ਮੇਰੇ ਸਾਹਮਣੇ ਬੋਲਣ ਦੀ ਹਿੰਮਤ ਨਹੀਂ ਜੇ ਬੋਲਿਆ ਹੁੰਦੇ ਤਾਂ ਮੈਂ ਜਬਾੜਾ....., ਬੀਬੀ ਜਗੀਰ ਕੌਰ ਨੇ ਲਲਕਾਰਿਆ SGPC ਪ੍ਰਧਾਨ ਧਾਮੀ, ਜਾਣੋ ਹੋਰ ਕੀ ਕੁਝ ਕਿਹਾ ?
ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਮਹਿਲਾ ਕਮਿਸ਼ਨ ਦੇ ਧੰਨਵਾਦੀ ਹਨ ਜਿੰਨ੍ਹਾਂ ਨੇ ਆਪਣੀ ਜਿੰਮੇਵਾਰੀ ਨਿਭਾਈ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਹਨ ਕਿ ਜਥੇਦਾਰ ਸਾਬ੍ਹ ਇਸ ਮਾਮਲੇ ਉੱਤੇ ਕੀ ਕਾਰਵਾਈ ਕਰਦੇ ਹਨ।
Punjab News: ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ (Bibi Jagri Kaur) ਨੂੰ ਵਰਤੀ ਗਈ ਮੰਦਭਾਗੀ ਸ਼ਬਦਾਵਲੀ ਲਈ SGPC ਦੇ ਪ੍ਰਧਾਨ ਕਸੂਤੇ ਫਸ ਗਏ ਹਨ। ਇੱਕ ਪਾਸੇ ਬੀਬੀ ਜਗੀਰ ਉਨ੍ਹਾਂ ਨੂੰ ਤਾਅਨੇ ਮਾਰ ਰਹੇ ਹਨ ਤੇ ਦੂਜੇ ਪਾਸੇ ਮਹਿਲਾ ਕਮਿਸ਼ਨ ਨੇ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਹੈ।
ਨਿੱਜੀ ਚੈਨਲ ਨਾਲ ਰਾਬਤਾ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਮਹਿਲਾ ਕਮਿਸ਼ਨ ਦੇ ਧੰਨਵਾਦੀ ਹਨ ਜਿੰਨ੍ਹਾਂ ਨੇ ਆਪਣੀ ਜਿੰਮੇਵਾਰੀ ਨਿਭਾਈ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਹਨ ਕਿ ਜਥੇਦਾਰ ਸਾਬ੍ਹ ਇਸ ਮਾਮਲੇ ਉੱਤੇ ਕੀ ਕਾਰਵਾਈ ਕਰਦੇ ਹਨ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੇ ਔਰਤ ਬਾਬਤ ਇਹੋ ਜਿਹੀ ਸ਼ਬਦਾਵਲੀ ਵਰਤਕੇ ਕੌਮ ਨੂੰ ਆਪਣੀ ਔਕਾਤ ਦਿਖਾ ਦਿੱਤੀ ਹੈ ਕਿ ਉਹ ਕਿੰਨੀ ਘਟੀਆ ਸੋਚ ਦਾ ਮਨੁੱਖ ਹੈ। ਉਨ੍ਹਾਂ ਕਿਹਾ ਕਿ ਹੁਣ ਕੌਮ ਨੂੰ ਸੋਚਣ ਦੀ ਲੋੜ ਹੈ ਕਿ ਉਨ੍ਹਾਂ ਨੇ ਕਿਹੋ ਜਿਹੇ ਇਨਸਾਨ ਨੂੰ ਕੁਰਸੀ ਉੱਤੇ ਬਿਠਾਇਆ ਹੈ। ਹੁਣ ਦੁਨੀਆ ਦੇ ਲੋਕ ਕੀ ਸੋਚ ਰਹੇ ਹਨ। ਉਨ੍ਹਾਂ ਨੇ ਸਾਰੀ ਕੌਮ ਨੂੰ ਸਰਮਸਾਰ ਕਰ ਦਿੱਤਾ ਹੈ।
ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੇਰੇ ਸਾਹਮਣੇ ਬੋਲਣ ਦੀ ਹਿੰਮਤ ਨਹੀਂ ਹੈ। ਜੇ ਕੋਈ ਮੇਰੇ ਸਾਹਮਣੇ ਬੋਲੇ ਤਾਂ ਮੈਂ ਜਬਾੜਾ ਛਿੱਲ ਦੇਵਾ। ਮੈਂ ਜਿੰਨਾ ਸਮਾਂ ਵੀ ਪਾਰਟੀ ਵਿੱਚ ਰਹੀ ਹਾਂ ਮੈਂ ਆਪਣੀ ਜੁਰੱਤ ਨਾਲ ਰਹੀ ਹਾਂ। ਉਨ੍ਹਾਂ ਕਿਹਾ ਕਿ ਜੇ ਇਹ ਔਰਤਾਂ ਬਾਰੇ ਇਹੋ ਜਿਹੀ ਸ਼ਬਦਾਵਲੀ ਵਰਤਦੇ ਹਨ ਤਾਂ ਕਰਕੇ ਤਾਂ ਸ਼੍ਰੋਮਣੀ ਕਮੇਟੀ ਦਾ ਆਹ ਹਾਲ ਹੋਇਆ ਹੈ ਤੇ ਸ਼੍ਰੋਮਣੀ ਅਕਾਲੀ ਦਲ ਵੀ ਲੋਕਾਂ ਦੇ ਦਿਲੋਂ ਲਹਿ ਗਿਆ।
ਮਹਿਲਾ ਕਮਿਸ਼ਨ ਨੇ ਧਾਮੀ ਨੂੰ ਭੇਜਿਆ ਨੋਟਿਸ
ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ (Raj Lali Gill) ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕਮਿਸ਼ਨ ਨੇ ਧਾਮੀ ਨੂੰ ਚਾਰ ਦਿਨਾਂ ਵਿੱਚ ਪੇਸ਼ ਹੋ ਕੇ ਮੁਆਫ਼ੀ ਮੰਗਣ ਲਈ ਕਿਹਾ ਹੈ। ਜਦੋਂ ਇਸ ਮਾਮਲੇ ਵਿੱਚ ਬੀਬੀ ਜਗੀਰ ਕੌਰ ਵੱਲੋਂ ਕੋਈ ਬਿਆਨ ਨਹੀਂ ਆਇਆ ਤਾਂ ਗਿੱਲ ਨੇ ਕਿਹਾ ਕਿ ਉਨ੍ਹਾਂ ਦੀਆਂ ਆਪਣੀਆਂ ਮੁਸ਼ਕਲਾਂ ਹੋ ਸਕਦੀਆਂ ਹਨ ਪਰ ਅਸੀਂ ਕੰਮ ਕਰਾਂਗੇ।
ਕੀ ਹੈ ਪੂਰਾ ਮਾਮਲਾ ?
ਦਰਅਸਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਵਿਅਕਤੀ ਨਾਲ ਫ਼ੋਨ 'ਤੇ ਗੱਲਬਾਤ ਕਰਦਿਆਂ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਗਾਲ੍ਹਾਂ ਕੱਢੀਆਂ ਸਨ। ਫ਼ੋਨ ਸੁਣਨ ਵਾਲੇ ਵਿਅਕਤੀ ਨੇ ਧਾਮੀ ਦੀ ਰਿਕਾਰਡ ਕੀਤੀ ਤੇ ਆਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਸੀ।