Punjab Police Action: ਪੰਜਾਬ ਪੁਲਿਸ (Punjab Police) ਨੇ ਵੀਰਵਾਰ ਨੂੰ ਮੁੜ ਸੂਬੇ ਭਰ ਦੇ ਸ਼ਹਿਰਾਂ ਤੇ ਕਸਬਿਆਂ ਵਿੱਚ ਵੱਡਾ ਐਕਸ਼ਨ ਕੀਤਾ। ਪੁਲਿਸ ਨੇ ਸ਼ਹਿਰਾਂ ਤੇ ਕਸਬਿਆਂ ਦੇ ਬਾਹਰਵਾਰ ਬਣੀਆਂ ਕਾਲੋਨੀਆਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ। ਇਹ ਕਾਰਵਾਈ ਡੀਜੀਪੀ ਦੇ ਹੁਕਮਾਂ 'ਤੇ ਕੀਤੀ ਗਈ। ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ਤੇ ਜ਼ਿਲ੍ਹਿਆਂ ਦੇ ਪੁਲਿਸ ਬਲ ਇਸ ਆਪਰੇਸ਼ਨ ਵਿੱਚ ਸ਼ਾਮਲ ਹੋਏ।


ਆਪ੍ਰੇਸ਼ਾਨ ਤੋਂ ਬਾਅਦ ਹਾਸਲ ਜਾਣਕਾਰੀ ਮੁਤਾਬਕ ਪੁਲਿਸ ਟੀਮਾਂ ਨੇ 5869 ਘਰਾਂ ਦੀ ਚੈਕਿੰਗ ਲਈ 866 ਤੋਂ ਵੱਧ ਕਾਲੋਨੀਆਂ ਦੀ ਘੇਰਾਬੰਦੀ ਕੀਤੀ। ਇਸ ਕਾਰਵਾਈ ਦੌਰਾਨ 322 ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਤੇ ਪੁੱਛਗਿੱਛ ਜਾਰੀ ਹੈ। ਪਤਾ ਲੱਗਾ ਹੈ ਕਿ ਪੁਲਿਸ ਨੇ ਚਾਰ ਐਫਆਈਆਰ ਦਰਜ ਕੀਤੀਆਂ ਹਨ ਤੇ 2.25 ਲੱਖ ਰੁਪਏ ਦੀ ਡਰੱਗ ਮਨੀ, 66.5 ਗ੍ਰਾਮ ਹੈਰੋਇਨ ਤੇ 11 ਮੋਬਾਈਲ ਫੋਨ ਬਰਾਮਦ ਕੀਤੇ ਹਨ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ। ਉਨ੍ਹਾਂ ਨੇ ਦੱਸਿਆ ਕਿ ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 2500 ਪੁਲਿਸ ਮੁਲਾਜ਼ਮਾਂ ਦੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ। ਪੁਲਿਸ ਨੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲੈਣ ਤੋਂ ਇਲਾਵਾ ਕਿਰਾਏ ’ਤੇ ਰਹਿ ਰਹੇ ਵਿਅਕਤੀਆਂ ਬਾਰੇ ਪੁੱਛਗਿੱਛ ਕੀਤੀ।


ਇਹ ਵੀ ਪੜ੍ਹੋ: Chandigarh News: ਚੰਡੀਗੜ੍ਹੀਆਂ ਲਈ ਪਏਗਾ ਸ਼ਰਾਬ ਦਾ ਸੋਕਾ! ਪੰਜਵੀਂ ਵਾਰ ਵੀ ਨਹੀਂ ਮਿਲੇ ਠੇਕੇਦਾਰ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Rekha Vinod Mehra: ਜਦੋਂ ਆਪਣੇ ਸਹੁਰੇ ਘਰ ਪਹੁੰਚੀ ਰੇਖਾ ਤਾਂ ਉਸਦੀ ਸੱਸ ਨੇ ਮਾਰਨ ਲਈ ਚੁੱਕ ਲਈ ਸੀ ਚੱਪਲ! ਇਸ ਘਟਨਾ ਨੇ ਤੋੜ ਦਿੱਤਾ ਸੀ ਵਿਨੋਦ ਮਹਿਰਾ ਨਾਲ ਰਿਸ਼ਤਾ