Bibi Jagir Kaur ਦੀ ਅਕਾਲੀ ਦਲ 'ਚ ਵਾਪਸੀ , ਸੁਖਬੀਰ ਬਾਦਲ ਨੇ ਪਾਰਟੀ 'ਚ ਕਰਵਾਇਆ ਸ਼ਾਮਲ

Bibi Jagir Kaur : ਪੰਜਾਬ ਦੀ ਸਿਆਸਤ ਵਿੱਚ ਐਤਵਾਰ ਨੂੰ ਵੱਡਾ ਧਮਾਕਾ ਹੋਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਾਬਕਾ ਪ੍ਰਧਾਨ ਅਤੇ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਆਪਣਾ ਨਾਤਾ ਤੋੜ ਲਿਆ ਹੈ।
ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਹਲਕੇ ਦੇ ਪਿੰਡ ਬੇਗੋਵਾਲ ਵਿਖੇ ਇੱਕ ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਵਿੱਚ ਵਾਪਸੀ ਕੀਤੀ। ਇਸ ਮੌਕੇ ਅਕਾਲੀ ਦਲ ਦੇ ਕਈ ਆਗੂ ਅਤੇ ਸਮਰਥਕ ਵੀ ਮੌਜੂਦ ਸਨ।
ਬੀਬੀ ਜਗੀਰ ਕੌਰ ਦੀ ਇਸ ਵਾਪਸੀ ਨੂੰ ਦੋਆਬਾ ਖੇਤਰ ਦੀ ਸਿਆਸਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਉਹ ਪਹਿਲਾਂ ਵੀ ਅਕਾਲੀ ਦਲ ਵਿੱਚ ਕਈ ਅਹਿਮ ਅਹੁਦਿਆਂ 'ਤੇ ਰਹਿ ਚੁੱਕੇ ਹਨ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪ੍ਰਧਾਨ ਰਹਿਣ ਤੋਂ ਇਲਾਵਾ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।
(ਇਹ ਇੱਕ ਤਾਜ਼ਾ ਖ਼ਬਰ ਹੈ ਅਤੇ ਇਸਨੂੰ ਅੱਪਡੇਟ ਕੀਤਾ ਜਾ ਰਿਹਾ ਹੈ। ਕਿਰਪਾ ਕਰਕੇ ਨਵੀਨਤਮ ਅੱਪਡੇਟ ਲਈ ਤਾਜ਼ਾ ਕਰੋ।)ਟ੍ਰੈਂਡਿੰਗ ਟੌਪਿਕ





















