(Source: ECI/ABP News/ABP Majha)
Lakhbir Singh Rode: ਖਾਲਿਸਤਾਨੀ ਲਖਬੀਰ ਰੋਡੇ 'ਤੇ ਵੱਡਾ ਐਕਸ਼ਨ, ਜ਼ਮੀਨ ਕੁਰਕ ਕਰਨ ਦੇ ਹੁਕਮ
Lakhbir Singh Rode Land attached: ਮੁਹਾਲੀ ਦੀ ਕੌਮੀ ਜਾਂਚ ਏਜੰਸੀ (ਐਨਆਈਏ) ਅਦਾਲਤ ਨੇ ਪੰਜਾਬ ਦੇ ਮੋਗਾ ਜ਼ਿਲ੍ਹੇ ‘ਚ ਖਾਲਿਸਤਾਨੀ ਲਖਬੀਰ ਸਿੰਘ ਉਰਫ ਰੋਡੇ ਦੀ ਜ਼ਮੀਨ ਕੁਰਕ ਕਰਨ ਦੇ ਹੁਕਮ ਦਿੱਤੇ ਹਨ।
Lakhbir Singh Rode Land attached: ਮੁਹਾਲੀ ਦੀ ਕੌਮੀ ਜਾਂਚ ਏਜੰਸੀ (ਐਨਆਈਏ) ਅਦਾਲਤ ਨੇ ਪੰਜਾਬ ਦੇ ਮੋਗਾ ਜ਼ਿਲ੍ਹੇ ‘ਚ ਖਾਲਿਸਤਾਨੀ ਲਖਬੀਰ ਸਿੰਘ ਉਰਫ ਰੋਡੇ ਦੀ ਜ਼ਮੀਨ ਕੁਰਕ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਦੀ ਐਨਆਈਏ ਅਦਾਲਤ ਨੇ ਮੋਗਾ ਜ਼ਿਲ੍ਹੇ ਵਿੱਚ ਨਾਮਜ਼ਦ ਅੱਤਵਾਦੀ ਤੇ ਖਾਲਿਸਤਾਨ ਲਿਬਰੇਸ਼ਨ ਫਰੰਟ ਦੇ ਪਾਕਿਸਤਾਨ ਸਥਿਤ ਮੁਖੀ ਲਖਬੀਰ ਸਿੰਘ ਉਰਫ ਰੋਡੇ ਦੀ ਜ਼ਮੀਨ ਨੂੰ ਜ਼ਬਤ ਕਰਨ ਦਾ ਹੁਕਮ ਦਿੱਤਾ ਹੈ।
ਦੱਸ ਦਈਏ ਕਿ ਇਹ ਜ਼ਮੀਨ ਪਿੰਡ ਕੋਠੇ ਗੁਰੂਪੁਰਾ (ਰੋਡੇ) ਵਿੱਚ ਸਥਿਤ ਹੈ। ਅਦਾਲਤ ਦਾ ਇਹ ਹੁਕਮ ਕੌਮੀ ਜਾਂਚ ਏਜੰਸੀ (ਐਨਆਈਏ) ਦੁਆਰਾ 1 ਜਨਵਰੀ 2021 ਨੂੰ ਯੂਏਪੀਏ, ਭਾਰਤੀ ਦੰਡਾਵਲੀ ਤੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਦਰਜ ਕੀਤੇ ਕੇਸ ਵਿੱਚ ਆਇਆ ਹੈ।
ਇਹ ਵੀ ਪੜ੍ਹੋ: Sangrur News: ਆੜ੍ਹਤੀਆਂ ਦੀ ਹੜਤਾਲ ਹੋਣ ਦੇ ਬਾਵਜੂਦ ਮੰਤਰੀ ਕਟਾਰੂਚੱਕ ਨੇ ਕਰਵਾ ਦਿੱਤੀ ਝੋਨੇ ਦੀ ਬੋਲੀ
ਅਦਾਲਤ ਨੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 33 (5) ਦੇ ਤਹਿਤ ਜ਼ਮੀਨ ਨੂੰ ਜ਼ਬਤ ਕਰਨ ਦਾ ਹੁਕਮ ਦਿੱਤਾ, ਜਿਸ ਤਹਿਤ ਜੱਜ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਭਗੌੜਾ ਅਪਰਾਧੀ ਦੀ ਚੱਲ ਤੇ ਅਚੱਲ ਜਾਇਦਾਦ ਨੂੰ ਜ਼ਬਤ ਕਰ ਸਕਦਾ ਹੈ।
ਇਹ ਵੀ ਪੜ੍ਹੋ: Sangrur News: ਪਤਨੀ ਨੇ ਕਰਵਾਇਆ ਹੋਰ ਵਿਆਹ ਤਾਂ ਖਫਾ ਬੰਦੇ ਨੇ ਵੱਢ ਸੁੱਟਿਆ ਸਹੁਰਾ ਪਰਿਵਾਰ, ਸਾਲੀ ਦੀ ਮੌਤ, ਸਾਲਾ ਤੇ ਸਾਂਢੂ ਗੰਭੀਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।