Punjab ਦੇ 2 ਵੱਡੇ ਭ੍ਰਿਸ਼ਟ ਅਫ਼ਸਰਾਂ ਨੇ ਮਾਨ ਸਰਕਾਰ ਤੇ ਵਿਜੀਲੈਂਸ ਦੀ ਨੱਕ 'ਚ ਕੀਤਾ ਦਮ, ਗ੍ਰਿਫ਼ਤਾਰ ਹੀ ਨਹੀਂ ਕਰ ਪਾਈ ਪੁਲਿਸ !
Challenge for the government and vigilance - ਸੂਤਰਾਂ ਦਾ ਕਹਿਣਾ ਹੈ ਕਿ ਚਹਿਲ ਨੇ ਇੱਕ ਵਾਰ ਫਿਰ ਪਟਿਆਲਾ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਵਿਜੀਲੈਂਸ
ਪੰਜਾਬ ਦੇ 2 ਵੱਡੇ ਭ੍ਰਿਸ਼ਟ ਅਫ਼ਸਰਾਂ ਨੇ ਮਾਨ ਸਰਕਾਰ ਦੇ ਨਾਲ ਨਾਲ ਵਿਜੀਲੈਂਸ ਦੀ ਨੱਕ 'ਚ ਦਮ ਕੀਤਾ ਹੋਇਆ ਹੈ। ਇਹਨਾਂ ਦੇ ਖਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਤਾਂ ਦਰਜ ਹਨ ਪਰ ਇਹ ਹਾਲੇ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਹ ਨੇ ਪੰਜਾਬ ਪੁਲਿਸ ਦੇ ਬਰਖਾਸ AIG ਰਾਜਜੀਤ ਸਿੰਘ ਹੁੰਦਲ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ, ਜਿਹਨਾਂ ਦੇ ਖਿਲਾਫ਼ ਵਿਜੀਲੈਂਸ ਨੇ ਜਾਂਚ ਆਰੰਭ ਕੀਤੀ, ਕੇਸ ਦਰਜ ਕੀਤਾ, ਪਰ ਇਹਨਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਚਾਹਲ ਦੀ ਗ੍ਰਿਫ਼ਤਾਰੀ ਅਜੇ ਤੱਕ ਨਹੀਂ ਹੋਈ ਹੈ। ਵਿਜੀਲੈਂਸ ਦੀ ਟੀਮ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਪਰ ਉਹ ਅਜੇ ਵੀ ਵਿਜੀਲੈਂਸ ਦੀ ਗਿ੍ਫ਼ਤਾਰੀ ਤੋਂ ਦੂਰ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਚਹਿਲ ਨੇ ਇੱਕ ਵਾਰ ਫਿਰ ਪਟਿਆਲਾ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਵਿਜੀਲੈਂਸ ਟੀਮ ਵੱਲੋਂ ਜਿੱਥੇ ਹੁਣ ਭਰਤ ਇੰਦਰ ਚਾਹਲ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਕਈ ਵਾਰ ਸੰਮਨ ਭੇਜ ਕੇ ਉਸ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਪਰ ਵਾਰ-ਵਾਰ ਬੁਲਾਉਣ 'ਤੇ ਵੀ ਭਰਤ ਇੰਦਰ ਚਾਹਲ ਅਦਾਲਤ 'ਚ ਪੇਸ਼ ਨਹੀਂ ਹੋਇਆ, ਜਦਕਿ ਇਕ ਵਾਰ ਤਾਂ ਵਿਜੀਲੈਂਸ ਦੀ ਟੀਮ ਨੇ ਕਈ ਘੰਟੇ ਪੁੱਛਗਿੱਛ ਤੋਂ ਬਾਅਦ ਮਾਮਲਾ ਦਰਜ ਕਰ ਲਿਆ। ਹੁਣ ਵਿਜੀਲੈਂਸ ਟੀਮ ਨੇ ਚਾਹਲ ਦੇ ਸੰਭਾਵੀ ਟਿਕਾਣਿਆਂ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦਾ ਕਹਿਣਾ ਹੈ ਕਿ ਛਾਪੇਮਾਰੀ ਜਾਰੀ ਰਹੇਗੀ।
ਦੂਜੇ ਪਾਸੇ ਬਰਖਾਸਤ AIG ਰਾਜਜੀਤ ਸਿੰਘ ਹੁੰਦਲ ਦੀ ਭਾਲ ਵੀ ਜਾਰੀ ਹੈ। ਰਾਜਜੀਤ ਸਿੰਘ ਦਾ ਨਾਮ ਡਰੱਗ ਮਾਮਲਿਆਂ ਵਿੱਚ ਆਉਣ ਤੋਂ ਬਾਅਦ ਉਸ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਬੀਤੇ ਦਿਨ ਮੁਹਾਲੀ ਦੀ ਅਦਾਲਤ ਨੇ ਰਾਜਜੀਤ ਸਿੰਘ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਇਸ ਦੇ ਖਿਲਾਫ਼ ਰੈੱਡ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਰਾਜਜੀਤ ਸਿੰਘ ਹੁੰਦਲ ਅਤੇ ਭਰਤ ਇੰਦਰ ਸਿੰਘ ਚਾਹਲ ਵਿਜੀਲੈਂਸ ਲਈ ਸਭ ਤੋਂ ਵੱਡੀ ਸਿਰ ਦਰਦ ਬਣੇ ਹਨ।