Bhagwant Mann: ਟੈੱਟ ਪੇਪਰ ਮਾਮਲੇ 'ਚ ਵੱਡਾ ਐਕਸ਼ਨ, 24 ਘੰਟਿਆਂ 'ਚ ਦੋ ਅਫ਼ਸਰ ਕੀਤੇ ਸਸਪੈਂਡ
TET Paper Case: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਅਤੇ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾ. ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਟੈੱਟ ਦੇ ਪੇਪਰ 'ਚ ਗੜਬੜੀਆਂ ਕਰਨ ਦੇ ਮਾਮਲੇ ਚ ਵੱਡਾ ਐਕਸ਼ਨ ਲੈਂਦਿਆਂ 24 ਘੰਟਿਆਂ 'ਚ ਦੋ ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਨਾਲ ਹੀ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ।
कल Punjab में TET Exam में गड़बड़ी पाई गई
— AAP (@AamAadmiParty) March 13, 2023
Paper तो Cancel कर ही दिया, साथ में पेपर Setting करने वाले University के सभी Professor गिरफ़्तार कर लिए हैं।
उन्हें ऐसी सज़ा मिलेगी, फ़िर कभी कोई Paper Leak करने की हिम्मत नहीं करेगा।
- CM @BhagwantMann #RajasthanMeinBhiKejriwal pic.twitter.com/ThGoRSpKTM
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਅਤੇ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾ. ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਭਗਵੰਤ ਮਾਨ ਨੇ ਪੁਲਿਸ ਵਿਭਾਗ ਨੂੰ ਟੈੱਟ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪੁਲਿਸ ਨੂੰ ਕਿਹਾ ਕਿ ਇਸ ਜੁਰਮ ਦੇ ਮੁਲਜ਼ਮਾਂ ਖਿ਼ਲਾਫ਼ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਹੋਰ ਕੋਈ ਅਜਿਹਾ ਕਰਨ ਦੀ ਸੋਚੇ ਵੀ ਨਾ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਨ ਪੱਤਰ ਨਾਲ ਛੇੜਛਾੜ ਕਰਨਾ ਨੌਜਵਾਨਾਂ ਦੇ ਕਰੀਅਰ ਨਾਲ ਖਿਲਵਾੜ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੁਲਿਸ ਨੂੰ ਕਿਹਾ ਕਿ ਮੁਲਜ਼ਮਾਂ ਖਿ਼ਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਰਕਾਰ ਤੇ ਨਵੇਂ ਪੰਜਾਬ ਤੋਂ ਲੋਕਾਂ ਨੂੰ ਕਾਫ਼ੀ ਉਮੀਦਾਂ ਹਨ ਅਤੇ ਇਸ ਭਰੋਸੇ ਨੂੰ ਕਿਸੇ ਵੀ ਤਰ੍ਹਾਂ ਦੀ ਠੇਸ ਪਹੁੰਚਾਉਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਇਸ ਕੇਸ ਦੇ ਸਾਰੇ ਮੁਲਜ਼ਮ ਜਲਦੀ ਸਲਾਖਾਂ ਪਿੱਛੇ ਪੁੱਜਣ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਮਿਆਰੀ ਇਮਤਿਹਾਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।