Punjab News: ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਖਾਲਿਸਤਾਨੀ ਰਿੰਦਾ ਗਰੁੱਪ ਦੇ 6 ਮੈਂਬਰ ਗ੍ਰਿਫਤਾਰ, ਟਾਰਗੇਟ ਕਿਲਿੰਗ ਦੀ ਸੀ ਪਲਾਨਿੰਗ
Punjab News: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਮੋਹਾਲੀ ਪੁਲਿਸ ਦੀ ਮਦਦ ਨਾਲ ਪਾਕਿ ਖੁਫੀਆ ਏਜੰਸੀ ISI ਦੁਆਰਾ ਸਮਰਥਿਤ ਗਰੋਹ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
Punjab News: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਮੋਹਾਲੀ ਪੁਲਿਸ ਦੀ ਮਦਦ ਨਾਲ ਪਾਕਿ ਖੁਫੀਆ ਏਜੰਸੀ ISI ਦੁਆਰਾ ਸਮਰਥਿਤ ਗਰੋਹ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਗਰੋਹ ਖਾਲਿਸਤਾਨੀ ਹਰਵਿੰਦਰ ਸਿੰਘ ਰਿੰਦਾ ਗਰੁੱਪ ਨਾਲ ਜੁੜਿਆ ਹੋਇਆ ਹੈ ਜੋ ਪਾਕਿਸਤਾਨ ਭੱਜ ਗਿਆ ਸੀ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਰਿੰਦਾ ਗੈਂਗ ਨਾਲ ਜੁੜੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਨੇ ਅਪ੍ਰੈਲ 2023 'ਚ ਪਟਿਆਲਾ 'ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਸੀ, ਉਦੋਂ ਤੋਂ ਇਹ ਗਰੋਹ ਫਰਾਰ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਅਜੇ ਵੀ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਟਾਰਗੇਟ ਕਿਲਿੰਗ ਸਨ।
ਪੰਜਾਬ ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਪਿਸਤੌਲ ਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਦਾ ਅੰਦਾਜ਼ਾ ਹੈ ਕਿ ਮੁਲਜ਼ਮ ਆਉਣ ਵਾਲੇ ਦਿਨਾਂ ਵਿੱਚ ਹੋਰ ਟਾਰਗੇਟ ਕਿਲਿੰਗ ਕਰਨ ਵਾਲੇ ਸਨ। ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।
ਦੱਸ ਦਈਏ ਕਿ 24 ਅਪਰੈਲ ਦੀ ਰਾਤ ਨੂੰ ਮੁਲਜ਼ਮਾਂ ਨੇ ਬੱਸ ਸਟੈਂਡ ਨੇੜੇ ਦੋ ਦੋਸਤਾਂ ਨਕੁਲ ਤੇ ਅਨਿਲ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇੱਕ ਹਫਤੇ ਦੇ ਅੰਦਰ ਹੀ ਪੁਲਿਸ ਨੇ ਇਸ ਗਰੋਹ ਨਾਲ ਜੁੜੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ ਤੇ ਇੱਕ ਕਾਰ ਵੀ ਜ਼ਬਤ ਕੀਤੀ ਸੀ। ਪੁਲਿਸ ਨੂੰ ਹੋਰ ਮੁਲਜ਼ਮਾਂ ਬਾਰੇ ਵੀ ਪਤਾ ਲੱਗਾ ਤੇ ਪੁਲਿਸ ਉਨ੍ਹਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ: Google ਨੇ ਭਾਰਤ ਲਈ ਅੰਗਰੇਜ਼ੀ ਅਤੇ ਹਿੰਦੀ ਵਿੱਚ AI ਸਰਚ ਟੂਲ ਕੀਤਾ ਪੇਸ਼, ਪਹਿਲਾਂ ਇਹ ਸਿਰਫ ਅਮਰੀਕਾ ਵਿੱਚ ਉਪਲਬਧ
ਇਸ ਛਾਪੇਮਾਰੀ ਦੌਰਾਨ ਪੁਲਿਸ ਨੂੰ 6 ਹੋਰ ਮੁਲਜ਼ਮਾਂ ਬਾਰੇ ਜਾਣਕਾਰੀ ਮਿਲੀ, ਜਿਨ੍ਹਾਂ ਨੂੰ ਹੁਣ ਗ੍ਰਿਫ਼ਤਾਰ ਕੀਤਾ ਗਿਆ ਹੈ ਕਿ ਇਹ ਮੁਲਜ਼ਮ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਹਨ। ਇਸ ਤੋਂ ਬਾਅਦ ਪੁਲਿਸ ਨੇ ਜਾਲ ਵਿਛਾ ਕੇ 6 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਫੜਨ ਵਿੱਚ ਸਫਲਤਾ ਹਾਸਲ ਕੀਤੀ।
ਇਹ ਵੀ ਪੜ੍ਹੋ: Traffic Challan Scam: ਸਰਕਾਰ ਨੇ ਕੀਤਾ ਸਾਵਧਾਨ, ਈ-ਚਲਾਨ ਦੇ ਨਾਂ 'ਤੇ ਹੋ ਸਕਦੀ ਜੇਬ ਖਾਲੀ, ਇਹ ਬਚਣ ਦਾ ਤਰੀਕਾ