ ਜਾ ਸਕਿਆ।
ਬੀਬੀ ਜਗੀਰ ਕੌਰ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਕਦੇ ਵੀ ਅਕਾਲੀ ਦਲ ਨਹੀਂ ਛੱਡਿਆ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਨਾਲ ਬੈਠ ਕੇ ਗੱਲਬਾਤ ਹੁੰਦੀ ਹੈ ਤਾਂ ਪੁਰਾਣੇ ਮਤਭੇਦ ਦੂਰ ਹੋ ਸਕਦੇ ਹਨ। ਉਨ੍ਹਾਂ ਮੁਤਾਬਕ ਇਸ ਸਮੇਂ ਸਭ ਤੋਂ ਵੱਡੀ ਲੋੜ ਆਪਣੀ ਮਾਂ ਪਾਰਟੀ ਨੂੰ ਮਜ਼ਬੂਤ ਕਰਨ ਦੀ ਹੈ। ਜੇਕਰ ਦੋਵੇਂ ਧਿਰਾਂ ਦੂਰੀ ਬਣਾਈ ਰੱਖਣਗੀਆਂ ਤਾਂ ਮਸਲੇ ਹੱਲ ਹੋਣੇ ਮੁਸ਼ਕਲ ਹੋ ਸਕਦੇ ਹਨ।
ਅਕਾਲੀ ਦਲ-ਭਾਜਪਾ ਗਠਜੋੜ ਦੀ ਕੀਤੀ ਵਕਾਲਤ
ਭਾਜਪਾ ਨਾਲ ਮੁੜ ਗਠਜੋੜ ਦੇ ਸਵਾਲ 'ਤੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਕਾਰਜਕਾਲ ਦੌਰਾਨ ਕੇਂਦਰ ਸਰਕਾਰ ਤੋਂ ਵੱਖ-ਵੱਖ ਸਕੀਮਾਂ ਤਹਿਤ ਫੰਡ ਲਿਆਉਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਉਂਦੇ ਰਹਿੰਦੇ ਸਨ।
ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੁੰਦਾ ਹੈ ਤਾਂ ਪੰਜਾਬ ਵਿੱਚ ਮਜ਼ਬੂਤ ਸਰਕਾਰ ਬਣਨ ਦੀ ਸੰਭਾਵਨਾ ਹੋ ਸਕਦੀ ਹੈ। ਬੀਬੀ ਜਗੀਰ ਕੌਰ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਜਗੀਰ ਕੌਰ ਵਿਚਾਲੇ ਗੱਲਬਾਤ ਅੱਗੇ ਵਧਦੀ ਹੈ ਜਾਂ ਨਹੀਂ।
ਟ੍ਰੈਂਡਿੰਗ ਟੌਪਿਕ






















