Punjab News: ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Sibin C) ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।



ਹੋਰ ਪੜ੍ਹੋ : ਦੀਵਾਲੀ 'ਤੇ ਕਿਸਾਨਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ! ਹਾੜੀ ਦੀਆਂ ਇਨ੍ਹਾਂ 6 ਫਸਲਾਂ ਲਈ ਵਧਾਈ MSP


ਇਹ ਵਾਲੇ 5 ਉਮੀਦਵਾਰਾਂ ਨੂੰ ਅਯੋਗ ਘੋਸ਼ਿਤ ਕੀਤਾ ਗਿਆ


ਇਨ੍ਹਾਂ 5 ਉਮੀਦਵਾਰਾਂ ਵਿੱਚੋਂ ਸੰਗਰੂਰ ਜ਼ਿਲ੍ਹੇ ਦੇ 3 ਉਮੀਦਵਾਰ ਅਤੇ ਮਾਨਸਾ ਤੇ ਫਰੀਦਕੋਟ ਜ਼ਿਲ੍ਹੇ ਦਾ 1-1 ਉਮੀਦਵਾਰ ਸ਼ਾਮਿਲ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸ਼ਕਤੀ ਕੁਮਾਰ ਗੁਪਤਾ ਤੇ ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਸਨਮੁਖ ਸਿੰਘ ਮੋਖਾ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।



ਇਸੇ ਤਰ੍ਹਾਂ ਫਰੀਦਕੋਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਗੁਰਚਰਨ ਸਿੰਘ ਸੰਘਾ ਨੂੰ ਵੀ ਅਯੋਗ ਐਲਾਨਿਆ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਮਾਨਸਾ ਜ਼ਿਲ੍ਹੇ ਦੇ ਵਾਸੀ ਹਰਭਗਵਾਨ ਸ਼ਰਮਾ ਭਿੱਖੀ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।


 



 


ਹੋਰ ਪੜ੍ਹੋ : 3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਦੇ ਇਨ੍ਹਾਂ ਅਧਿਕਾਰੀਆਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫਤਾਰ, ਜਾਣੋ ਪੂਰਾ ਮਾਮਲਾ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।