Punjab News: ਪੰਜਾਬ ਪੁਲਿਸ ਨੇ ਅੱਜ ਵੱਡਾ ਐਕਸ਼ਨ ਕੀਤਾ ਹੈ। ਅੱਜ ਸਵੇਰੇ ਇੱਕੋ ਵੇਲੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅੰਦਰ ਸਰਚ ਅਭਿਆਨ ਚਲਾਇਆ ਗਿਆ ਹੈ। ਇਸ ਦੌਰਾਨ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨਾਲ ਸਬੰਧਤ ਲੋਕਾਂ ਦੇ ਘਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਕੁਝ ਸਮਾਂ ਪਹਿਲਾਂ ਵੀ ਅਜਿਹੀ ਹੀ ਐਕਸ਼ਨ ਕੀਤਾ ਸੀ।

Continues below advertisement


ਦੱਸ ਦਈਏ ਕਿ ਪੰਜਾਬ ਸਰਕਾਰ ਉਪਰ ਨਸ਼ਾ ਤਸਕਰੀ ਤੇ ਗੈਂਗਸਟਰਾਂ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵਿਰੋਧੀਆਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇਸ ਤਹਿਤ ਹੀ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਮੁਖੀਆਂ ਨਾਲ ਮੀਟਿੰਗ ਕਰਕੇ ਸਖਤ ਨਿਰਦੇਸ਼ ਦਿੱਤੇ ਸੀ।