ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰੀ ਪੈਸੇ ਦਾ ਸਾਰਾ ਲੈਣ-ਦੇਣ ਪ੍ਰਾਈਵੇਟ ਬੈਂਕਾਂ ਦੀ ਥਾਂ ਸਹਿਕਾਰੀ ਬੈਂਕਾਂ ਰਾਹੀਂ ਕੀਤਾ ਜਾਵੇਗਾ। ਇਸ ਫੈਸਲੇ ਨੂੰ ਲਾਗੂ ਕਰਨ ਲਈ ਜਲਦੀ ਮਤਾ ਲਿਆ ਕੇ ਪੰਜਾਬ ਕੈਬਨਿਟ ਵੱਲੋਂ ਪ੍ਰਵਾਨਗੀ ਦੇ ਦਿੱਤੀ ਜਾਵੇਗੀ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਸਰਕਾਰੀ ਅਦਾਰਿਆਂ ਦੇ ਨਾਲ-ਨਾਲ ਅਰਧ ਸਰਕਾਰੀ ਅਦਾਰਿਆਂ ਦਾ ਲੈਣ-ਦੇਣ ਵੀ ਸਹਿਕਾਰੀ ਬੈਂਕਾਂ ਰਾਹੀਂ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਫੈਸਲੇ ਨੂੰ 15 ਦਿਨਾਂ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ।
ਉਨ੍ਹਾਂ ਨੇ ਅੱਜ ਪੰਜਾਬ ਦਿਵਸ ਮੌਕੇ ਸਹਿਕਾਰਤਾ ਵਿਭਾਗ ਦੇ ਵੱਖ-ਵੱਖ ਅਦਾਰਿਆਂ ਵਿੱਚ ਨੌਕਰੀ ਹਾਸਲ ਕਰਨ ਵਾਲੇ 750 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਇਸ ਨੂੰ ਜਲਦੀ ਮੁਕੰਮਲ ਕਰਨ ਤੋਂ ਬਾਅਦ ਹੋਰ ਭਰਤੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸਾਰੀ ਭਰਤੀ ਬਿਨਾਂ ਕਿਸੇ ਪੱਖਪਾਤ ਤੋਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਕੀਤੀ ਜਾ ਰਹੀ ਹੈ।
ਪੰਜਾਬ ਦੀ ਨੌਜਵਾਨੀ ਨੂੰ ਸਿਸਟਮ ਵਿੱਚ ਸੁਧਾਰ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਰਕਾਰ ਜਿੱਥੇ ਆਪਣੀ ਜ਼ਿੰਮੇਵਾਰੀ ਨਿਭਾਅ ਰਹੀ ਹੈ, ਉਥੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਬਿਨਾਂ ਕਿਸੇ ਵਿਤਕਰੇ ਤੇ ਦੇਰੀ ਦੇ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਦੇਣ।
ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਕੀਤਾ ਗਿਆ ਫੈਸਲਾ ਇਨ੍ਹਾਂ ਬੈਂਕਾਂ ਨੂੰ ਸੁਰਜੀਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ।
ਮੁੱਖ ਮੰਤਰੀ ਚੰਨੀ ਵੱਲੋਂ ਵੱਡਾ ਐਲਾਨ, ਹੁਣ ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਹੋਏਗਾ
abp sanjha
Updated at:
01 Nov 2021 03:43 PM (IST)
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰੀ ਪੈਸੇ ਦਾ ਸਾਰਾ ਲੈਣ-ਦੇਣ ਪ੍ਰਾਈਵੇਟ ਬੈਂਕਾਂ ਦੀ ਥਾਂ ਸਹਿਕਾਰੀ ਬੈਂਕਾਂ ਰਾਹੀਂ ਕੀਤਾ ਜਾਵੇਗਾ।
Charanjit_Singh_Channi
NEXT
PREV
Published at:
01 Nov 2021 03:43 PM (IST)
- - - - - - - - - Advertisement - - - - - - - - -