Punjab News: ਪੰਜਾਬ ਦੇ ਨਵਾਂਸ਼ਹਿਰ ਪੁਲਿਸ ਨੇ ਗੈਂਗਸਟਰ ਰਵੀ ਬਲਾਚੋਰੀਆ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ 1.2 ਕਿਲੋ ਹੈਰੋਇਨ ਸਮੇਤ ਤਿੰਨ ਪਿਸਤੌਲ, 1.4 ਲੱਖ ਦੀ ਡਰੱਗ ਮਨੀ ਅਤੇ 260 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ।


ਐਸਐਸਪੀ ਅਖਿਲ ਚੌਧਰੀ ਨੇ ਦੱਸਿਆ ਕਿ ਗੈਂਗਸਟਰ ਰਵੀ ਬਲਾਚੌਰੀਆ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਹੈ। ਪਰ ਉਹ ਜੇਲ੍ਹ ਦੇ ਅੰਦਰੋਂ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦਾ ਰੈਕੇਟ ਚਲਾ ਰਿਹਾ ਹੈ।






ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਦੋਵੇਂ ਮੁਲਜ਼ਮ 


ਫੜੇ ਗਏ ਮੁਲਜ਼ਮਾਂ ਵਿੱਚ 20 ਸਾਲਾ ਅਕਾਸ਼ਦੀਪ ਸਿੰਘ ਵਾਸੀ ਪਿੰਡ ਧਾਰੋਵਾਲ ਥਾਣਾ ਗੜ੍ਹਸ਼ੰਕਰ, ਹੁਸ਼ਿਆਰਪੁਰ ਅਤੇ 23 ਸਾਲਾ ਅਕਾਸ਼ਦੀਪ ਉਰਫ਼ ਬਿੱਲਾ ਵਾਸੀ ਪਿੰਡ ਮੋਰਾਂਵਾਲੀ ਸ਼ਾਮਲ ਹਨ। ਪੁਲਿਸ ਇਨ੍ਹਾਂ ਤੋਂ ਪੁੱਛਗਿੱਛ ਕਰਕੇ ਉਨ੍ਹਾਂ ਦੇ ਨੈੱਟਵਰਕ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਬਰਾਮਦ ਹੋਏ ਹਥਿਆਰਾਂ ਸਬੰਧੀ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਉਨ੍ਹਾਂ ਦੇ ਮਕਸਦ ਦਾ ਪਤਾ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਜ਼ਿਕਰ ਕਰ ਦਈਏ ਕਿ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਰਵੀ ਬਲਾਚੌਰੀਆ ਖ਼ਿਲਾਫ਼ ਕੁੱਲ 41 ਕੇਸ ਦਰਜ ਹਨ। ਇਨ੍ਹਾਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਦੇ ਕੇਸ ਸ਼ਾਮਲ ਹਨ। ਹਾਲਾਂਕਿ ਗੜ੍ਹਸ਼ੰਕਰ ਥਾਣੇ ਅਧੀਨ ਪੈਂਦੇ ਪਿੰਡ ਧਾਰੋਵਾਲ ਦੇ ਵਸਨੀਕ ਅਕਾਸ਼ਦੀਪ ਸਿੰਘ ਖ਼ਿਲਾਫ਼ ਅਜੇ ਤੱਕ ਕੋਈ ਕੇਸ ਦਰਜ ਨਹੀਂ ਹੋਇਆ। ਇਸ ਤੋਂ ਇਲਾਵਾ 8 ਜੁਲਾਈ 2022 ਨੂੰ ਜ਼ਿਲ੍ਹਾ ਐਸ.ਬੀ.ਐਸ.ਨਗਰ ਦੇ ਬੰਗਾ ਥਾਣੇ ਵਿੱਚ ਅਕਾਸ਼ਦੀਪ ਸਿੰਘ ਉਰਫ਼ ਬਿੱਲਾ ਵਾਸੀ ਪਿੰਡ ਮੋਰਾਂਵਾਲੀ ਦੇ ਖ਼ਿਲਾਫ਼ ਸਨੈਚਿੰਗ ਦਾ ਮਾਮਲਾ ਦਰਜ ਕੀਤਾ ਗਿਆ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।