Amritsar news: ਪਿਛਲੇ ਕੁਝ ਦਿਨਾਂ ਤੋਂ ਕੁਝ ਅਣਪਛਾਤੇ ਲੋਕਾਂ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਤੋਂ ਬਾਅਦ ਇੱਕ ਕਰਕੇ ਕਈ ਧਮਾਕੇ ਕੀਤੇ ਗਏ, ਜਿਸ ਕਰਕੇ ਮਾਹੌਲ ਕਾਫੀ ਚਿੰਤਾਜਨਕ ਬਣਿਆ ਹੋਇਆ ਸੀ। ਪਰ ਬੀਤੇ ਦਿਨ ਇਨ੍ਹਾਂ ਧਮਾਕਿਆਂ ਦਾ ਮਾਮਲਾ ਸੁਲਝਾ ਲਿਆ ਗਿਆ। ਜਿਸ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ।
ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਨੂੰ ਆਖੀ ਇਹ ਗੱਲ
ਸ੍ਰੀ ਅੰਮਿਤਸਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੋਏ ਧਮਾਕਿਆਂ ਸਬੰਧੀ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਘਟਨਾਵਾਂ ਨੂੰ ਗੰਭੀਰਤਾ ਲਵੇ। ਉਨ੍ਹਾਂ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਲਗਾਤਾਰ ਦੋ-ਤਿੰਨ ਵਾਰ ਧਮਾਕੇ ਹੋ ਚੁੱਕੇ ਹਨ, ਪ੍ਰਮਾਤਮਾ ਦਾ ਸ਼ੁਕਰ ਹੈ ਕਿ ਕੋਈ ਵੱਡੇ ਜਾਨੀ-ਮਾਲੀ ਨੁਕਸਾਨ ਨਹੀਂ ਹੋਏ। ਸ੍ਰੀ ਦਰਬਾਰ ਸਾਹਿਬ ਦੇ ਨੇੜੇ ਅਜਿਹਾ ਹੋਣਾ ਸੰਗਤਾਂ ’ਚ ਦਹਿਸ਼ਤ ਪਾਉਣ ਵਰਗਾ ਕੰਮ ਕੀਤਾ ਗਿਆ।
ਸਰਕਾਰ ਨੂੰ ਇਸ ਪ੍ਰਤੀ ਸਖ਼ਤ ਐਕਸ਼ਨ ਲੈਣਾ ਚਾਹੀਦਾ
ਉਨ੍ਹਾਂ ਨੇ ਕਿਹਾ ਕਿ ਇਥੇ ਹਰੇਕ ਧਰਮ ਦੇ ਲੋਕ ਆਉਂਦੇ ਹਨ, ਸਭਨਾਂ ਨੂੰ ਜਿਥੇ ਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ, ਉੱਥੇ ਇੱਥੇ ਚਾਰੇ ਦਰਵਾਜ਼ੇ ਖੁੱਲ੍ਹੇ ਹਨ ਪਰ ਚਾਰੇ ਦਰਵਾਜੇ ਖੁੱਲ੍ਹੇ ਹੋਣ ਦਾ ਮਤਲਬ ਇਹ ਨਹੀਂ ਕਿ ਕੋਈ ਵੀ ਜੋ ਮਰਜ਼ੀ ਕਰੀ ਜਾਵੇ। ਸ਼ਰਾਰਤੀ ਲੋਕ ਆਪਣੀਆਂ ਮਨਮਾਨੀਆਂ ਕਰੀ ਜਾਣ। ਇਸ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਬੀਬੀ ਜਗੀਰ ਕੌਰ ਨੇ ਹੋਰ ਕਿਹਾ ਕਿ ਸੇਵਾਦਾਰਾਂ ਦੀ ਬਹੁਤ ਬਹਾਦਰੀ ਹੈ, ਜਿਨ੍ਹਾਂ ਨੇ ਮੁਲਜ਼ਮ ਨੂੰ ਫੜ ਕੇ ਪੁਲਿਸ ਨੂੰ ਫੜਾਇਆ। ਸਰਕਾਰ ਨੂੰ ਇਸ ਪ੍ਰਤੀ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਆਖੀ ਇਹ ਗੱਲ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਚਿੰਤਾਜਨਕ ਗੱਲ ਹੈ ਕਿ ਪੰਜਾਬ ਦੇ ਹਾਲਾਤ ਖਰਾਬ ਕਰਨ ਦੀਆਂ ਕਾਰਵਾਈਆਂ ਹੋ ਰਹੀਆਂ ਹਨ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਅਜਿਹੀਆਂ ਘਟਨਾਵਾਂ ਨੂੰ ਕਿਸੇ ਡੂੰਘੀ ਸਾਜ਼ਿਸ਼ ਦਾ ਹਿੱਸਾ ਹੋਣ ਦਾ ਵੀ ਖਦਸ਼ਾ ਪ੍ਰਗਟਾਇਆ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਇਸ ’ਤੇ ਗਹਿਰਾ ਚਿੰਤਨ ਕਰੇ ਅਤੇ ਆਪਣੀ ਬਣਦੀ ਜ਼ੁੰਮੇਵਾਰੀ ਨਿਭਾਵੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਨਾ ਡਰ ਭੈਅ ਦੇ ਨਤਮਸਤਕ ਹੋਣ ਲਈ ਆਉਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।