SGPC Election: ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਅਕਾਲੀ ਦਲ ਨੂੰ ਕੋਰਾ ਜਵਾਬ, ਅਨੁਸਾਸ਼ਨੀ ਕਮੇਟੀ ਅੱਗੇ ਨਹੀਂ ਹੋਣਗੇ ਪੇਸ਼
ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਉਹ ਆਪਣੇ ਸਟੈਂਡ ਉੱਪਰ ਕਾਇਮ ਹਨ ਤੇ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵੱਲੋਂ ਬੁਲਾਏ ਜਾਣ 'ਤੇ ਉਹ ਅੱਜ ਪਾਰਟੀ ਦਫਤਰ ਵਿੱਚ ਨਹੀਂ ਜਾਣਗੇ।
SGPC Election: ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਉਹ ਆਪਣੇ ਸਟੈਂਡ ਉੱਪਰ ਕਾਇਮ ਹਨ ਤੇ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵੱਲੋਂ ਬੁਲਾਏ ਜਾਣ 'ਤੇ ਉਹ ਅੱਜ ਪਾਰਟੀ ਦਫਤਰ ਵਿੱਚ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਉਹ ਹਰ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨਗੇ।
ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਨੇ ਐਤਵਾਰ ਨੂੰ ਬੀਬੀ ਜਗੀਰ ਕੌਰ ਨੂੰ ਇੱਖ ਹੋਰ ਮੌਕਾ ਦਿੰਦਿਆਂ ਅੱਜ 12 ਵਜੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿੱਚ ਪੇਸ਼ ਹੋਣ ਲਈ ਕਿਹਾ ਸੀ। ਹੁਣ ਬੀਬੀ ਜਗੀਰ ਕੌਰ ਨੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਲਈ ਤੈਅ ਹੈ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢਿਆ ਜਾ ਸਕਦਾ ਹੈ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਇੱਕ ਹੋਰ ਮੌਕਾ ਦੇ ਦਿੱਤਾ ਸੀ। ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਦੱਸਿਆ ਸੀ ਕਿ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਬੀਬੀ ਜਗੀਰ ਕੌਰ ਨੂੰ 7 ਨਵੰਬਰ 12.00 ਵਜੇ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਇੱਕ ਆਖ਼ਰੀ ਮੌਕਾ ਦਿੱਤਾ ਹੈ।
ਉਂਝ ਬੀਬੀ ਜਗੀਰ ਕੌਰ ਨੇ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਇਹ ਮੌਕਾ ਉਦੋਂ ਦੇਣਾ ਸੀ ਜਦੋਂ ਮੁਅੱਤਲ ਕੀਤਾ ਸੀ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਦੇ ਖ਼ਿਲਾਫ਼ ਕੋਈ ਗਲਤ ਬਿਆਨਬਾਜ਼ੀ ਨਹੀਂ ਕੀਤੀ। ਫਿਰ ਸਸਪੈਂਡ ਕਰਨ ਦਾ ਕੀ ਕਾਰਨ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :