ਜਲੰਧਰ: ਕਿਸਾਨਾਂ ਵੱਲੋਂ ਅੱਜ ਫਗਵਾੜਾ ਸ਼ੂਗਰ ਮਿੱਲ ਚੌਂਕ ਸਵੇਰੇ 9 ਵਜੇ ਤੋਂ ਜਾਮ ਕਰ ਦਿੱਤਾ ਜਾਏਗਾ।ਮਿੱਲ ਵੱਲ ਕਿਸਾਨਾਂ ਦੀ 72 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨਾ ਮਿਲਣ ਦੇ ਰੋਸ ਵਜੋਂ ਕਿਸਾਨ ਨੇ ਇਹ ਐਲਾਨ ਕੀਤਾ ਸੀ।ਇਸ ਨਾਲ ਦਿੱਲੀ-ਜਲੰਧਰ ਨੈਸ਼ਨਲ ਹਾਈਵੇਅ ਨੂੰ ਫਗਵਾੜਾ ਦੇ ਸ਼ੂਗਰ ਮਿੱਲ ਚੌਕ ਤੋਂ ਬੰਦ ਕਰ ਕੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾ ਰਿਹਾ ਹੈ। 


ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਮੁਤਾਬਿਕ ਇਸ ਧਰਨੇ ’ਚ ਐਂਬੂਲੈਂਸ, ਸਕੂਲੀ ਬੱਚਿਆਂ ਦੀਆਂ ਬੱਸਾਂ ਅਤੇ ਮਾਤਾ ਚਿੰਤਪੂਰਨੀ ਦੇ ਮੇਲੇ ਚੱਲ ਰਹੇ ਹਨ, ਉਸ ਦੀ ਸੰਗਤ ਨੂੰ ਲੰਘਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।


ਸਾਹਨੀ ਨੇ ਦੱਸਿਆ ਕਿ ਕਿਹਾ ਕਿ ਸਮੇਂ-ਸਮੇਂ ਤੇ ਪੰਜਾਬ ਸਰਕਾਰ ਅਤੇ ਉਨ੍ਹਾਂ ਦੇ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ ਪਰ ਉਨ੍ਹਾਂ ਵੱਲੋਂ ਵੀ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ, ਜਿਸ ਦੇ ਰੋਸ ਵਜੋਂ ਸੋਮਵਾਰ ਸਵੇਰ ਤੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾ ਰਿਹਾ ਹੈ।


ਉਧਰ ਟ੍ਰੈਫਿਕ ਪੁਲਿਸ ਫਗਵਾੜਾ ਦਿਆਂ ਚੁਣੌਤੀਆਂ ਵੀ ਵਧ ਗਈਆਂ ਹਨ। ਇਸ ਨੂੰ ਲੈ ਕੇ ਫਗਵਾੜਾ ਪੁਲਿਸ ਵੱਲੋਂ ਟ੍ਰੈਫਿਕ ਨੂੰ ਡਾਈਵਰਟ ਕੀਤਾ ਗਿਆ ਹੈ ਅਤੇ ਰੂਟ ਪਲਾਨ ਜਾਰੀ ਕੀਤਾ ਗਿਆ ਹੈ।


 




 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ