Punjab News: ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਤੜਕਸਾਰ ਦੋ ਨਸ਼ਾ ਤਸਕਰਾਂ ਦਾ ਐਨਕਾਊਂਟਰ, ਇੱਕ ਦੀ ਲੱਤ 'ਚ ਲੱਗੀ ਗੋਲੀ
ਮੰਗਲਵਾਰ ਯਾਨੀਕਿ 22 ਅਪ੍ਰੈਲ ਦੀ ਸਵੇਰੇ-ਸਵੇਰੇ ਪੰਜਾਬ ਦੇ ਵਿੱਚ ਪੁਲਿਸ ਵੱਲੋਂ ਵੱਡਾ ਐਕਸ਼ਨ ਕਰਦੇ ਹੋਏ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ..

Punjab Police : ਮੰਗਲਵਾਰ ਯਾਨੀਕਿ 22 ਅਪ੍ਰੈਲ ਦੀ ਸਵੇਰੇ-ਸਵੇਰੇ ਪੰਜਾਬ ਦੇ ਵਿੱਚ ਪੁਲਿਸ ਵੱਲੋਂ ਵੱਡਾ ਐਕਸ਼ਨ ਕਰਦੇ ਹੋਏ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਦਿਆਂ ਤੜਕਸਾਰ ਦੋ ਨਸ਼ਾ ਤਸਕਰਾਂ ਨੂੰ ਕਸਬਾ ਸਰਾਏ ਅਮਾਨਤ ਖਾਂ ਨੇੜੇ ਭੁੱਸੇ ਰੱਖੇ ’ਚ ਮੁਕਾਬਲੇ ਤੋਂ ਬਾਅਦ ਕਾਬੂ ਕੀਤਾ ਹੈ। ਜਿਨ੍ਹਾਂ ਵਿੱਚੋਂ ਇਕ ਦੀ ਲੱਤ ’ਤੇ ਗੋਲੀ ਲੱਗੀ ਹੈ। ਦੋਵੇਂ ਨੌਜਵਾਨ ਮੋਟਲਕਾਈਕਲ ’ਤੇ ਸਵਾਰ ਸਨ। ਐੱਸਐੱਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਸੂਚਨਾ ਦੇ ਅਧਾਰ ’ਤੇ ਸੀਆਈਏ ਸਟਾਫ ਦੀ ਪੁਲਿਸ ਨੇ ਨਾਕੇਬੰਦੀ ਕੀਤੀ ਹੋਈ ਸੀ।
ਪੁਲਿਸ ਪਾਰਟੀ ਉੱਤੇ ਚਲਾਈਆਂ ਗੋਲੀਆਂ
ਇਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਜਣਿਆਂ ਨੂੰ ਰੋਕਣਾ ਚਾਹਿਆ ਤਾਂ ਉਨ੍ਹਾਂ ਨੇ ਪੁਲਿਸ ਉੱਪਰ ਤਿੰਨ ਫਾਇਰ ਕੀਤੇ। ਜਦੋਂ ਕਿ ਜਵਾਬੀ ਕਾਰਵਾਈ ’ਚ ਇਕ ਦੀ ਲੱਤ ’ਤੇ ਗੋਲੀ ਲੱਗੀ ਤੇ ਉਸ ਨੂੰ ਕਾਬੂ ਕਰ ਲਿਆ ਗਿਆ। ਜਿਸਦੀ ਪਛਾਣ ਸੁਖਦੇਵ ਸਿੰਘ ਉਰਫ ਦੇਵ ਵਾਸੀ ਰਤਨ ਕਲਾਂ ਵਜੋਂ ਹੋਈ ਹੈ। ਜਦੋਂਕਿ ਉਸਦਾ ਦੂਜਾ ਸਾਥੀ ਸਵਰਨ ਕੁਮਾਰ ਵਾਸੀ ਘੋਨੇਵਾਲ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਵੀ ਕੁਝ ਦੂਰੀ ਤੋਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਦੋਵਾਂ ਕੋਲੋਂ ਦੋ ਪਿਸਟਲ ਬਰਾਮਦ ਹੋਏ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਚੱਲਦੇ ਪੰਜਾਬ ਪੁਲਿਸ ਨਸ਼ਾ ਤਸਕਾਰਾਂ ਨੂੰ ਕਾਬੂ ਕਰਨ ਚ ਵੱਡੀ ਸਫਲਤਾ ਹਾਸਿਲ ਕਰ ਰਹੀ ਹੈ। ਜਿਸ ਕਰਕੇ ਥਾਂ-ਥਾਂ ਪੁਲਿਸ ਚੈਕਿੰਗ ਕਰ ਰਹੀ ਹੈ ਤੇ ਪੰਜਾਬ ਚ ਨਸ਼ਾ ਫੈਲਾਉਣ ਵਾਲਿਆਂ ਉੱਤੇ ਐਕਸ਼ਨ ਕਰਕੇ ਨਸ਼ੇ ਦੀ ਚੈਨ ਤੋੜਨ 'ਚ ਕਾਮਯਾਬੀ ਹਾਸਿਲ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















