Punjab News: ਪੰਜਾਬ ਵਿੱਚੋਂ ਆਏ ਦਿਨ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਲਾਸ਼ਾਂ ਉੱਠ ਰਹੀਆਂ ਹਨ ਤੇ ਪੰਜਾਬ ਪੁਲਿਸ ਵੀ ਲਗਾਤਾਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਇਸ ਦੇ ਚਲਦੇ  ਰੋਪੜ ਪੁਲਿਸ ਨੇ ਇੱਕ ਮਹਿਲਾ ਸਮੇਤ 5 ਨਸ਼ੇ ਦੇ ਤਸਕਰਾਂ ਨੂੰ ਕਾਬੂ ਕੀਤਾ ਹੈ।


ਪੁਲਿਸ ਨੇ ਇਨ੍ਹਾਂ ਕੋਲੋਂ ਇੱਕ ਕਿੱਲੋ ਹੈਰੋਇਨ ਸਮੇਤ ਸੋਨਾ, ਨਗਦੀ ਤੇ ਇੱਕ ਫਾਰਚੂਨਰ ਗੱਡੀ ਬਰਾਮਦ ਕਰਨ ਦਾ ਵੀ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਫੜ੍ਹੇ ਗਏ ਨਸ਼ੇ ਦੇ ਤਸਕਰਾਂ ਦੀ ਜਾਇਦਾਦ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਜਾਇਦਾਦ ਨੂੰ ਜ਼ਬਤ ਕਰਨ ਲਈ ਸਬੰਧਤ ਵਿਭਾਗ ਨਾਲ ਵੀ ਰਾਬਤਾ ਕਾਯਿਮ ਕੀਤਾ ਜਾ ਰਿਹਾ ਹੈ।


ਇਸ ਬਾਬਤ ਰੋਪੜ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਭਗੋੜੇ ਅੰਤਰਰਾਜੀ ਡਰੱਗ ਸਮੱਗਰ ਸੋਹਨ ਲਾਲ ਉਰਫ ਕਾਲਾ ਵਾਸੀ ਜ਼ਿਲ੍ਹਾ ਨਵਾਂਸ਼ਹਿਰ ਸਮੇਤ ਬਲਜੀਤ ਸਿੰਘ ਉਰਫ ਬੀਤਾ ਤੇ ਵੀਰ ਸਿੰਘ ਉਰਫ ਚੀਰੂ ਦੋਵੇ ਵਾਸੀ ਅੰਮ੍ਰਿਤਸਰ ਅਤੇ ਪੂਰਮ ਉਰਫ ਮੋਨਾ ਵਾਸੀ ਪਿੰਡ ਘਨੌਲੀ ਰੋਪੜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਇੱਕ ਕਿੱਲੋ ਹੈਰੋਇੰਨ,143 ਗ੍ਰਾਮ ਸੋਨੇ ਦੇ ਗਹਿਣੇ,ਇੱਕ ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਫਾਰਚੂਨਰ ਗੱਡੀ ਬਰਾਮਦ ਕੀਤੀ ਗਈ ਹੈ। ਇੰਨਾਂ ਵਿੱਚੋਂ ਬਲਜੀਤ ਉਰਫ ਵੀਰੂ 'ਤੇ ਇੱਕ ਜਦੋਂ ਕਿ ਸੋਹਨ ਲਾਲ ਉਰਫ ਕਾਲਾ 'ਤੇ ਨਸ਼ੇ ਦੀ ਤਸਕਰੀ ਕਰਨ ਦੇ 9  ਕੇਸ ਪਹਿਲਾਂ ਵੀ ਦਰਜ ਹਨ। 


ਐਸਐਸਪੀ ਨੇ ਦੱਸਿਆ ਕਿ ਡਰੱਗ ਸਮੱਗਲਰ ਸੰਦੀਪ ਸਿੰਘ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਇਲਾਕੇ ਤੋਂ ਤਸਕਰੀ ਵਿੱਚ ਵਰਤੀ ਜਾ ਰਹੀ ਬਲੈਰੋ ਗੱਡੀ ਸਮੇਤ ਗ੍ਰਿਫ਼ਤਾਰ ਕੀਤੀ ਸੀ ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਦੇ ਗਿਰੋਹ ਦੀ ਜਾਂਚ ਕਰਦਿਆਂ ਇਨ੍ਹਾਂ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੂੰ ਇਨ੍ਹਾਂ ਤੋਂ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ।


ਇਹ ਵੀ ਪੜ੍ਹੋ: Punjab News: ਖਿਡਾਰੀਆਂ ਨੂੰ ਤਿਆਰੀ ਲਈ ਮਿਲੇਗੀ 15 ਲੱਖ ਦੀ ਵਿੱਤੀ ਮਦਦ, ਤਮਗਾ ਜਿੱਤਣ 'ਤੇ ਸਰਕਾਰੀ ਨੌਕਰੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।