Punjab News: ਅਸਲਾ ਰੱਖਣ ਵਾਲਿਆਂ ਲਈ ਵੱਡਾ ਐਲਾਨ! ਤੁਰੰਤ ਕਰ ਲਓ ਇਹ ਕੰਮ, ਆਏ ਸਖ਼ਤ ਹੁਕਮ! ਨਹੀਂ ਤਾਂ ਹੋਏਗੀ ਵੱਡੀ ਕਾਰਵਾਈ
ਜ਼ਿਲ੍ਹਾ ਫਿਰੋਜ਼ਪੁਰ 'ਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤੀ ਸੰਮਤੀਆਂ ਦੇ ਮੈਂਬਰਾਂ ਦੇ ਚੋਣਾਂ 14 ਦਸੰਬਰ 2025 ਨੂੰ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੇ ਨਤੀਜੇ 17 ਦਸੰਬਰ ਨੂੰ ਘੋਸ਼ਿਤ ਕੀਤੇ ਜਾਣਗੇ। ਇਨ੍ਹਾਂ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਬਣਾਈ...

ਜ਼ਿਲ੍ਹਾ ਫਿਰੋਜ਼ਪੁਰ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤੀ ਸੰਮਤੀਆਂ ਦੇ ਮੈਂਬਰਾਂ ਦੇ ਚੋਣਾਂ 14 ਦਸੰਬਰ 2025 ਨੂੰ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੇ ਨਤੀਜੇ 17 ਦਸੰਬਰ ਨੂੰ ਘੋਸ਼ਿਤ ਕੀਤੇ ਜਾਣਗੇ। ਇਨ੍ਹਾਂ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਬਣਾਈ ਰੱਖਣ ਅਤੇ ਚੋਣਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਕਰਵਾਉਣ ਲਈ ਜਿਲ੍ਹਾ ਫਿਰੋਜ਼ਪੁਰ ਵਿੱਚ ਕਿਸੇ ਵੀ ਕਿਸਮ ਦੇ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ ਲਾ ਦਿੱਤੀ ਗਈ ਹੈ।
DM ਵੱਲੋਂ ਜਾਰੀ ਹੋਏ ਸਖਤ ਹੁਕਮ
ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਇਹ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਜਿਨ੍ਹਾਂ ਅਸਲਾ ਲਾਇਸੈਂਸ ਧਾਰਕਾਂ ਨੂੰ ਜ਼ਿਲ੍ਹਾ ਸਕ੍ਰੀਨਿੰਗ ਕਮੇਟੀ ਦੀ ਸਿਫ਼ਾਰਸ਼ 'ਤੇ ਜਿਲ੍ਹਾ ਮੈਜਿਸਟ੍ਰੇਟ ਦਫ਼ਤਰ ਤੋਂ ਲਾਇਸੈਂਸ ਜਾਰੀ ਕੀਤੇ ਗਏ ਹਨ, ਉਹ ਆਪਣੇ ਹਥਿਆਰ ਅਤੇ ਗੋਲੀਆਂ ਨਜ਼ਦੀਕੀ ਪੁਲਿਸ ਥਾਣੇ ਜਾਂ ਮਨਜ਼ੂਰਸ਼ੁਦਾ ਅਸਲਾ ਡੀਲਰਾਂ ਕੋਲ ਤੁਰੰਤ ਜਮਾ ਕਰਵਾਉਣ। ਇਹ ਫ਼ੈਸਲਾ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਏ ਰੱਖਣ ਲਈ ਲਿਆ ਗਿਆ ਹੈ।
ਇਸ ਜ਼ਿਲ੍ਹੇ ਦੇ DM ਵੱਲੋਂ ਵੀ ਸਖਤ ਹੁਕਮ ਜਾਰੀ
ਇਸ ਤੋਂ ਪਹਿਲਾਂ ਨਵਾਂਸ਼ਹਿਰ ਜ਼ਿਲਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ ਤਹਿਤ ਇੱਕ ਹੁਕਮ ਜਾਰੀ ਕੀਤਾ ਹੈ। ਇਸ ਵਿੱਚ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣੇ ਨਾਲ ਹਥਿਆਰ ਲੈਕੇ ਜਾਣ ਦੀ ਮਨਾਹੀ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣੇ ਨਾਲ ਹਥਿਆਰ ਲੈ ਕੇ ਜਾਣ ਦੀ ਮਨਾਹੀ ਕੀਤੀ ਗਈ ਹੈ।
ਇਹ ਹੁਕਮ ਫੌਜ, ਅਰਧ ਸੈਨਿਕ ਬਲਾਂ, ਪੁਲਿਸ ਅਤੇ ਧਾਰਮਿਕ ਰੀਤੀ-ਰਿਵਾਜਾਂ ਕਾਰਨ ਹਥਿਆਰ ਰੱਖਣ ਲਈ ਅਧਿਕਾਰਤ ਵਿਅਕਤੀਆਂ, ਬੈਂਕਾਂ ਦੇ ਕਰਮਚਾਰੀਆਂ, ਬੈਂਕ ਗਾਰਡਾਂ, ਭਾਰਤ ਸਰਕਾਰ ਜਾਂ ਪੰਜਾਬ ਸਰਕਾਰ ਦੁਆਰਾ ਸੁਰੱਖਿਆ ਕਵਰ ਪ੍ਰਦਾਨ ਕੀਤੇ ਗਏ ਵਿਅਕਤੀਆਂ 'ਤੇ ਲਾਗੂ ਨਹੀਂ ਹੁੰਦਾ। ਇਹ ਹੁਕਮ ਚੋਣ ਪ੍ਰਕਿਰਿਆ ਦੇ ਪੂਰਾ ਹੋਣ ਤੱਕ ਲਾਗੂ ਰਹੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















