(Source: ECI/ABP News)
Farmers Protest: ਮੋਗਾ ਪੁਲਿਸ ਦਾ ਵੱਡਾ ਐਕਸ਼ਨ, 17 ਕਿਸਾਨ ਆਗੂਆਂ ਅਤੇ 200 ਤੋਂ ਵੱਧ ਲੋਕਾਂ ਖਿਲਾਫ ਦਰਜ ਕੀਤਾ ਕੇਸ
Moga Police: ਕਿਸਾਨ ਪਹਿਲਾਂ ਹੀ ਮੋਗਾ ਪੁਲਿਸ ਦੇ ਰਵੱਈਏ ਤੋਂ ਨਾਖੁਸ਼ ਸੀ ਕਿਉਂਕਿ ਪੁਲਿਸ ਨੇ ਸਥਾਨਕ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਲਈ ਬੁੱਧਵਾਰ ਰਾਤ ਨੂੰ ਉਨ੍ਹਾਂ ਦੇ ਘਰਾਂ 'ਤੇ ਛਾਪਾਮਾਰੀ ਕੀਤੀ ਸੀ।
![Farmers Protest: ਮੋਗਾ ਪੁਲਿਸ ਦਾ ਵੱਡਾ ਐਕਸ਼ਨ, 17 ਕਿਸਾਨ ਆਗੂਆਂ ਅਤੇ 200 ਤੋਂ ਵੱਧ ਲੋਕਾਂ ਖਿਲਾਫ ਦਰਜ ਕੀਤਾ ਕੇਸ Big action of MOga police, case on 17 including violence and stone pelting farmer leader Nirbhay Singh Farmers Protest: ਮੋਗਾ ਪੁਲਿਸ ਦਾ ਵੱਡਾ ਐਕਸ਼ਨ, 17 ਕਿਸਾਨ ਆਗੂਆਂ ਅਤੇ 200 ਤੋਂ ਵੱਧ ਲੋਕਾਂ ਖਿਲਾਫ ਦਰਜ ਕੀਤਾ ਕੇਸ](https://feeds.abplive.com/onecms/images/uploaded-images/2021/09/03/6660a662e33cce5bdd47d27699faca4d_original.jpg?impolicy=abp_cdn&imwidth=1200&height=675)
ਮੋਗਾ: ਪੰਜਾਬ ਦੇ ਮੋਗਾ ਵਿੱਚ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਰੈਲੀ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ 'ਤੇ ਸਥਾਨਕ ਪੁਲਿਸ ਨੇ ਲਾਠੀਚਾਰਜ ਕੀਤਾ, ਜਿਸ ਤੋਂ ਬਾਅਦ ਅੱਜ ਜ਼ਿਲ੍ਹੇ 'ਚ ਕਿਸਾਨਾਂ ਦੀ ਮੀਟਿੰਗ ਹੋਈ ਅਤੇ ਪੁਲਿਸ ਕਾਰਵਾਈ ਦੀ ਨਿਖੇਦੀ ਕੀਤੀ ਗਈ। ਇਸ ਦੌਰਾਨ ਪੱਥਰਬਾਜ਼ੀ ਕਰਕੇ ਕਿਸਾਨਾਂ ਦੇ ਖਿਲਾਫ ਮਾਮਲਾ ਦਰਜ ਕਰਨ ਦੀ ਜਾਣਕਾਰੀ ਮਿਲੀ ਹੈ। ਇਸ ਮਾਮਲੇ ਵਿੱਚ ਮੋਗਾ ਦੇ ਐਸਐਸਪੀ ਦਾ ਬਿਆਨ ਸਾਹਮਣੇ ਆਇਆ ਹੈ।
ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੋਗਾ ਵਿੱਚ ਕਿਸਾਨਾਂ ਨੇ ਸੁਰੱਖਿਆ ਦੀ ਉਲੰਘਣਾ ਕੀਤੀ, ਪੁਲਿਸ 'ਤੇ ਪੱਥਰ ਸੁੱਟੇ। ਆਈਪੀਸੀ ਦੀਆਂ ਧਾਰਾਵਾਂ ਅਤੇ ਜਨਤਕ ਸੰਪਤੀ ਨੂੰ ਨੁਕਸਾਨ ਦੀ ਰੋਕਥਾਮ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। 17 ਕਿਸਾਨ ਆਗੂਆਂ ਅਤੇ 200 ਤੋਂ ਵੱਧ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਵੀਰਵਾਰ ਨੂੰ ਸੁਖਬੀਰ ਸਿੰਘ ਬਾਦਲ ਦੀ ਰੈਲੀ ਦਾ ਵਿਰੋਧ ਕਰਨ ਆਏ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਭੀੜ ਨੂੰ ਖਿੰਡਾਉਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਗਈ ਅਤੇ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ 24 ਕਿਸਾਨਾਂ ਅਤੇ 6 ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਮੀਡੀਆ ਰਿਪੋਰਟਾਂ ਮਮੁਤਾਬਕ ਕਿਸਾਨਾਂ ਨੇ ਰੈਲੀ ਵਿੱਚ ਖੜ੍ਹੇ ਵਾਹਨਾਂ ’ਤੇ ਪਥਰਾਅ ਵੀ ਕੀਤਾ। ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਮੋਗਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰ ਰਹੇ ਸੀ। ਉਸ ਸਮੇਂ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚੇ। ਉਨ੍ਹਾਂ ਨੂੰ ਅਨਾਜ ਮੰਡੀ ਦੇ ਗੇਟ 'ਤੇ ਰੋਕਿਆ ਗਿਆ। ਕਿਸਾਨਾਂ ਨੇ ਅੰਦਰ ਜਾਣ ਦੀ ਬਹੁਤ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਵੀ ਹੋਈ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ ਅਤੇ ਜਲ ਤੋਪਾਂ ਦੀ ਵਰਤੋਂ ਕਰਨੀ ਪਈ। ਇਸ ਤੋਂ ਬਾਅਦ ਕਿਸਾਨਾਂ ਨੇ ਪੁਲਿਸ 'ਤੇ ਪੱਥਰ ਵੀ ਸੁੱਟੇ ਅਤੇ ਉਥੇ ਖੜ੍ਹੇ ਵਾਹਨਾਂ ਦੀ ਭੰਨ -ਤੋੜ ਵੀ ਕੀਤੀ। ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਰੈਲੀ ਖਤਮ ਕਰਕੇ ਦੂਜੇ ਗੇਟ ਵੱਲ ਚਲੇ ਗਏ।
ਕਿਸਾਨ ਪਹਿਲਾਂ ਹੀ ਮੋਗਾ ਪੁਲਿਸ ਦੇ ਰਵੱਈਏ ਤੋਂ ਨਾਖੁਸ਼ ਸਨ ਕਿਉਂਕਿ ਪੁਲਿਸ ਨੇ ਸਥਾਨਕ ਖੇਤੀ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਲਈ ਬੁੱਧਵਾਰ ਰਾਤ ਨੂੰ ਉਨ੍ਹਾਂ ਦੇ ਘਰਾਂ 'ਤੇ ਛਾਪਾ ਮਾਰਿਆ ਤਾਂ ਜੋ ਅਕਾਲੀ ਦਲ ਦੇ ਮੁਖੀ ਦੇ ਵਿਰੁੱਧ ਵਿਰੋਧ ਪ੍ਰਦਰਸ਼ਨ ਨੂੰ ਟਾਲਿਆ ਜਾ ਸਕੇ।
ਕਿਸਾਨ ਆਗੂ ਬਲਦੇਵ ਸਿੰਘ ਜ਼ੀਰਾ ਨੇ ਦੋਸ਼ ਲਾਇਆ ਕਿ ਪੁਲਿਸ ਕਾਰਵਾਈ ਉਨ੍ਹਾਂ ਨੂੰ ਅਕਾਲੀ ਆਗੂਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕ ਸਕਦੀ। ਉਨ੍ਹਾਂ ਦੋਸ਼ ਲਾਇਆ, “ਅਸੀਂ ਦ੍ਰਿੜ ਇਰਾਦੇ ਨਾਲ ਆਪਣਾ ਵਿਰੋਧ ਜਾਰੀ ਰੱਖਾਂਗੇ ਕਿਉਂਕਿ ਅਕਾਲੀ ਲੀਡਰਸ਼ਿਪ ਨੇ ਤਿੰਨ ਵਿਵਾਦਪੂਰਨ ਖੇਤੀਬਾੜੀ ਕਾਨੂੰਨ ਲਿਆਉਣ ਲਈ ਭਾਜਪਾ ਦਾ ਸਮਰਥਨ ਕੀਤਾ ਸੀ।”
ਇਹ ਵੀ ਪੜ੍ਹੋ: Virat Kohli Instagram: ਵਿਰਾਟ ਕੋਹਲੀ ਦੇ ਇੰਸਟਾਗ੍ਰਾਮ 'ਤੇ 150 ਮਿਲੀਅਨ ਫੋਲੋਅਰਸ, ਇਸ ਮੁਕਾਮ 'ਤੇ ਪਹੁੰਚਣ ਵਾਲੇ ਪਹਿਲੇ ਏਸ਼ੀਆਈ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)