ਪੰਜਾਬ ਦੇ DGP ਗੌਰਵ ਯਾਦਵ ਨੇ ਰਾਜ ਪੱਧਰ ‘ਤੇ ਕਾਨੂੰਨ-ਵਿਵਸਥਾ ਦੀ ਸਮੀਖਿਆ ਬੈਠਕ ਵੀਡੀਓ ਕਾਨਫਰੰਸ ਰਾਹੀਂ ਕੀਤੀ। ਇਸ ਬੈਠਕ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ, ਕਾਊਂਟਰ ਇੰਟੈਲੀਜੈਂਸ ਵਿੰਗ ਦੇ ਮੁਖੀਆਂ ਸਹਿਤ ਸਾਰੇ ਰੇਂਜ DIG, ਪੁਲਿਸ ਕਮਿਸ਼ਨਰ, SSP, ਸਬ-ਡਿਵੀਜ਼ਨ DSP ਅਤੇ SHO ਸ਼ਾਮਿਲ ਹੋਏ। ਬੈਠਕ ਦੌਰਾਨ DGP ਨੇ ਸੂਬੇ ਭਰ ਦੇ ਡਿਵੀਜ਼ਨਲ DSP ਅਤੇ SHO ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਹਨਾਂ ਦੇ ਅਨੁਭਵ ਅਤੇ ਫੀਡਬੈਕ ਬਾਰੇ ਜਾਣਿਆ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ ਦੇ ਸੁਝਾਅ ਲੋਕਾਂ ਨਾਲ ਭਰੋਸੇਮੰਦ ਸੰਬੰਧ ਬਣਾਉਣ ਅਤੇ ਰਾਜ ਪੱਧਰ ‘ਤੇ ਸਾਂਝੀ ਕਾਰਵਾਈ ਨੂੰ ਮਜ਼ਬੂਤ ਕਰਨ ਲਈ ਬਹੁਤ ਹੀ ਮਹੱਤਵਪੂਰਣ ਹਨ। ਇਸ ਮੀਟਿੰਗ ਦੇ ਕੀ-ਪੁਆਇੰਟ ਦੇ ਨਾਲ ਉਨ੍ਹਾਂ ਨੇ ਇੱਕ ਵੀਡੀਓ ਸੁਨੇਹਾ ਵੀ ਜਾਰੀ ਕੀਤਾ ਹੈ। ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਹੋਰ ਵਧੀਆ ਕੰਮ ਕਰਨ ਦੇ ਲਈ ਹੱਲਾਸ਼ੇਰੀ ਵੀ ਦਿੱਤੀ।
ਬੈਠਕ ਦੌਰਾਨ ਹੋਏ ਵੱਡੇ ਐਲਾਨ:
ਪੰਜਾਬ ਸਰਕਾਰ ਨੇ 4,500 ਨਵੇਂ ਸਿਪਾਹੀਆਂ ਦੀ ਭਰਤੀ ਨੂੰ ਮਨਜ਼ੂਰੀ ਦਿੱਤੀ ਹੈ। ਇਹਨਾਂ ਨੂੰ ਕਦਮ-ਬਦਕਦਮ ਤਰੀਕੇ ਨਾਲ ਭਰਿਆ ਜਾਵੇਗਾ, ਜਿਸ ਨਾਲ ਜ਼ਮੀਨੀ ਪੱਧਰ 'ਤੇ ਪੁਲਿਸਿੰਗ ਮਜ਼ਬੂਤ ਹੋਵੇਗੀ।
ਪੰਜਾਬ ਪੁਲਿਸ ਨੇ 87% ਦੀ ਦੋਸ਼ ਸਿੱਧੀ ਦਰ ਹਾਸਲ ਕੀਤੀ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਇਹ ਪ੍ਰੋਫੈਸ਼ਨਲ ਅਤੇ ਪ੍ਰਭਾਵਸ਼ਾਲੀ ਜਾਂਚ ਦਾ ਨਤੀਜਾ ਹੈ।
ਹਰ ਜ਼ਿਲ੍ਹੇ ਵਿੱਚ ਸੋਸ਼ਲ ਮੀਡੀਆ ਮਾਨੀਟਰਿੰਗ ਸੈਲ ਬਣਾਏ ਜਾਣਗੇ, ਜੋ ਅਫ਼ਵਾਹਾਂ, ਨਫ਼ਰਤੀ ਭਾਸ਼ਾ ਅਤੇ ਅਪਰਾਧ ਦੀ ਮਹਿਮਾ ਕਰਨ ਵਾਲੀ ਸਮੱਗਰੀ ਨੂੰ ਰੋਕਣ ਵਿੱਚ ਮਦਦ ਕਰਨਗੇ।
ਨਸ਼ਿਆਂ ਦੇ ਖਿਲਾਫ ਮੁਹਿੰਮ ਤੇਜ਼ ਕੀਤੀ ਜਾ ਰਹੀ ਹੈ। ਡਰੱਗ ਡਿਟੈਕਸ਼ਨ ਕਿਟਸ ਅਤੇ FSL ਰਿਪੋਰਟਾਂ ਜਲਦੀ ਮਿਲਣ ਨਾਲ ਨਿਆਂ ਪ੍ਰਕਿਰਿਆ ਤੇਜ਼ ਹੋਵੇਗੀ।
ਆਉਣ ਵਾਲੇ ਤਿਉਹਾਰਾਂ ਦੇ ਮੌਸਮ ਲਈ ਵਿਸ਼ੇਸ਼ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ। ਇਸ ਵਿੱਚ ਰਾਤ ਦੇ ਸਮੇਂ PCR ਪੈਟਰੋਲਿੰਗ, ਬੈਰੀਕੇਡਿੰਗ, ਲਾਈਟਿੰਗ ਅਤੇ ਰੋਕਥਾਮ ਲਈ ਵਾਧੂ ਪੁਲਿਸ ਬਲ ਤਾਇਨਾਤ ਰਹੇਗਾ।
DGP ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ ਅਤੇ ਰਾਜ ਵਿੱਚ ਅਮਨ-ਚੈਨ, ਭਾਈਚਾਰੇ ਅਤੇ ਹਰ ਨਾਗਰਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।