FIR on Bikram Majithia: ਪੰਜਾਬ ਪੁਲਿਸ ਨੇ ਨਸ਼ਿਆਂ ਬਾਰੇ STF ਦੀ ਰਿਪੋਰਟ 'ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਹਾਲੀ ਦੇ ਸਟੇਟ ਕ੍ਰਾਈਮ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡਰੱਗਸ ਕੇਸ ਅਹਿਮ ਮੁੱਦਾ ਬਣਿਆ ਹੋਇਆ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਪਿਛਲੇ ਸਮੇਂ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਖਿਲਾਫ ਜਾਂਚ ਲਈ ਲਗਾਤਾਰ ਦਬਾਅ ਬਣਾ ਰਹੇ ਸੀ।
ਦੱਸ ਦਈਏ ਕਿ SIT ਮਾਮਲੇ ਦੀ ਜਾਂਚ ਕਰ ਰਹੀ ਹੈ। ਏਆਈਜੀ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਏਜੀ ਦੀ ਰਿਪੋਰਟ 'ਤੇ ਸੱਤ ਸਾਲ ਪੁਰਾਣੇ ਮਾਮਲੇ ਦੀ ਜਾਂਚ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਸਰਕਾਰ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਵੱਡੀ ਕਾਰਵਾਈ ਕੀਤੀ ਹੈ। ਅਕਾਲੀ ਦਲ ਨੇ ਕਿਹਾ ਕਿ ਚੰਨੀ ਸਰਕਾਰ ਸਿਆਸੀ ਬਦਲਾਖੋਰੀ ਤਹਿਤ ਕੰਮ ਕਰ ਰਹੀ ਹੈ।
ਬਾਦਲ ਨੇ ਉਠਾਏ ਵੱਡੇ ਸਵਾਲ
ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖਿਲਾਫ ਨਸ਼ਿਆਂ ਦੇ ਮਾਮਲੇ ਵਿੱਚ ਕੇਸ ਦਰਜ ਕਰਨ ਬਾਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚੰਨੀ ਸਰਕਾਰ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਬਾਦਲ ਨੇ ਕਿਹਾ ਹੈ ਕਿ ਸਾਨੂੰ ਪਹਿਲਾਂ ਹੀ ਪਤਾ ਸੀ ਕਿ ਉਹ ਅਜਿਹਾ ਕੁਝ ਕਰਨਗੇ।
ਉਨ੍ਹਾਂ ਕਿਹਾ ਕਿ ਬਾਦਲ ਤੇ ਮਜੀਠੀਆ ਨੂੰ ਫੜਨ ਲਈ ਹੀ ਤਿੰਨ ਡੀਜੀਪੀ ਬਦਲੇ ਗਏ ਹਨ। ਪਿਛਲੇ ਡੀਜੀਪੀ ਨੇ ਨਾਂਹ ਕਰ ਦਿੱਤੀ ਤਾਂ ਨਵੇਂ ਲਾਏ ਗਏ ਪਰ ਬਦਲੇ ਦੀ ਨੀਅਤ ਨਾਲ ਕੰਮ ਕਰਨ ਵਾਲੀਆਂ ਸਰਕਾਰਾਂ ਨੂੰ ਖਮਿਆਜ਼ਾ ਭੁਗਤਣਾ ਪੈਂਦਾ ਹੈ।
ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਇਸ ਬਾਰੇ ਪਤਾ ਸੀ। ਉਨ੍ਹਾਂ ਨੇ ਤਿੰਨ ਦਿਨਾਂ ਵਿੱਚ 3 ਡੀਜੀਪੀ ਬਦਲ ਦਿੱਤੇ। ਇਹ ਸਿਰਫ ਇਸ ਲਈ ਹੈ ਕਿ ਬਾਦਲਾਂ ਤੇ ਮਜੀਠੀਆ ਨੂੰ ਫੜ ਕੇ ਅੰਦਰ ਕਰੋ। ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਤਿੰਨ ਦਿਨਾਂ ਵਿੱਚ ਤਿੰਨ ਡੀਜੀਪੀ ਬਦਲੇ ਗਏ।
ਇਹ ਵੀ ਪੜ੍ਹੋ: Weather Forecast: ਕਿਤੇ ਤ੍ਰੇਲ ਦੀਆਂ ਬੂੰਦਾਂ ਬਣੀਆਂ ਬਰਫ਼, ਕਿਤੇ ਪਾਰਾ ਮਨਫੀ ਤੋਂ ਵੀ ਹੇਠਾਂ, ਸੀਤ ਲਹਿਰ ਦੀ ਲਪੇਟ 'ਚ ਪੂਰਾ ਉੱਤਰ ਭਾਰਤ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/