ਚੰਡੀਗੜ੍ਹ: ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਬੀਬੀ ਕਮਲਦੀਪ ਕੌਰ ਰਾਜੋਆਣਾ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅਪੀਲ ਕੀਤੀ ਹੈ। ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਕੌਮ ਦੇ ਬਜ਼ੁਰਗ ਆਗੂ ਹਨ ਤੇ ਸੰਘਰਸ਼ੀ ਪਰਿਵਾਰ ਨਾਲ ਸਬੰਧਤ ਹਨ, ਇਸ ਲਈ ਉਹ ਵੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਆਰੰਭੇ ਸੰਘਰਸ਼ ਵਿੱਚ ਸਹਿਯੋਗ ਦੇਣ।


38 years of Operation Blue Star: ਆਪ੍ਰੇਸ਼ਨ ਬਲੂ ਸਟਾਰ ਦੇ 38 ਸਾਲ ਬਾਅਦ ਵੀ ਦਰਦ ਬਰਕਾਰਾਰ, ਕੌਮ ਦੇ ਜ਼ਖ਼ਮ ਅੱਲ੍ਹੇ, ਜਾਣੋ ਹੁਣ ਤੱਕ ਦੀ ਕਹਾਣੀ

ਬੀਬੀ ਰਾਜੋਆਣਾ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਵਾਂਗ ਕਈ ਹੋਰ ਸਿੰਘ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਹਨ, ਜਿਨ੍ਹਾਂ ਦੀ ਰਿਹਾਈ ਕਰਾਉਣ ਦੇ ਉਦੇਸ਼ ਨਾਲ ਹੀ ਉਹ ਸਿਆਸੀ ਮੈਦਾਨ ਵਿੱਚ ਉਤਰੇ ਹਨ। ਉਨ੍ਹਾਂ ਸਮੂਹ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਯਤਨਾਂ ਵਿੱਚ ਸਹਾਇਕ ਬਣਨ। ਬੀਬੀ ਰਾਜੋਆਣਾ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਾਸਤੇ ਮੈਦਾਨ ਵਿੱਚ ਨਿਤਰੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਵੀ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਕੌਮ ਦੇ ਬਜ਼ੁਰਗ ਆਗੂ ਹਨ ਤੇ ਸੰਘਰਸ਼ੀ ਪਰਿਵਾਰ ਨਾਲ ਸਬੰਧਤ ਹਨ, ਇਸ ਲਈ ਉਹ ਵੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਆਰੰਭੇ ਸੰਘਰਸ਼ ਵਿੱਚ ਸਹਿਯੋਗ ਦੇਣ। ਦੱਸ ਦਈਏ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਬੀਬੀ ਕਮਲਦੀਪ ਕੌਰ ਰਾਜੋਆਣਾ ਨੇ ਐਤਵਾਰ ਨੂੰ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਜਿੱਤ ਲਈ ਅਰਦਾਸ ਕੀਤੀ ਹੈ।