ਪੜਚੋਲ ਕਰੋ

Moga News: ਐਂਟੀ ਗੈਂਗਸਟਰ ਟਾਸਕ ਫੋਰਸ ਦਾ ਵੱਡਾ ਐਕਸ਼ਨ, ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰ ਗ੍ਰਿਫ਼ਤਾਰ, ਸੰਤੋਖ ਕਤਲ ਕੇਸ ਸੁਲਝਿਆ

Moga News: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਮੋਗਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਉਪਰੰਤ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਸੰਤੋਖ ਸਿੰਘ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।

Moga News: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਮੋਗਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਉਪਰੰਤ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਸੰਤੋਖ ਸਿੰਘ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਰਮਲ ਸਿੰਘ ਉਰਫ਼ ਨਿੰਮਾ, ਅਪਰੇਲ ਸਿੰਘ ਉਰਫ਼ ਸ਼ੇਰਾ ਤੇ ਜਸਕਰਨ ਸਿੰਘ ਉਰਫ਼ ਕਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ 10 ਜਿੰਦਾ ਕਾਰਤੂਸਾਂ ਸਮੇਤ ਤਿੰਨ .32 ਕੈਲੀਬਰ ਪਿਸਤੌਲ ਤੇ ਅਪਰਾਧ ਵਿੱਚ ਵਰਤੀ ਹੁੰਡਈ ਵਰਨਾ ਕਾਰ ਵੀ ਬਰਾਮਦ ਕੀਤੀ ਹੈ।

ਹਾਸਲ ਜਾਣਕਾਰੀ ਅਨੁਸਾਰ ਚਾਰ ਹਮਲਾਵਰਾਂ ਨੇ 16 ਜੁਲਾਈ 2023 ਨੂੰ ਮੋਗਾ 'ਚ ਸੰਤੋਖ ਸਿੰਘ ਦੇ ਘਰ 'ਚ ਦਾਖਲ ਹੋ ਕੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਜਾਣਕਾਰੀ ਮਿਲਣ ਉਪਰੰਤ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਅਗਵਾਈ ਵਿੱਚ ਏਜੀਟੀਐਫ ਦੀ ਟੀਮ ਨੇ ਮੋਗਾ ਪੁਲਿਸ ਨਾਲ ਮਿਲ ਕੇ ਤਿੰਨ ਵਿਅਕਤੀਆਂ, ਜੋ ਸ਼ੂਟਰ ਹਨ ਤੇ ਨਾਮੀ ਗੋਪੀ ਡੱਲੇਵਾਲੀਆ ਗੈਂਗ ਨਾਲ ਸਬੰਧਤ ਹਨ, ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। 

ਇਹ ਵੀ ਪੜ੍ਹੋ: ਹੜ ਪੀੜਿਤਾਂ ਦੀ ਸੇਵਾ ਦਾ ਪਿਆ ਮੁੱਲ 35 ਸਾਲ ਤੋਂ ਵਿਛੜੇ ਮਾਂ ਪੁੱਤ ਮਿਲੇ,,,,ਦਾਦਾ ਦਾਦੀ ਨੇ ਕੀਤੀ ਪਰਵਰਿਸ਼ ਪੋਤੇ ਨੂੰ ਕਿਹਾ ਗਿਆ ਸੀ ਕਿ ਸੜਕੀ ਹਾਦਸੇ ਵਿਚ ਮਾਂ ਬਾਪ ਦੀ ਹੋ ਗਈ ਹੈ ਮੌਤ

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਤੇ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਇਸ ਘਿਨਾਉਣੇ ਕਤਲ ਦੇ ਮਾਸਟਰਮਾਈਂਡ ਹਨ। ਉਨ੍ਹਾਂ ਦੱਸਿਆ ਕਿ ਗੈਂਗਸਟਰ ਗੋਪੀ ਡੱਲੇਵਾਲੀਆ ਭਗੌੜਾ ਹੈ ਤੇ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਅਸਲਾ ਐਕਟ ਆਦਿ ਵਰਗੇ 12 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।

ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫ.ਆਈ.ਆਰ. ਨੰ. 155 ਮਿਤੀ 16/07/2023 ਭਾਰਤੀ ਦੰਡਾਵਲੀ ਨਿਯਮ ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਮੋਗਾ ਵਿਖੇ ਕੇਸ ਪਹਿਲਾਂ ਹੀ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: Punjab News: ਗ਼ੈਰ ਕਾਨੂੰਨੀ ਉਸਾਰੀ ਕਰਨ ਵਾਲੇ ਹੋ ਜਾਓ ਸਾਵਧਾਨ ! ਸਰਕਾਰ ਨੇ ਦਿੱਤੇ ਸਖ਼ਤ ਆਦੇਸ਼, ਜੇ ਕੀਤੀ ਤਾਂ....

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ

NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ

Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?

Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ

ABP Premium

ਵੀਡੀਓਜ਼

ਸਾਲ 'ਚ 2 ਵਾਰ ਸਿਰਫ ਪੰਛੀਆਂ ਲਈ ਖੇਤ 'ਚ ਬਾਜਰਾ ਬੀਜਦਾ ਹੈ ਇਹ ਕਿਸਾਨ..|abp sanjha|ਕੁੱਟਮਾਰ ਦਾ ਸ਼ਿਕਾਰ ਹੋਏ ਸਿਹਤ ਵਿਭਾਗ ਦੇ ਕਰਮਚਾਰੀ ਆਏ ਸਾਹਮਣੇ |abp sanjha|ਘਰਵਾਲੀ ਨੂੰ ਘਰੋਂ ਕੱਢਿਆ, ਸੜਕ 'ਤੇ ਹੋਇਆ ਹਾਈ ਵੋਲਟੇਜ ਡਰਾਮਾਬਠਿੰਡਾ 'ਚ NIA ਦੀ ਛਾਪੇਮਾਰੀ, ਟਿੱਪਰ ਚਾਲਕ ਘਰ ਪਹੁੰਚੀ ਟੀਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ

Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!

Jobs 2024: 10 ਪਾਸ ਲਈ ਸੁਨਹਿਰੀ ਮੌਕਾ! CRPF ਵਿੱਚ ਬੰਪਰ ਨੌਕਰੀਆਂ, 11 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾਣਗੀਆਂ, ਮਿਲੇਗੀ ਮੋਟੀ ਤਨਖਾਹ

ਕਸ਼ਮੀਰ ਦੇ ਬੜਗਾਮ 'ਚ BSF ਜਵਾਨਾਂ ਨਾਲ ਭਰੀ ਬੱਸ ਖਾਈ 'ਚ ਡਿੱਗੀ, 3 ਸ਼ਹੀਦ, 27 ਦੀ ਹਾਲਤ ਗੰਭੀਰ

Embed widget