Punjab News: ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਮਗਰੋਂ ਉਨ੍ਹਾਂ ਨੇ ਤਲਖ ਤੇਵਰ ਦਿਖਾਏ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸਟੈਂਡ ਉੱਪਰ ਦ੍ਰਿੜ੍ਹ ਹਨ ਕਿਉਂਕਿ ਉਹ ਸਹੀ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀ ਦੇ ਸੰਵਿਧਾਨ ਅਨੁਸਾਰ ਅਨੁਸ਼ਾਸਨੀ ਕਮੇਟੀ ਨਹੀਂ ਬਣਾਈ ਗਈ। ਇਸ ਇਹ ਕਾਰਵਾਈ ਜਾਇਜ਼ ਨਹੀਂ। 



ਉਨ੍ਹਾਂ ਕਿਹਾ ਕਿ ਇਹ ਪਾਰਟੀ ਕਿਸੇ ਇੱਕ ਸ਼ਖ਼ਸ ਦੀ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਕੁਰਬਾਨੀਆਂ ਨਾਲ ਬਣਿਆ ਹੈ। ਉਨ੍ਹਾਂ ਕਿਹਾ ਕਿ ਦੋ ਤਿੰਨ ਬੰਦੇ ਮੈਨੂੰ ਪਾਰਟੀ ’ਚੋਂ ਬਾਹਰ ਨਹੀਂ ਕੱਢ ਸਕਦੇ, ਜਿਨ੍ਹਾਂ ਨੂੰ ਜਨਤਾ ਨੇ ਕੱਢਿਆ ਹੈ, ਉਹ ਮੈਨੂੰ ਕੀ ਕੱਢਣਗੇ।


ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਬਾਗ਼ੀ ਹੋਈ ਬੀਬੀ ਜਗੀਰ ਕੌਰ ਨੂੰ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਹੈ। ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ। 


ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ’ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਖ਼ਾਰਜ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਆਪਣੇ ਵਰਕਰਾਂ ਨੂੰ ਵੀ ਕਿਹਾ ਗਿਆ ਹੈ ਕਿ ਹੁਣ ਬੀਬੀ ਜਗੀਰ ਕੌਰ ਨਾਲ ਕੋਈ ਵੀ ਗੱਲਬਾਤ ਨਾ ਕੀਤੀ ਜਾਵੇ।


ਅਨੁਸ਼ਾਸਨੀ ਕਮੇਟੀ ਮੈਂਬਰ ਵਿਰਸਾ ਸਿੰਘ ਵਲਟੋਹਾ ਨੇ ਦਾਅਵਾ ਕੀਤਾ ਕਿ ਭਾਜਪਾ ਆਗੂ ਤੇ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਪਾਰਟੀ ਤੇ ਸ਼੍ਰੋਮਣੀ ਕਮੇਟੀ ਦਰਮਿਆਨ ਪਾੜ ਪਾਉਣ ਦੀਆਂ ਵਿਉਂਤਾਂ ਘੜ ਰਹੇ ਹਨ। ਵਲਟੋਹਾ ਨੇ ਕਿਹਾ ਕਿ ਬੀਬੀ ਦੀਆਂ ਗਤੀਵਿਧੀਆਂ ਪਾਰਟੀ ਵਿਰੋਧੀ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਤਿੰਨ ਵਾਰ ਮੌਕਾ ਦੇਣ ਦੇ ਬਾਵਜੂਦ ਵੀ ਉਨ੍ਹਾਂ ਦੇ ਤੇਵਰ ਹਮੇਸ਼ਾ ਬਾਗ਼ੀ ਬਣੇ ਰਹੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: