Punjab Youth in Manali: ਹਿਮਾਚਲ ਪ੍ਰਦੇਸ਼ ਪੁਲਿਸ ਨੇ ਪੰਜਾਬ ਦੇ ਸੈਂਕੜੇ ਨੌਜਵਾਨਾਂ ਖਿਲਾਫ ਸਖਤ ਐਕਸ਼ਨ ਲਿਆ ਹੈ। ਇਨ੍ਹਾਂ ਨੌਜਵਾਨਾਂ ਨੇ ਆਪਣੇ ਮੋਟਰ ਸਾਈਕਲਾਂ ਉਪਰ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਦੀਆਂ ਤਸਵੀਰਾਂ ਤੇ ਕੇਸਰੀ ਝੰਡੇ ਲਾਏ ਸੀ। ਪੁਲਿਸ ਨੇ 180 ਬਾਈਕ ਸਵਾਰਾਂ ਦੇ ਚਲਾਨ ਕੀਤੇ ਹਨ। ਉਧਰ, ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇਸ ਦਾ ਸਖਤ ਨੋਟਿਸ ਲਿਆ ਹੈ। 

ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਖਿਲਾਫ ਸਖਤ ਐਕਸ਼ਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਸ੍ਰੋਮਣੀ ਕਮੇਟੀ ਹਿਮਾਚਲ ਵਿੱਚ ਸੰਤਾਂ ਦੀ ਤਸਵੀਰ ਵਾਲੇ ਝੰਡੇ ਉਤਾਰਨ ਦੇ ਮਾਮਲੇ ਵਿੱਚ ਸਿੰਘ ਸਾਹਿਬ ਜਥੇਦਾਰ ਗੜਗੱਜ ਵੱਲੋਂ ਆਏ ਆਦੇਸ਼ ਦੀ ਪਾਲਣਾ ਕਰੇਗੀ। ਉਨ੍ਹਾਂ ਨੇ ਕਿਹਾ ਕਿ ਹਿਮਾਚਲ ਵਿੱਚ ਕੁਝ ਗੁੰਡਿਆਂ ਨੇ ਪੁਲਿਸ ਦੀ ਹਾਜ਼ਰੀ ਵਿੱਚ ਸਿੱਖ ਨੌਜਵਾਨਾਂ ਦੇ ਮੋਟਰਸਾਈਕਲਾਂ ਤੋਂ ਝੰਡੇ ਉਤਾਰੇ ਤੇ ਪੈਰਾਂ ਵਿੱਚ ਰੋਲੇ ਇਹ ਬੇਹੱਦ ਨਿੰਦਰਯੋਗ ਹੈ। 

ਦੱਸ ਦਈਏ ਕਿ ਪੰਜਾਬ ਤੋਂ ਨੌਜਵਾਨ ਮੋਟਰਸਾਈਕਲਾਂ 'ਤੇ ਸੰਤ ਭਿੰਡਰਾਂਵਾਲੇ ਦੇ ਝੰਡੇ ਲਾ ਕੇ ਮਨਾਲੀ ਜਾ ਰਹੇ ਸੀ। ਉਨ੍ਹਾਂ ਨੂੰ ਸਮਾਜ ਸੇਵੀ ਕਹਾਉਣ ਵਾਲੇ ਸੁਭਾਸ਼ ਠਾਕੁਰ ਨੇ ਪੁਲਿਸ ਦੀ ਹਾਜ਼ਰੀ ਵਿੱਚ ਹਟਾ ਦਿੱਤਾ। ਡੀਐਸਪੀ ਮਨਾਲੀ ਕੇਡੀ ਸ਼ਰਮਾ ਨੇ ਕਿਹਾ ਕਿ ਬਾਈਕ ਸਵਾਰਾਂ ਖ਼ਿਲਾਫ਼ ਭਾਰਤੀ ਨਿਆਂ ਕੋਡ 2023 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਬਾਈਕ ਸਵਾਰਾਂ ਨੇ ਆਪਣੀਆਂ ਬਾਈਕਾਂ 'ਤੇ ਪਾਬੰਦੀਸ਼ੁਦਾ ਭਿੰਡਰਾਂਵਾਲੇ ਦੇ ਝੰਡੇ ਲਗਾਏ ਸਨ। ਪੁਲਿਸ ਨੇ ਇਹ ਝੰਡੇ ਹਟਾ ਦਿੱਤੇ ਹਨ। 

ਪੁਲਿਸ ਨੇ ਕਿਹਾ ਕਿ ਸੁਭਾਸ਼ ਠਾਕੁਰ ਨੂੰ ਝੰਡਾ ਉਤਾਰਨ ਲਈ ਕਹਿਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਪੁਲਿਸ ਨੇ ਕਾਰਵਾਈ ਕੀਤੀ ਤੇ ਮੁਲਜ਼ਮਾਂ ਵਿਰੁੱਧ ਬੀਐਨਐਸ ਦੀ ਧਾਰਾ 152, 351(2) ਤੇ 3(5) ਤਹਿਤ ਮਾਮਲਾ ਦਰਜ ਕੀਤਾ। ਡਿਪਟੀ ਸੁਪਰਡੈਂਟ ਕੇਡੀ ਸ਼ਰਮਾ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਵਿੱਚ ਨੌਜਵਾਨ ਤੋਂ ਪੁੱਛਗਿੱਛ ਕਰ ਰਹੀ ਹੈ। 

ਉਝਧਰ, ਝੰਡੇ ਲਗਾਉਣ ਵਾਲਿਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤੇ ਜਾਣ ਦੀ ਸੰਭਾਵਨਾ ਹੈ। ਡੀਐਸਪੀ ਨੇ ਇਲਾਕੇ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ, ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 180 ਬਾਈਕ ਸਵਾਰਾਂ ਦੇ ਚਲਾਨ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਬਿਨਾਂ ਹੈਲਮੇਟ ਤੇ ਤੇਜ਼ ਰਫ਼ਤਾਰ ਨਾਲ ਸਾਈਕਲ ਚਲਾਉਣ ਵਾਲੇ ਸ਼ਾਮਲ ਹਨ।