ਪੜਚੋਲ ਕਰੋ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਆਰਕੇ ਸਿੰਗਲਾ ਖਿਲਾਫ ਵੱਡਾ ਐਕਸ਼ਨ ਲਿਆ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਆਰਕੇ ਸਿੰਗਲਾ ਖਿਲਾਫ ਵੱਡਾ ਐਕਸ਼ਨ ਲਿਆ ਹੈ। ਵਿਜੀਲੈਂਸ ਬਿਊਰੋ ਨੇ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ ਕਰ ਲਈਆਂ ਹਨ। ਪਤਾ ਲੱਗਾ ਹੈ ਕਿ ਜਲਦੀ ਹੀ ਜਾਇਦਾਦਾਂ ਦੀ ਨਿਲਾਮੀ ਕੀਤੀ ਜਾਵੇਗੀ। 

ਦੱਸ ਦਈਏ ਕਿ ਸਿੰਗਲਾ ’ਤੇ ਸੂਬੇ ਵਿੱਚ ਕਾਂਗਰਸ ਸਰਕਾਰ ਵੇਲੇ ਟੈਂਡਰ ਘੁਟਾਲੇ ਦਾ ਦੋਸ਼ ਹੈ। ਇਸ ਤੋਂ ਇਲਾਵਾ ਉਸ ਨੂੰ ਲੁਧਿਆਣਾ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਹੋਇਆ ਹੈ। ਵਿਜੀਲੈਂਸ ਨੇ ਜਾਂਚ ਦੌਰਾਨ 12 ਜਾਇਦਾਦਾਂ ਦਾ ਪਤਾ ਲਾਇਆ ਹੈ। ਇਨ੍ਹਾਂ ਵਿੱਚੋਂ ਚਾਰ ਜਾਇਦਾਦਾਂ ਕੁਰਕ ਕੀਤੀਆਂ ਗਈਆਂ ਹਨ। ਜਦੋਂਕਿ ਅੱਠ ਜਾਇਦਾਦਾਂ ’ਤੇ ਵੀ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ। ਵਿਜੀਲੈਂਸ ਦਾ ਮੰਨਣਾ ਹੈ ਕਿ ਉਸ ਨੇ ਇਹ ਜਾਇਦਾਦ ਭ੍ਰਿਸ਼ਟਾਚਾਰ ਦੇ ਪੈਸੇ ਨਾਲ ਬਣਾਈ ਸੀ।

ਵਿਜੀਲੈਂਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਆਬਾਦੀ ਗੁਰੂ ਅਮਰਦਾਸ ਨਗਰ, ਲੁਧਿਆਣਾ ਵਿੱਚ ਇੱਕ ਪਲਾਟ (298/66 ਵਰਗ ਗਜ਼), ਭਾਈ ਰਣਧੀਰ ਸਿੰਘ ਨਗਰ, ਲੁਧਿਆਣਾ ਵਿੱਚ 150-150 ਵਰਗ ਗਜ਼ ਦੇ ਦੋ ਪਲਾਟ, ਰਾਜਗੁਰੂ ਨਗਰ, ਲੁਧਿਆਣਾ ਵਿੱਚ ਇੱਕ ਮਕਾਨ ਨੰਬਰ 164-ਏ (300 ਵਰਗ ਗਜ਼) ਤੇ ਇੱਕ ਫਲੈਟ (193.60 ਵਰਗ ਗਜ਼) ਨੰਬਰ-304, ਸ਼੍ਰੇਣੀ-ਏ ਦੂਜੀ ਮੰਜ਼ਿਲ, ਆਰਸੀਐਮ ਪੰਜਾਬ, ਸਹਿਕਾਰੀ ਸਭਾ ਗਜ਼ਟਿਡ ਅਫਸਰ, ਸੈਕਟਰ-48-ਏ ਚੰਡੀਗੜ੍ਹ ਵਿੱਚ ਖਰੀਦਿਆ ਸੀ। ਰਾਕੇਸ਼ ਸਿੰਗਲਾ ਨੇ 1 ਅਪ੍ਰੈਲ 2011 ਤੋਂ 31 ਜੁਲਾਈ 2022 ਦੌਰਾਨ ਪਤਨੀ ਰਚਨਾ ਸਿੰਗਲਾ ਦੇ ਨਾਂ 'ਤੇ ਸਾਰੀਆਂ ਜਾਇਦਾਦਾਂ ਖਰੀਦੀਆਂ ਸਨ।

ਇਹ ਵੀ ਪੜ੍ਹੋ: Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਰਾਕੇਸ਼ ਸਿੰਗਲਾ ਵੱਲੋਂ ਆਪਣੀ ਪਤਨੀ ਰਚਨਾ ਸਿੰਗਲਾ ਤੇ ਪੁੱਤਰ ਸਵਰਾਜ ਸਿੰਗਲਾ ਦੇ ਨਾਂ ’ਤੇ ਖਰੀਦੀਆਂ ਗਈਆਂ 6 ਹੋਰ ਜਾਇਦਾਦਾਂ ਦਾ ਵੀ ਪਤਾ ਲੱਗਾ ਹੈ। ਇਨ੍ਹਾਂ ਵਿੱਚੋਂ 5 ਸੰਪਤੀਆਂ ਵਸੀਕਾ 1179/30 ਜੂਨ 2021, (95.51 ਵਰਗ ਗਜ਼) ਵਸੀਕਾ 1180/30 ਜੂਨ 2021 (98.47 ਵਰਗ ਗਜ਼) ਵਸੀਕਾ 1181/30 ਜੂਨ 2021 (121.51 ਵਰਗ ਗਜ਼) ਵਸੀਕਾ 1182/30 ਜੂਨ 2021 (98.47 ਵਰਗ ਗਜ਼) ਵਸੀਕਾ 1183 30 ਜੂਨ 2021 (98.51 ਵਰਗ ਗਜ਼) ਲੁਧਿਆਣਾ ਜ਼ਿਲ੍ਹੇ ਵਿੱਚ ਸੈਲੀਬ੍ਰੇਸ਼ਨ ਬਾਜ਼ਾਰ, ਜੀ.ਟੀ. ਰੋਡ ਖੰਨਾ ਸਥਿਤ ਹੈ। ਇਸ ਤੋਂ ਇਲਾਵਾ 2 ਮਈ 2013 ਨੂੰ ਨਿਊ ਚੰਡੀਗੜ੍ਹ ਵਿਖੇ ਰਚਨਾ ਸਿੰਗਲਾ ਦੇ ਨਾਂ 'ਤੇ 79.4 ਵਰਗ ਮੀਟਰ ਦਾ ਐਸਸੀਓ ਖਰੀਦਿਆ।

ਇਹ ਵੀ ਪੜ੍ਹੋ: ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
School Holiday: ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
Neha Kakkar: ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
Embed widget