Transfers: ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ
Punjab IAS-PCS Officer Transfers: ਪੰਜਾਬ ਵਿੱਚ ਮੰਗਲਵਾਰ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ।
Punjab IAS-PCS Officer Transfers: ਪੰਜਾਬ ਵਿੱਚ ਮੰਗਲਵਾਰ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਭਗਵੰਤ ਮਾਨ ਸਰਕਾਰ ਨੇ 19 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਵਿੱਚ 8 ਆਈਏਐਸ ਤੇ 11 ਪੀਸੀਐਸ ਅਧਿਕਾਰੀ ਸ਼ਾਮਲ ਹਨ।
ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿੱਚ ਸੀਐਮ ਭਗਵੰਤ ਮਾਨ
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿੱਚ ਨਜ਼ਰ ਆਏ ਹਨ। ਸੀਐਮ ਮਾਨ ਨੇ ਮੰਗਲਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ ਡੀਸੀ, ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਸ਼ਿਆਂ ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਖ਼ਤ ਰਵੱਈਆ ਅਪਣਾਉਣ ਲਈ ਕਿਹਾ ਹੈ। ਮੀਟਿੰਗ ਵਿੱਚ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ। ਇਸ ਦੌਰਾਨ ਪਿਛਲੇ ਸਮੇਂ ਵਿੱਚ ਪੰਜਾਬ ਪੁਲੀਸ ਦੀਆਂ ਪ੍ਰਾਪਤੀਆਂ ਬਾਰੇ ਵੀ ਚਰਚਾ ਕੀਤੀ ਗਈ।
ਇਹ ਵੀ ਪੜ੍ਹੋ: Pakistani Girl come india for marriage: ਵਿਆਹ ਕਰਵਾਉਣ ਭਾਰਤ ਆਈ ਪਾਕਿਸਤਾਨੀ ਲਾੜੀ, ਲਾੜੇ ਦੇ ਪਰਿਵਾਰ ਨੇ ਇਦਾਂ ਕੀਤਾ ਸਵਾਗਤ
ਅੱਜ ਪੰਜਾਬ ਦੇ ਸਾਰੇ CP ਤੇ SSP ਨਾਲ ਮੀਟਿੰਗ ਕੀਤੀ ਤੇ ਸਾਰਿਆਂ ਨੂੰ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ ਕਰਨ ਨੂੰ ਕਿਹਾ...ਨਾਲ ਹੀ ਨਸ਼ਿਆਂ 'ਤੇ ਥੱਲਿਓਂ ਸਖ਼ਤਾਈ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤੇ ਅਫ਼ਸਰਾਂ ਨੂੰ ਲੋਕਾਂ ਵਿਚਕਾਰ ਤੇ ਪਿੰਡਾਂ 'ਚ ਜਾਕੇ ਲੋਕਾਂ ਦੇ ਮਸਲੇ ਹੱਲ ਕਰਨ ਨੂੰ ਕਿਹਾ...
— Bhagwant Mann (@BhagwantMann) December 5, 2023
ਅਸੀਂ ਚਾਹੁੰਦੇ ਹਾਂ ਕਿ ਸਾਡੇ… pic.twitter.com/nxtEQAZB1D
ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਇਸ ਦੇ ਨਾਲ ਹੀ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਹੇਠੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਸਾਰੇ ਅਧਿਕਾਰੀਆਂ ਨੂੰ ਛੋਟੇ ਤੋਂ ਛੋਟੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Canada: ਹੁਣ ਕੈਨੇਡਾ ਨਹੀਂ ਜਾਣਾ ਚਾਹੁੰਦੇ ਭਾਰਤੀ ਵਿਦਿਆਰਥੀ , ਸਟੱਡੀ ਪਰਮਿਟ ਲਈ ਅਰਜ਼ੀਆਂ 'ਚ 40% ਕਮੀ, ਜਾਣੋ ਕਾਰਨ