(Source: ECI/ABP News)
Gangster in Punjab: ਗੈਂਗਸਟਰਾਂ 'ਤੇ ਵੱਡਾ ਐਕਸ਼ਨ! ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਵੱਡਾ ਝਟਕਾ
ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਰਾਜਸਥਾਨ ਪੁਲਿਸ ਤੇ ਬਠਿੰਡਾ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।
![Gangster in Punjab: ਗੈਂਗਸਟਰਾਂ 'ਤੇ ਵੱਡਾ ਐਕਸ਼ਨ! ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਵੱਡਾ ਝਟਕਾ Big action against gangsters three associates of gangster Lawrence Bishnoi and Goldie Brar arrested Gangster in Punjab: ਗੈਂਗਸਟਰਾਂ 'ਤੇ ਵੱਡਾ ਐਕਸ਼ਨ! ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਵੱਡਾ ਝਟਕਾ](https://feeds.abplive.com/onecms/images/uploaded-images/2024/07/17/f1264bb80060a98b1d3c4465574a9e6f1721201157495995_original.jpg?impolicy=abp_cdn&imwidth=1200&height=675)
Gangster in Punjab: ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਰਾਜਸਥਾਨ ਪੁਲਿਸ ਤੇ ਬਠਿੰਡਾ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।
ਪੁਲਿਸ ਮੁਤਾਬਕ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਤੇ ਛੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ। ਉਹ ਵਿਦੇਸ਼ 'ਚ ਬੈਠੇ ਆਪਣੇ ਹੈਂਡਲਰ ਤੋਂ ਆਰਡਰ ਲੈਂਦੇ ਸੀ ਤੇ ਇਸ ਤੋਂ ਬਾਅਦ ਉਹ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ।
ਹਾਲਾਂਕਿ, ਇਸ ਵਾਰ ਇਨ੍ਹਾਂ ਨੂੰ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ। ਇਸ ਲਈ ਉਹ ਹਥਿਆਰ ਆਦਿ ਇਕੱਠੇ ਕਰਨ ਵਿੱਚ ਰੁੱਝੇ ਹੋਏ ਸੀ। ਪੁਲਿਸ ਨੂੰ ਉਮੀਦ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਹੋਣਗੇ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਡੀਜੀਪੀ ਗੌਰਵ ਯਾਦਵ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਤੇ ਬਾਰਡਰ ਰੇਂਜ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਉਨ੍ਹਾਂ ਇਹ ਸਪੱਸ਼ਟ ਕਿਹਾ ਸੀ ਕਿ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।
ਇਸ ਤੋਂ ਬਾਅਦ ਜਲੰਧਰ ਪੁਲਿਸ ਨੇ ਅੱਤਵਾਦੀ ਲਖਬੀਰ ਸਿੰਘ ਲੰਡਾ ਗੈਂਗ ਦੇ ਸਾਥੀਆਂ ਨੂੰ ਕਾਬੂ ਕੀਤਾ ਸੀ। ਇਸ ਤੋਂ ਬਾਅਦ ਪਟਿਆਲਾ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਇਲਾਵਾ ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਤੇ ਗਰੋਹ ਦਾ ਖੁਲਾਸਾ ਕੀਤਾ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)