Punjab News : ਐਸਜੀਪੀਸੀ ਚੋਣਾਂ 'ਚ ਪ੍ਰਧਾਨਗੀ ਨੂੰ ਲੈ ਕੇ ਕੀਤੇ ਜਾ ਰਹੇ ਦਾਅਵੇ ਅਤੇ  ਬੀਬੀ ਜਗੀਰ ਕੌਰ ਦੇ ਅਕਾਲੀ ਦਲ ਦੇ ਨਾਲ ਰਿਸ਼ਤਿਆਂ ਦੀ ਕਹਾਣੀ ਆਖਿਰਕਾਰ ਖਤਮ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਾਗੀਰ ਕੌਰ ਨਾਲ ਰਿਸ਼ਤਾ ਤੋੜ ਦਿੱਤਾ ਹੈ। ਇਕ ਰਸਮੀ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਦਲ ਨੇ ਬੀਬੀ ਜਾਗੀਰ ਕੌਰ ਨੂੰ ਪਾਰਟੀ 'ਚੋਂ ਬਾਹਰ ਕੱਢਣ ਦਾ ਐਲਾਨ ਕੀਤਾ ਹੈ।


ਜਿਸ ਤੋਂ ਬਾਅਦ  ਬੀਬੀ ਜਗੀਰ ਕੌਰ ਦੇ ਤੇਵਰ ਹੋਰ ਤਿੱਖੇ ਹੁੰਦੇ ਵਿਖਾਈ ਦੇ ਰਹੇ ਹਨ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਜਵਾਬ ਵਿੱਚ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਸੰਗਤ ਦੇ ਦਿੱਲ ਵਿੱਚ ਵਸਦੀ ਹੈ ਤੇ ਪਾਰਟੀ 2-3 ਬੰਦਿਆਂ ਦੀ ਨਹੀਂ ਹੈ ਅਤੇ ਨਾ ਹੀ ਉਹ ਦੋ ਤਿੰਨ ਵਿਅਕਤੀ ਕਿਸੇ ਨੂੰ ਪਾਰਟੀ ਵਿੱਚੋਂ ਕੱਢ ਸਕਦੇ ਹਨ। 

 

ਉਨ੍ਹਾਂ ਕਿਹਾ ਕਿ ਪਾਰਟੀ ਕਿਸੇ ਇੱਕ ਵਿਅਕਤੀ ਦੀ ਨਹੀਂ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀ ਦੇ ਕੁਝ ਲੋਕ ਪਾਰਟੀ ਨੂੰ ਆਪਣੀ ਨਿੱਜੀ ਜਾਗੀਰ ਸਮਝਦੇ ਨੇ ਕਿ ਬੀਬੀ ਜਗੀਰ ਕੌਰ ਨੂੰ ਡਰਾਕੇ ਜਾਂ ਦਬਾਅ ਬਣਾਕੇ ਹਥਿਆਉਣ ਦੀ ਜੋ ਕੋਸ਼ਿਸ਼ ਕੀਤੀ ਜਾ ਰਹੀ ਹੈ ,ਉਸਨੂੰ ਮੈਂ ਸਫਲ ਨਹੀਂ ਹੋਣ ਦੇਣਾ।



ਦੱਸ ਦੇਈਏ ਕਿ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਸੱਦਿਆ ਸੀ ਪਰ ਬੀਬੀ ਜਗੀਰ ਕੌਰ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਅਨੁਸ਼ਾਸਨਹੀਣਤਾ ਨੂੰ ਦੇਖਦਿਆਂ ਪਾਰਟੀ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ, ਵਿਰਸਾ ਸਿੰਘ ਵਲਟੋਹਾ, ਡਾ: ਸੁਖਵਿੰਦਰ ਸੁੱਖੀ ਅਤੇ ਸ਼ਰਨਜੀਤ ਸਿੰਘ ਢਿੱਲੋਂ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਬੀ ਜਗੀਰ ਕੌਰ ਦਾ ਅੱਜ ਤੋਂ ਬਾਅਦ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਬੀਬੀ ਜਗੀਰ ਕੌਰ ਦੀ ਦੀ ਮੈਂਬਰਸ਼ਿਪ ਖਤਮ ਕਰ ਦਿੱਤੀ ਗਈ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।