ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮਹਿਲਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ
Punjab News: ਪੰਜਾਬ ਵਿਚ ਨਸ਼ਾ ਤਸਕਰੀ ਖਿਲਾਫ ਮੁਹਿੰਮ ਤੇਜ਼ ਹੋ ਗਈ ਹੈ। ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਵਿਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਢੇਹਾ ਕਾਲੋਨੀ ਵਿਚ ਨਸ਼ਾ ਤਸਕਰ ਸਲੋਚਨਾ ਦੇਵੀ ਦਾ ਘਰ ‘ਤੇ ਪੀਲਾ ਪੰਜਾ ਚਲਾਇਆ ਗਿਆ।

Punjab News: ਪੰਜਾਬ ਵਿਚ ਨਸ਼ਾ ਤਸਕਰੀ ਖਿਲਾਫ ਮੁਹਿੰਮ ਤੇਜ਼ ਹੋ ਗਈ ਹੈ। ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਵਿਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਢੇਹਾ ਕਾਲੋਨੀ ਵਿਚ ਨਸ਼ਾ ਤਸਕਰ ਸਲੋਚਨਾ ਦੇਵੀ ਦਾ ਘਰ ‘ਤੇ ਪੀਲਾ ਪੰਜਾ ਚਲਾਇਆ ਗਿਆ। ਜੇਸੀਬੀ ਨਾਲ ਉਸ ਦੇ ਘਰ ਨੂੰ ਢਹਿ-ਢੇਰੀ ਕਰ ਦਿੱਤਾ ਗਿਆ। ਐੱਸਐੱਸਪੀ ਸ਼ੁਭਮ ਅਗਰਵਾਲ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਮੌਜੂਦ ਰਹੇ।
ਸਲੋਚਨਾ ਦੇਵੀ ਤੇ ਉਸ ਦੇ ਪਰਿਵਾਰ ‘ਤੇ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ
ਨਗਰ ਕੌਂਸਲ ਦੇ ਈਓ ਨੇ ਐੱਸਐੱਸਪੀ ਨੂੰ ਚਿੱਠੀ ਲਿਖ ਕੇ ਦੱਸਿਆ ਸੀ ਕਿ ਸਲੋਚਨਾ ਦੇਵੀ ਤੇ ਉਸ ਦੇ ਪਰਿਵਾਰ ‘ਤੇ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ। ਨਾਲ ਹੀ ਉਨ੍ਹਾਂ ਨੇ ਗੈਰ-ਕਾਨੂੰਨੀ ਨਿਰਮਾਣ ਵੀ ਕੀਤਾ ਹੈ। ਪੁਲਿਸ ਨੇ ਕੁਝ ਦਿਨ ਪਹਿਲਾਂ ਪ੍ਰਾਪਰਟੀ ‘ਤੇ ਨੋਟਿਸ ਚਿਪਕਾ ਦਿੱਤਾ ਸੀ।
ਮਾਲਕ ਤੋਂ ਰਿਕਾਰਡ ਮੰਗਿਆ ਗਿਆ ਸੀ ਪਰ ਕੋਈ ਦਸਤਾਵੇਜ਼ ਪੇਸ਼ ਨਾ ਹੋਣ ‘ਤੇ ਅੱਜਇਹ ਕਾਰਵਾਈ ਕੀਤੀ ਗਈ। ਐੱਸਐੱਸਪੀ ਨੇ ਦੱਸਿਆ ਕਿ ਹੁਣ ਤੱਕ 6 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਐੱਸਐੱਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਕਾਲੀ ਕਮਾਈ ਨਾਲ ਬਣੀਆਂ ਜਾਇਦਾਦਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਸਾਡਾ ਟੀਚਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ।
ਮਾਲਕਨ ਸਲੋਚਨਾ ਦੇਵੀ ਨੇ ਕਾਰਵਾਈ ਦਾ ਕੀਤਾ ਵਿਰੋਧ
ਦੂਜੇ ਪਾਸੇ ਮਕਾਨ ਮਾਲਕਨ ਸਲੋਚਨਾ ਦੇਵੀ ਨੇ ਕਾਰਵਾਈ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਉਹ 50 ਸਾਲ ਤੋਂ ਕਬਾੜ ਦਾ ਕੰਮ ਕਰਦੀ ਹੈ। ਉਸ ਦਾ ਦੋਸ਼ ਹੈ ਕਿ ਕਾਲੋਨੀ ਵਿਚ ਬਹੁਤ ਸਾਰੇ ਲੋਕ ਨਸ਼ਾ ਵੇਚਦੇ ਹਨ,ਉਨ੍ਹਾਂ ਸਾਰਿਆਂ ਦੇ ਘਰਾਂ ‘ਤੇ ਨੋਟਿਸ ਲੱਗੇ ਹਨ ਪਰ ਸਿਰਫ ਉਸੇ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















