Punjab news: ਪਿੰਡ ਬੀਬੀਪੁਰ ਦੇ ਵਾਸੀਆਂ ਨੇ ਗੰਦੇ ਪਾਣੀ ਦੀ ਨਿਕਾਸੀ ਦਾ ਮਾਮਲਾ ਹੱਲ ਨਾ ਹੋਣ ਕਾਰਨ ਰੋਡ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਪੱਤਰਕਾਰ ਨਾਲ ਗੱਲਬਾਤ ਕਰਦਿਆਂ ਹੋਇਆਂ ਜਤਿੰਦਰ ਸਿੰਘ, ਹਰਮਨ ਸਿੰਘ, ਗੁਰਮੇਲ ਸਿੰਘ, ਮਨਜੋਤ ਸਿੰਘ, ਗੁਰਜੀਤ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਦੇ ਸੀਵਰੇਜ ਦਾ ਗੰਦਾ ਪਾਣੀ ਪਿੰਡ ਦੇ ਨਾਲਿਆਂ ਵਿੱਚ ਖੜ੍ਹਾ ਰਹਿੰਦਾ ਹੈ।
ਬਰਸਾਤ ਦੇ ਮੌਸਮ ਵਿੱਚ ਇਹ ਸਮੱਸਿਆ ਹੋਰ ਵੀ ਵੱਧ ਜਾਂਦੀ ਹੈ, ਜਦੋਂ ਸੀਵਰੇਜ ਦਾ ਗੰਦਾ ਪਾਣੀ ਓਵਰਫਲੋ ਹੋ ਕੇ ਸੜਕ ‘ਤੇ ਆ ਜਾਂਦਾ ਹੈ ਅਤੇ ਗੰਦਾ ਪਾਣੀ ਘਰਾਂ ਵਿੱਚ ਵੀ ਦਾਖਲ ਹੋ ਜਾਂਦਾ ਹੈ।
ਇਸ ਕਰਕੇ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਦੇ ਲਈ ਡੂੰਘਾ ਟੋਭਾ ਸਰਕਾਰੀ ਸਕੂਲ ਦਾ ਖੇਡ ਗਰਾਊਂਡ ਪੁੱਟ ਕੇ ਬਣਾਇਆ ਗਿਆ ਹੈ ਜਿਸ ਕਰਕੇ ਸਕੂਲ ਦੇ ਵਿਦਿਆਰਥੀ ਅਤੇ ਪਿੰਡ ਵਾਲੇ ਖੇਡ ਦੇ ਗਰਾਊਂਡ ਤੋਂ ਬਿਨਾਂ ਵਾਂਝੇ ਹੋ ਗਏ ਹਨ।
ਬੱਚੇ ਦੇ ਡੂੰਘੇ ਟੋਭੇ ਵਿੱਚ ਡਿੱਗ ਜਾਣ ਕਾਰਨ ਮੰਦਭਾਗੀ ਘਟਨਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਈਮੇਲ ਕਰ ਚੁੱਕੇ ਹਨ ,ਵਿਧਾਇਕ ਅਤੇ ਜਿਲਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਵੀ ਸ਼ਿਕਾਇਤ ਦੇ ਚੁੱਕੇ ਹਨ ਪ੍ਰੰਤੂ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋ ਰਹੀ।
ਇਹ ਵੀ ਪੜ੍ਹੋ: Sarpanch Murder Case: ਹਿਸਾਰ 'ਚ ਬਦਮਾਸ਼ਾਂ ਨੇ ਸਰਪੰਚ ਨੂੰ ਗੋਲੀਆਂ ਨਾਲ ਭੁੰਨਿਆ, ਸਾਹਮਣੇ ਆਈ ਵਜ੍ਹਾ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।