ਕਿਸਾਨਾਂ ਵੱਲੋਂ ਵੱਡਾ ਐਕਸ਼ਨ, 9 ਵਜੇਂ ਤੋਂ ਦਿੱਲੀ-ਜਲੰਧਰ ਨੈਸ਼ਨਲ ਹਾਈਵੇਅ ਬੰਦ, ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
ਕਿਸਾਨਾਂ ਵੱਲੋਂ ਅੱਜ ਫਗਵਾੜਾ ਸ਼ੂਗਰ ਮਿੱਲ ਚੌਂਕ ਸਵੇਰੇ 9 ਵਜੇ ਤੋਂ ਜਾਮ ਕਰ ਦਿੱਤਾ ਜਾਏਗਾ।ਮਿੱਲ ਵੱਲ ਕਿਸਾਨਾਂ ਦੀ 72 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨਾ ਮਿਲਣ ਦੇ ਰੋਸ ਵਜੋਂ ਕਿਸਾਨ ਨੇ ਇਹ ਐਲਾਨ ਕੀਤਾ ਸੀ।
ਜਲੰਧਰ: ਕਿਸਾਨਾਂ ਵੱਲੋਂ ਅੱਜ ਫਗਵਾੜਾ ਸ਼ੂਗਰ ਮਿੱਲ ਚੌਂਕ ਸਵੇਰੇ 9 ਵਜੇ ਤੋਂ ਜਾਮ ਕਰ ਦਿੱਤਾ ਜਾਏਗਾ।ਮਿੱਲ ਵੱਲ ਕਿਸਾਨਾਂ ਦੀ 72 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨਾ ਮਿਲਣ ਦੇ ਰੋਸ ਵਜੋਂ ਕਿਸਾਨ ਨੇ ਇਹ ਐਲਾਨ ਕੀਤਾ ਸੀ।ਇਸ ਨਾਲ ਦਿੱਲੀ-ਜਲੰਧਰ ਨੈਸ਼ਨਲ ਹਾਈਵੇਅ ਨੂੰ ਫਗਵਾੜਾ ਦੇ ਸ਼ੂਗਰ ਮਿੱਲ ਚੌਕ ਤੋਂ ਬੰਦ ਕਰ ਕੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾ ਰਿਹਾ ਹੈ।
ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਮੁਤਾਬਿਕ ਇਸ ਧਰਨੇ ’ਚ ਐਂਬੂਲੈਂਸ, ਸਕੂਲੀ ਬੱਚਿਆਂ ਦੀਆਂ ਬੱਸਾਂ ਅਤੇ ਮਾਤਾ ਚਿੰਤਪੂਰਨੀ ਦੇ ਮੇਲੇ ਚੱਲ ਰਹੇ ਹਨ, ਉਸ ਦੀ ਸੰਗਤ ਨੂੰ ਲੰਘਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਸਾਹਨੀ ਨੇ ਦੱਸਿਆ ਕਿ ਕਿਹਾ ਕਿ ਸਮੇਂ-ਸਮੇਂ ਤੇ ਪੰਜਾਬ ਸਰਕਾਰ ਅਤੇ ਉਨ੍ਹਾਂ ਦੇ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ ਪਰ ਉਨ੍ਹਾਂ ਵੱਲੋਂ ਵੀ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ, ਜਿਸ ਦੇ ਰੋਸ ਵਜੋਂ ਸੋਮਵਾਰ ਸਵੇਰ ਤੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾ ਰਿਹਾ ਹੈ।
ਉਧਰ ਟ੍ਰੈਫਿਕ ਪੁਲਿਸ ਫਗਵਾੜਾ ਦਿਆਂ ਚੁਣੌਤੀਆਂ ਵੀ ਵਧ ਗਈਆਂ ਹਨ। ਇਸ ਨੂੰ ਲੈ ਕੇ ਫਗਵਾੜਾ ਪੁਲਿਸ ਵੱਲੋਂ ਟ੍ਰੈਫਿਕ ਨੂੰ ਡਾਈਵਰਟ ਕੀਤਾ ਗਿਆ ਹੈ ਅਤੇ ਰੂਟ ਪਲਾਨ ਜਾਰੀ ਕੀਤਾ ਗਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :