ਪੜਚੋਲ ਕਰੋ

ਸੁਖਬੀਰ ਬਾਦਲ ਨੇ ਐਲਾਨਿਆ ਆਪਣਾ ਪਹਿਲਾ ਉਮੀਦਵਾਰ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਦੇ ਨਾਂ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅੱਜ ਤਰਨ ਤਾਰਨ ਵਿੱਚ ਜਨਤਕ ਮੀਟਿੰਗ ਕਰ ਰਿਹਾ ਹੈ। ਇਸ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਬੀਬੀ ਜਗੀਰ ਕੌਰ ਵੀ ਮੌਜੂਦ ਹਨ। ਦੱਸ ਦੇਈਏ ਕਿ ਇਸ ਸੀਟ ਤੋਂ ਪੰਜਾਬ ਏਕਤਾ ਪਾਰਟੀ ਤੇ ਟਕਸਾਲੀ ਅਕਾਲੀ ਵੀ ਆਪਣਾ ਉਮੀਦਵਾਰ ਐਲਾਨ ਚੁੱਕੇ ਹਨ। ਹੁਣ ਕਾਂਗਰਸ ਉਮੀਦਵਾਰ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮੁਕਾਬਲਾ ਕਿੰਨਾ ਜ਼ਬਰਦਸਤ ਹੋਵੇਗਾ। ਇਸ ਤੋਂ ਪਹਿਲਾਂ ‘ਏਬੀਪੀ ਸਾਂਝਾ’ ਨਾਲ ਖ਼ਾਸ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਜਾਣ ਤੋਂ ਰੋਕਿਆ ਗਿਆ ਸੀ। ਹੁਣ ਉਹ ਲੋਕ ਸਭਾ ਵਿੱਚ ਆਪਣੀ ਸੀਟ ਪੱਕੀ ਕਰਨਗੇ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਕਿਸੇ ਪਾਰਟੀ ਨਾਲ ਕੋਈ ਮੁਕਾਬਲਾ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਨੂੰ ਦ੍ਰਿੜ੍ਹ ਇਰਾਦੇ ਵਾਲੇ ਪ੍ਰਧਾਨ ਮੰਤਰੀ ਦੀ ਲੋੜ ਹੈ। ਸੁਖਬੀਰ ਬਾਦਲ ਨੇ ਐਲਾਨਿਆ ਆਪਣਾ ਪਹਿਲਾ ਉਮੀਦਵਾਰ ਬੀਬੀ ਜਗੀਰ ਕੌਰ ਨੇ ਵਿਰੋਧੀਆਂ ਨੂੰ ਕਿਹਾ ਕਿ ਪੰਥਕ ਮੁੱਦਿਆਂ ’ਤੇ ਉਨ੍ਹਾਂ ਨੂੰ ਸਿਰਫ ਉਹੀ ਲੋਕ ਘੇਰਨ, ਜਿਹੜੇ ਖ਼ੁਦ ਪੰਥਕ ਹਨ। ਉਨ੍ਹਾਂ ਕਿਹਾ ਕਿ ਸਾਰੇ ਟਕਸਾਲੀ ਆਗੂਆਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ। ਟਕਸਾਲੀ ਤੇ ਹੋਰ ਕਾਂਗਰਸ ਲੀਡਰਾਂ ਦੀ ਬੀ ਟੀਮ ਨਹੀਂ, ਬਲਕਿ ਏ ਟੀਮ ਹੈ। ਬ੍ਰਹਮਪੁਰਾ ਨੇ ਖ਼ੁਦ ਐਸਜੀਪੀਸੀ 'ਤੇ ਕਬਜ਼ਾ ਕੀਤਾ ਸੀ। ਉਨ੍ਹਾਂ ਸਵਾਲ ਚੁੱਕਿਆ ਕਿ ਜਦ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਬਾਦਲ 1984 'ਤੇ ਬੋਲੇ ਤਾਂ ਬ੍ਰਹਮਪੁਰਾ ਨੇ ਇਸ ਬਾਰੇ ਕੁਝ ਕਿਉਂ ਨਹੀਂ ਕਿਹਾ। ਉਨ੍ਹਾਂ ਕਾਂਗਰਸ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਵਿਕਾਸ ਪੂਰੀ ਤਰ੍ਹਾਂ ਠੱਪ ਹੋਇਆ ਪਿਆ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਸੂਬੇ ਵਿੱਚ ਕਾਂਗਰਸ ਨੇ ਨਸ਼ਿਆਂ ਦਾ ਝੂਠਾ ਪ੍ਰਚਾਰ ਕੀਤਾ ਸੀ। ਇਸ ਤੋਂ ਇਲਾਵਾ ਬਹਿਬਲ ਕਲਾਂ ਮਾਮਲੇ ਬਾਰੇ ਸਿਟ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ SIT ਸਿਰਫ ਉਨ੍ਹਾਂ ਨੂੰ ਫਸਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਚੋਣਾਂ ਨੇੜੇ ਹੀ ਸਿੱਟ ਕਿਉਂ ਸਰਗਰਮ ਹੋ ਜਾਂਦੀ ਹੈ। ਇਸ ਮਾਮਲੇ ਵਿੱਚ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਵਿਧਾਇਕ ਮਨਤਾਰ ਬਰਾੜ ਤੋਂ ਹੋਈ ਪੁੱਛਗਿੱਛ ਬਾਰੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਬੇਅਦਬੀ ਤੇ ਗੋਲ਼ੀਕਾਂਡ ਮਾਮਲੇ ਵਿੱਚ ਕੋਈ ਕਸੂਰ ਨਹੀਂ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget